Breaking News LIVE: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ, ਸਾਰੀਆਂ ਮੰਗਾਂ ਹੋਈਆਂ ਪ੍ਰਵਾਨ
Punjab Breaking News, 17 November 2021 LIVE Updates: ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਦੱਸਿਆ ਕਿ 32 ਕਿਸਾਨ ਜਥੇਬੰਦੀਆਂ ਨਾਲ 18 ਮੁੱਦਿਆਂ ਉੱਪਰ ਗੱਲ਼ਬਾਤ ਹੋਈ।
ਕਿਸਾਨ ਲੀਡਰਾਂ ਨੇ ਕਿਹਾ ਕਿ 26 ਜੂਨ ਨੂੰ ਕਿਸਾਨਾਂ ਖਿਲਾਫ ਦਰਜ ਕੇਸਾਂ ਬਾਰੇ ਮੁੱਖ ਮੰਤਰੀ ਚੰਨੀ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਿਆ ਜਾਏਗਾ। ਨਕਲੀ ਬੀਜਾਂ ਦੀ ਜਾਂਚ ਹੋਏਗੀ ਤੇ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਏਗਾ। ਕਿਸਾਨਾਂ ਤੇ ਮਜ਼ਦੂਰਾਂ ਲਈ ਪੈਨਸ਼ਨ ਸਕੀਮ ਬਣਾਈ ਜਾਏਗੀ। ਡੀਏਪੀ ਤੇ ਯੂਰੀਆ ਖਾਦ ਦੀ ਕਿੱਲਤ 22 ਨਵੰਬਰ ਤੱਕ ਖਤਮ ਹੋ ਜਾਏਗੀ।
ਚੰਨੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੂੰ ਸ਼ਹੀਦ ਹੋਏ ਕਿਸਾਨਾਂ ਦੀਆਂ ਲਿਸਟਾਂ ਦੇਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਚੇ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਹੋਏਗੀ। ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਕੀਤੇ ਗਏ ਹਨ।
ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਜੇਕਰ ਕਿਸਾਨ ਕਹਿਣਗੇ ਤਾਂ ਉਹ ਅਸਤੀਫਾ ਦੇ ਕੇ ਕਿਸਾਨ ਮੋਰਚੇ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਜਿਹੋ ਜਿਹਾ ਮਤਾ ਕਿਹਾ ਸੀ, ਉਸ ਨੂੰ ਹੂ-ਬ-ਹੂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿੱਤਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਦੱਸਿਆ ਕਿ 32 ਕਿਸਾਨ ਜਥੇਬੰਦੀਆਂ ਨਾਲ 18 ਮੁੱਦਿਆਂ ਉੱਪਰ ਗੱਲ਼ਬਾਤ ਹੋਈ। ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਰਜ਼ ਮਾਫੀ ਬਾਰੇ ਮੀਟਿੰਗ ਦੁਬਾਰਾ ਹੋਏਗੀ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਹੋ ਕੇ ਗਏ ਹਨ।
ਇਸ ਮੌਕੇ ਹਲਾਤ ਕਾਫੀ ਤਣਾਅ ਵਾਲੇ ਬਣ ਗਏ ਤੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਮੁੱਖ ਮੰਤਰੀ ਨੇ ਖੁਦ ਬਾਹਰ ਆ ਕੇ ਕਿਸਾਨਾਂ ਨੂੰ ਮਨਾਇਆ ਜਿਸ ਮਗਰੋਂ ਕਿਸਾਨ ਮੀਟਿੰਗ ਲਈ ਅੰਦਰ ਚਲੇ ਗਏ। ਕਿਸਾਨਾਂ ਮੁਤਾਬਕ ਮੀਟਿੰਗ ਦਾ ਸਮਾਂ 11 ਵਜੇ ਤੈਅ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਪੁੱਛਿਆ ਕਿ ਆਖਰ ਪਹਿਲਾਂ ਉਗਰਾਹਾਂ ਜਥੇਬੰਦੀ ਨਾਲ 10 ਵਜੇ ਮੀਟਿੰਗ ਕਿਉਂ ਕੀਤੀ।
