ਪੜਚੋਲ ਕਰੋ
Advertisement
ਅੱਤਵਾਦੀ ਮੋਡੀਊਲ ਦੇ ਚਾਰ ਮੈਂਬਰ ਗ੍ਰਿਫਤਾਰ, ਕੈਪਟਨ ਨੇ ਹਾਈ ਅਲਰਟ ਦੇ ਦਿੱਤੇ ਸੀ ਨਿਰਦੇਸ਼
ਕੈਪਟਨ ਅਮਰਿੰਦਰ ਸਿੰਘ ਦੇ ਹਾਈ ਅਲਰਟ ਦੇ ਆਦੇਸ਼ ਤੋਂ ਬਾਅਦ ਪਿਛਲੇ ਮਹੀਨੇ ਆਈਈਡੀ ਟਿਫਿਨ ਬੰਬ ਨਾਲ ਤੇਲ ਦੇ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਸਮਰਥਤ ਅੱਤਵਾਦੀ ਮੋਡੀਊਲ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ।
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਹਾਈ ਅਲਰਟ ਦੇ ਆਦੇਸ਼ ਤੋਂ ਬਾਅਦ ਪਿਛਲੇ ਮਹੀਨੇ ਆਈਈਡੀ ਟਿਫਿਨ ਬੰਬ ਨਾਲ ਤੇਲ ਦੇ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਸਮਰਥਤ ਅੱਤਵਾਦੀ ਮੋਡੀਊਲ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ। ਪਿਛਲੇ 40 ਦਿਨਾਂ ਵਿੱਚ ਰਾਜ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਹੋਣ ਦਾ ਚੌਥਾ ਮਾਮਲਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦਗੀ ਕੀਤੀ ਗਈ ਹੈ। ਇਨ੍ਹਾਂ 'ਚੋਂ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।
ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਹਾਈ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਖਾਸ ਕਰਕੇ ਸਕੂਲ ਅਤੇ ਵਿਦਿਅਕ ਸੰਸਥਾਵਾਂ ਦੇ ਦੁਬਾਰਾ ਖੁੱਲ੍ਹਣ ਦੇ ਨਾਲ -ਨਾਲ ਤਿਉਹਾਰਾਂ ਦੇ ਮੌਸਮ ਅਤੇ ਵਿਧਾਨ ਸਭਾ ਚੋਣਾਂ ਅੱਗੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਉੱਚ ਪੱਧਰੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ, ਖਾਸ ਕਰਕੇ ਰੁਝੇਵੇਂ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ -ਨਾਲ ਰਾਜ ਭਰ ਵਿੱਚ ਸੰਵੇਦਨਸ਼ੀਲ ਸਥਾਪਨਾਵਾਂ ਵਿੱਚ।
ਪੁਲਿਸ ਅਨੁਸਾਰ ਪਾਕਿਸਤਾਨ ਵਿੱਚ ਬੈਠੀ ਪਾਬੰਦੀਸ਼ੁਦਾ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਇਸ ਅੱਤਵਾਦੀ ਮੋਡੀਊਲ ਦੇ ਪਿੱਛੇ ਕਾਸਿਮ ਦਾ ਹੱਥ ਹੈ। ਕਾਸਿਮ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਹੈ ਜਦਕਿ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦਾ ਵਸਨੀਕ ਹੈ। ਹਾਲ ਹੀ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਗੁਰਮੁਖ ਸਿੰਘ ਰੋਡੇ ਉਸਦਾ ਭਤੀਜਾ ਹੈ। ਲਖਬੀਰ ਸਿੰਘ ਰੋਡੇ ਦੇ ਭਰਾ ਜਸਬੀਰ ਸਿੰਘ ਰੋਡੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement