ਚੰਡੀਗੜ੍ਹ: ਕੋਵਿਡ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੂੰ ਪੱਤਰ ਲਿਖ ਕੇ ਮੌਜੂਦਾ ਸਥਿਤੀ ਵੱਲ ਇਸ਼ਾਰਾ ਦਿੰਦਿਆਂ ਕਿਹਾ ਕਿ “ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।”


 


ਉਨ੍ਹਾਂ ਕਿਹਾ, ਇਸ ਨਾਲ ਕੇਂਦਰ ਸਰਕਾਰ ਤੇ ਰਾਜਾਂ ਨੂੰ ਸਥਿਤੀ ਦੇ ਆਮ ਹੋਣ ਤੋਂ ਬਾਅਦ ਪ੍ਰੀਖਿਆਵਾਂ ਕਰਵਾਉਣ ਲਈ ਵਧੀਆ ਯੋਜਨਾ ਬਣਾਉਣ ਦੀ ਵੀ ਆਗਿਆ ਮਿਲੇਗੀ। ਮੰਤਰਾਲੇ ਦੇ ਦਖਲ ਦੀ ਮੰਗ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਦੱਸਣਾ ਮੁਸ਼ਕਲ ਹੈ ਕਿ ਕੋਵਿਡ ਮਾਮਲਿਆਂ ਵਿੱਚ ਵਾਧਾ ਕਦੋਂ ਹੋਵੇਗਾ ਤੇ ਕਦੋਂ ਕੇਸਾਂ 'ਚ ਘਟਦਾ ਰੁਝਾਨ ਦੇਖਣ ਨੂੰ ਮਿਲੇਗਾ।


 


ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ 'ਚ ਕੋਰੋਨਾ ਦੀ ਦੂਸਰੀ ਲਹਿਰ ਵੱਖਰੇ ਪੜਾਵਾਂ 'ਤੇ ਹੈ। ਕੁਝ ਸੂਬਿਆਂ 'ਚ ਕੇਸ ਵੱਧਣ ਦੀ ਸੰਭਾਵਨਾ ਹੈ ਜਦਕਿ ਕੁਝ 'ਚ ਵਾਧਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਤੁਰੰਤ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਜਾਣ।


 


ਉਧਰ ਪ੍ਰਧਾਨ ਮੰਤਰੀ ਮੋਦੀ ਅੱਜ ਦੁਪਹਿਰ 12 ਵਜੇ ਸੀਬੀਐਸਈ ਬੋਰਡ ਦੀ ਪ੍ਰੀਖਿਆ ਦੇ ਸਬੰਧੀ ਅਹਿਮ ਬੈਠਕ ਕਰਨਗੇ। ਇਸ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਸਿੱਖਿਆ ਮੰਤਰੀ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ। ਦਰਅਸਲ, ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਈ ਵਿੱਚ 10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਹੈ।


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904




 


 


 

Education Loan Information:

Calculate Education Loan EMI