ਪੜਚੋਲ ਕਰੋ
Advertisement
ਦਿੱਲੀ ਦੀ ਹਰਾ ਤੋਂ ਡਰੇ ਕੈਪਟਨ ਨੇ ਮੁੜ ਸ਼ੁਰੂ ਕੀਤਾ ਬੈਠਕਾਂ ਦਾ ਦੌਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਉਸਨੇ ਆਪਣੇ ਸਰਕਾਰੀ ਅਧਿਕਾਰੀਆਂ ਨੂੰ ਸਿੱਖਿਆ, ਸਿਹਤ ਦੇ ਮੁਢਲੇ ਖੇਤਰਾਂ ਵੱਲ ਧਿਆਨ ਕੇਂਦਰਤ ਕਰਨ ਲਈ ਕਿਹਾ। ਸ਼ੁੱਕਰਵਾਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਉਸਨੇ ਆਪਣੇ ਸਰਕਾਰੀ ਅਧਿਕਾਰੀਆਂ ਨੂੰ ਸਿੱਖਿਆ, ਸਿਹਤ ਦੇ ਮੁਢਲੇ ਖੇਤਰਾਂ ਵੱਲ ਧਿਆਨ ਕੇਂਦਰਤ ਕਰਨ ਲਈ ਕਿਹਾ। ਸ਼ੁੱਕਰਵਾਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ 'ਚ ਸੀਐਮ ਸਿੰਘ ਨੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਦੀ ਬਿਹਤਰ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮੁਢਲੇ ਸੈਕਟਰਾਂ ਨੂੰ ਪਹਿਲ ਦੇਣ ਲਈ ਕਿਹਾ। ਉਨ੍ਹਾਂ ਨੇ ਇਨ੍ਹਾਂ ਫੋਕਸ ਸੈਕਟਰਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਅਤੇ ਭਲਾਈ ਸਕੀਮਾਂ ਦੀ ਵਿਆਪਕ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਅਜਿਹੇ ਪ੍ਰੋਗਰਾਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਮੁੱਖ ਮੰਤਰੀ ਦਾ ਮਕਸੱਦ ਲੋਕਾਂ ਨੂੰ ਭਰੋਸਾ ਦਿਵਾਉਣਾ ਸੀ ਕਿ ਪੰਜਾਬ ਸਰਕਾਰ ਲੋਕਾਂ ਦੀ ਹੈ ਅਤੇ ਇਸ ਦਾ ਧਿਆਨ "ਸਮੂਹ ਪੰਜਾਬੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਮੂਹਿਕ ਤੌਰ 'ਤੇ ਯਤਨ ਕਰਨ 'ਤੇ ਕੇਂਦਰਤ ਹੈ। ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ, ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਨਾਗਰਿਕ ਸੇਵਾਵਾਂ ਦੀ ਮੰਗ ਲਈ ਅਰਜ਼ੀਆਂ ਦੀ ਸ਼੍ਰੇਣੀ ਨੂੰ ਘਟਾਉਣ ਲਈ 'ਸੇਵਾ ਕੇਂਦਰਾਂ' ਦੇ ਕੰਮਕਾਜ 'ਤੇ ਨਿੱਜੀ ਤੌਰ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ।
ਹਾਲ ਹੀ 'ਚ ਰਾਜ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਇੱਕ ਪ੍ਰੋਜੈਕਟ ਨੂੰ ਪਾਇਲਟ ਦੇ ਅਧਾਰ 'ਤੇ ਲਿਆਏਗੀ। ਪ੍ਰੋਜੈਕਟ 300 ਐਚਡਬਲਯੂਸੀ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜਨ ਦਾ ਹੈ। ਟੈਲੀਮੇਡਸੀਨ ਹੱਬ ਉਹ ਸਾਈਟ ਹੈ ਜਿੱਥੋਂ ਇੱਕ ਮੈਡੀਕਲ ਪ੍ਰੈਕਟੀਸ਼ਨਰ ਦੂਰਸੰਚਾਰ ਪ੍ਰਣਾਲੀ ਰਾਹੀਂ ਸੇਵਾ ਪ੍ਰਦਾਨ ਕਰਦਾ ਹੈ। ਹੱਬ ਦੀ ਸਥਾਪਨਾ ਸੈਕਟਰ 9, ਚੰਡੀਗੜ੍ਹ ਵਿਖੇ 5 ਡਾਕਟਰਾਂ ਅਤੇ 1 ਟੈਲੀ ਮੈਡੀਸਨ ਆਪਰੇਟਰ (ਟੀਐਮਓ) ਦੀ ਨਿਗਰਾਨੀ ਹੇਠ ਕੀਤੀ ਜਾਵੇਗੀ। ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਹੁਣ ਤੱਕ ਦੇ ਨਤੀਜਿਆਂ ’ਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ। ਵੱਡੀ ਮਾਤਰਾ ਵਿੱਚ ਨਸ਼ੇ ਅਤੇ ਨਸ਼ੀਲੇ ਪਦਾਰਥ ਬਾਰਮਦ ਹੋਏ ਹਨ ਅਤੇ ਵੱਖ-ਵੱਖ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸੇ ਦੌਰਾਨ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਸਰਕਾਰ ਨੇ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਮਾਰਚ, 2020 ਵਿੱਚ ਅੰਮਿ੍ਰਤਸਰ, ਫਗਵਾੜਾ, ਬਠਿੰਡਾ, ਮੋਹਾਲੀ ਅਤੇ ਐਸ.ਬੀ.ਐਸ. ਨਗਰ ਵਿੱਚ ਵੱਡੇ ਰੋਜ਼ਗਾਰ ਮੇਲੇ ਲਾਉਣ ਦੀ ਯੋਜਨਾ ਬਣਾਈ ਗਈ ਹੈ।Chief Minister @capt_amarinder Singh asked the Deputy Commissioners to prioritize the core sectors of education, health, power and water for ensuring quality of life of citizens across the state. ....(1/2) pic.twitter.com/D29se0B7Ut
— CMO Punjab (@CMOPb) February 14, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਪੰਜਾਬ
ਸਿਹਤ
ਅਪਰਾਧ
Advertisement