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਮੀਟਿੰਗ ਤੋਂ ਪਹਿਲਾਂ ਹੀ ਪੰਜਾਬ ਭਵਨ 'ਚ ਬਖੇੜਾ ਖੜ੍ਹਾ ਹੋ ਗਿਆ। ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਸਿਕਿਉਰਟੀ 'ਤੇ ਧੱਕੇ ਮਾਰਨ ਦੇ ਇਲਜ਼ਾਮ ਲਾਏ ਗਏ। ਇਸ ਕਰਕੇ ਕਿਸਾਨਾਂ ਨੇ ਮੀਟਿੰਗ 'ਚ ਨਾ ਜਾਣ ਦਾ ਫੈਸਲਾ ਲੈ ਲਿਆ। ਕਿਸਾਨਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਇਸ ਰਵੱਈਏ ਲਈ ਮੁਆਫ਼ੀ ਮੰਗਣ ਪਰ ਬਾਅਦ ਵਿੱਚ ਮਾਮਲਾ ਸ਼ਾਂਤ ਹੋ ਗਿਆ।
ਇਸ ਬਾਰੇ ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਸਲੇ ਸਰਕਾਰ ਅੱਗੇ ਚੁੱਕਾਂਗੇ। ਸਰਕਾਰ ਕੋਲ ਡੀਏਪੀ ਖਾਦ ਦੀ ਕਿੱਲਤ, ਪਰਾਲੀ ਸਾੜਨ ਦੇ ਮੁੱਦੇ ਉਠਾਉਣ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਲਾਉਣ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੇ ਮਸਲੇ ਬਗੈਰ ਕਹੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁੱਦੇ ਲੀਡਰਾਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਦੀ ਵੀ ਮੰਗ ਕਰਾਂਗੇ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਬੀਜੇਪੀ ਨੂੰ ਕਿਸਾਨਾਂ ਦੀ ਵੀ ਆਵਾਜ਼ ਸੁਣਨੀ ਚਾਹੀਦੀ ਹੈ। 29 ਨਵੰਬਰ ਨੂੰ ਪਾਰਲੀਮੈਂਟ ਵੱਲ ਮਾਰਚ ਕੱਢਿਆ ਜਾਣਾ ਹੈ।
ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਚੰਨੀ ਨੂੰ ਮਿਲਣ ਤੋਂ ਪਹਿਲਾਂ ਜਥੇਬੰਦੀਆਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਆਪਣੀ ਵੱਖਰੀ ਮੀਟਿੰਗ ਕਰ ਰਹੀਆਂ ਹਨ। ਮੀਟਿੰਗ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਕੀਤੇ ਜਾਣ ਵਾਲੇ ਮਸਲੇ ਵਿਚਾਰੇ ਜਾ ਰਹੇ ਹਨ।
ਫਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਵੱਲੋਂ ਕਿਸਾਨਾਂ ’ਤੇ ਕੀਤੀ ਗਈ ਗੁੰਡਾਗਰਦੀ ਸਬੰਧੀ ਬੇਸ਼ੱਕ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਪਰ ਕਸੂਰਵਾਰਾਂ ਦੀਆਂ ਗ੍ਰਿਫ਼ਤਾਰੀਆਂ ਨਹੀਂ ਹੋਈਆਂ, ਜਿਸ ਬਾਰੇ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ, ਸਮੁੱਚਾ ਕਰਜ਼ਾ ਖ਼ਤਮ ਕਰਨ ਤੇ ਪਰਿਵਾਰ ਦੇ ਮੈਂਬਰਾਂ ਨੂੰ ਨੌਕਰੀ ਦੇਣ ਸਬੰਧੀ ਵੀ ਚਰਚਾ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ ਹੈ। ਮਾਝੇ-ਦੋਆਬੇ ਵਿੱਚ ਗੜੇਮਾਰੀ ਕਾਰਨ ਫ਼ਸਲਾਂ ਮਾਰੀਆਂ ਗਈਆਂ, ਜਿਨ੍ਹਾਂ ਦਾ ਸਰਵੇਖਣ ਹੋਣ ਦੇ ਬਾਵਜੂਦ ਸਰਕਾਰ ਨੇ ਕੁਝ ਨਹੀਂ ਦਿੱਤਾ। ਗੰਨੇ ਦੇ ਬਕਾਏ ਬਾਰੇ ਵੀ ਸਰਕਾਰ ਵੱਲੋਂ ਧਾਰੀ ਗਈ ਚੁੱਪ ਨੂੰ ਮੁੱਖ ਰੂਪ ਵਿੱਚ ਉਭਾਰਿਆ ਜਾਵੇਗਾ।
