ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਨੂੰ ਜੰਤਰ-ਮੰਤਰ 'ਤੇ 300 ਦਿਨ ਪੂਰੇ, ਰਵਨੀਤ ਬਿੱਟੂ ਨੇ ਕੈਪਟਨ ਨੂੰ ਅਰਾਮ ਕਰਨ ਲਈ ਕਿਹਾ
ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ।
ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਅੱਜ 300 ਦਿਨ ਪੂਰੇ ਹੋਣ 'ਤੇ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਤੇ ਵਿਧਾਇਕ ਕੁਲਬੀਰ ਸਿੰਘ ਜੀਰਾ ਸਮੇਤ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਿੰਨੀ ਜਲਦੀ ਹੋ ਸਕੇ ਪੂਰਾ ਕਰੇ। ਉਨ੍ਹਾਂ ਕਿਹਾ ਸਰਕਾਰ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ।
ਕਾਂਗਰਸ ਦੇ ਰਾਜ ਸਭਾ ਸੰਸਦ ਕੇਟੀਐਸ ਤੁਲਸੀ ਵੀ ਇਸ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਬਿੱਲ ਵਾਪਸ ਲਏ ਜਾਣੇ ਚਾਹੀਦੇ ਹਨ। ਉਥੇ ਹੀ ਕਾਂਗਰਸੀ ਸੰਸਦ ਮੈਂਬਰਾਂ ਨੇ 10 ਦਿਨਾਂ ਬਾਅਦ ਝੋਨੇ ਦੀ ਖਰੀਦ ਦਾ ਵੀ ਵਿਰੋਧ ਕੀਤਾ। ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਝੋਨਾ ਖਰੀਦਣ ਲਈ ਤਿਆਰ ਸੀ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗਲਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ 10 ਦਿਨਾਂ 'ਚ ਕਿਸਾਨਾਂ ਦੀ ਫਸਲ ਦਾ ਆਪਣੇ ਵਪਾਰੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਨਵੀਂ ਪਾਰਟੀ ਦੇ ਗਠਨ 'ਤੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਜਿਸ ਪਾਰਟੀ ਨੇ 9.30 ਸਾਲਾਂ ਤੱਕ ਮੁੱਖ ਮੰਤਰੀ ਬਣਾਇਆ, ਹੁਣ ਉਨ੍ਹਾਂ ਨੂੰ ਆਰਾਮ ਕਰਨਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/