ਪਿਛੋਕੜ
Punjab Breaking News, 17 November 2021 LIVE Updates:ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਚੰਨੀ ਨੂੰ ਮਿਲਣ ਤੋਂ ਪਹਿਲਾਂ ਜਥੇਬੰਦੀਆਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਆਪਣੀ ਵੱਖਰੀ ਮੀਟਿੰਗ ਕਰ ਰਹੀਆਂ ਹਨ। ਮੀਟਿੰਗ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਕੀਤੇ ਜਾਣ ਵਾਲੇ ਮਸਲੇ ਵਿਚਾਰੇ ਜਾ ਰਹੇ ਹਨ।
ਇਸ ਬਾਰੇ ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਸਲੇ ਸਰਕਾਰ ਅੱਗੇ ਚੁੱਕਾਂਗੇ। ਸਰਕਾਰ ਕੋਲ ਡੀਏਪੀ ਖਾਦ ਦੀ ਕਿੱਲਤ, ਪਰਾਲੀ ਸਾੜਨ ਦੇ ਮੁੱਦੇ ਉਠਾਉਣ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਲਾਉਣ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੇ ਮਸਲੇ ਬਗੈਰ ਕਹੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁੱਦੇ ਲੀਡਰਾਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਦੀ ਵੀ ਮੰਗ ਕਰਾਂਗੇ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਬੀਜੇਪੀ ਨੂੰ ਕਿਸਾਨਾਂ ਦੀ ਵੀ ਆਵਾਜ਼ ਸੁਣਨੀ ਚਾਹੀਦੀ ਹੈ। 29 ਨਵੰਬਰ ਨੂੰ ਪਾਰਲੀਮੈਂਟ ਵੱਲ ਮਾਰਚ ਕੱਢਿਆ ਜਾਣਾ ਹੈ।
ਸੂਤਰਾਂ ਮੁਤਾਬਕ ਕਿਸਾਨਾਂ ਵੱਲੋਂ ਮੀਟਿੰਗ ਦੌਰਾਨ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨਾਲ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਕੀਤੇ ਗਏ ਵਾਅਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਇਹ ਵਾਅਦੇ ਜ਼ੋਰਦਾਰ ਢੰਗ ਨਾਲ ਚੁੱਕੇ ਸਨ ਪਰ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਕੁੱਝ ਨਹੀਂ ਕੀਤਾ ਗਿਆ। ਹੁਣ ਭਾਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣ ਗਏ ਹਨ ਪਰ ਇਨ੍ਹਾਂ ਵਾਅਦਿਆਂ ਨੂੰ ਨਿਭਾਉਣ ਲਈ ਚੰਨੀ ਸਰਕਾਰ ਵੱਲੋਂ ਵੀ ਕੋਈ ਪਹਿਲਕਦਮੀ ਨਹੀਂ ਵਿਖਾਈ ਗਈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ ਹੈ। ਮਾਝੇ-ਦੋਆਬੇ ਵਿੱਚ ਗੜੇਮਾਰੀ ਕਾਰਨ ਫ਼ਸਲਾਂ ਮਾਰੀਆਂ ਗਈਆਂ, ਜਿਨ੍ਹਾਂ ਦਾ ਸਰਵੇਖਣ ਹੋਣ ਦੇ ਬਾਵਜੂਦ ਸਰਕਾਰ ਨੇ ਕੁਝ ਨਹੀਂ ਦਿੱਤਾ। ਗੰਨੇ ਦੇ ਬਕਾਏ ਬਾਰੇ ਵੀ ਸਰਕਾਰ ਵੱਲੋਂ ਧਾਰੀ ਗਈ ਚੁੱਪ ਨੂੰ ਮੁੱਖ ਰੂਪ ਵਿੱਚ ਉਭਾਰਿਆ ਜਾਵੇਗਾ।
- - - - - - - - - Advertisement - - - - - - - - -