ਪੜਚੋਲ ਕਰੋ
Advertisement
ਕਾਂਗਰਸੀਆਂ ਦੀ ਚੇਤਾਵਨੀ, ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰਨ ਪੰਜਾਬ ਪ੍ਰਧਾਨ
ਪੰਜਾਬ ਦੇ ਸੀਨੀਅਰ ਕਾਂਗਰਸੀ ਲੀਡਰਾਂ ਦੇ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ ਦਿੱਤੀ ਹੈ। ਦਰਅਸਲ ਬੀਤੇ ਦਿਨੀਂ ਬੀਜੇਪੀ ਦੇ ਸਮਾਗਮ 'ਚ ਹੋਏ ਹੰਗਾਮੇ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ 'ਤੇ ਵੱਡੇ ਇਲਜ਼ਾਮ ਲਾਏ ਸੀ।
ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਕਾਂਗਰਸੀ ਲੀਡਰਾਂ ਦੇ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ ਦਿੱਤੀ ਹੈ। ਦਰਅਸਲ ਬੀਤੇ ਦਿਨੀਂ ਬੀਜੇਪੀ ਦੇ ਸਮਾਗਮ 'ਚ ਹੋਏ ਹੰਗਾਮੇ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ 'ਤੇ ਵੱਡੇ ਇਲਜ਼ਾਮ ਲਾਏ ਸੀ। ਇਸ ਤੋਂ ਬਾਅਦ ਹੁਣ ਕਾਂਗਰਸੀ ਲੀਡਰਾਂ ਨੇ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ ਦਿੱਤੀ ਕਿ ਉਹ ਨਿੰਦਣਯੋਗ ਤੇ ਅਣਉੱਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾ ਪਾਰ ਨਾ ਕਰਨ।
ਮੰਤਰੀਆਂ ਨੇ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਲਈ ਅਸ਼ਵਨੀ ਸ਼ਰਮਾ ਦੀ ਕਰੜੀ ਆਲੋਚਨਾ ਕੀਤੀ ਤੇ ਬੀਜੇਪੀ ਆਗੂ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਘਟੀਆ ਕਾਰਵਾਈਆਂ ਤੋਂ ਪ੍ਰਹੇਜ਼ ਕਰੇ ਤੇ ਕਿਸਾਨਾਂ ਦੇ ਮਸਲਿਆਂ ਦੇ ਜਲਦੀ ਹੱਲ ਵੱਲ ਧਿਆਨ ਕੇਂਦਰਤ ਕਰੇ।
ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਓਪੀ ਸੋਨੀ ਤੇ ਸੁੰਦਰ ਸ਼ਾਮ ਅਰੋੜਾ ਨੇ ਸੂਬੇ ਦੇ ਪੁਲਿਸ ਅਧਿਕਾਰੀ ਵਿਰੁੱਧ ਨਿਰਆਧਾਰ ਦੋਸ਼ ਲਾਉਣ ਲਈ ਅਸ਼ਵਨੀ ਸ਼ਰਮਾ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਘਟੀਆ ਹੱਥਕੰਡੇ ਬੀਜੇਪੀ ਦੀ ਖੁਸ ਚੁੱਕੀ ਸਾਖ ਨੂੰ ਬਹਾਲ ਕਰਨ ਵਿੱਚ ਬਿਲਕੁਲ ਵੀ ਸਹਾਈ ਨਹੀਂ ਹੋਣਗੇ।
ਮੰਤਰੀਆਂ ਨੇ ਕਿਹਾ ਤੁਸੀਂ ਸਾਡੇ ਕਿਸਾਨਾਂ ਦੀ ਖਾਲਿਸਤਾਨੀਆਂ, ਸ਼ਹਿਰੀ ਨਕਸਲੀਆਂ ਤੇ ਖੱਬੇ ਪੱਖੀਆਂ ਨਾਲ ਤੁਲਨਾ ਕੀਤੀ ਹੈ। ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਬੀਜੇਪੀ ਦੀ ਹਮੇਸ਼ਾ ਆਦਤ ਰਹੀ ਹੈ, ਪਰ ਪੰਜਾਬ ਵਿੱਚ ਉਨ੍ਹਾਂ ਦੇ ਇਹ ਘਟੀਆ ਹੱਥਕੰਡੇ ਕੰਮ ਨਹੀਂ ਕਰਨਗੇ ਕਿਉਂਕਿ ਕਿਸਾਨਾਂ ਨੇ ਉਨ੍ਹਾਂ ਦੀਆਂ ਘਟੀਆ ਚਾਲਾਂ ਤੇ ਖੋਖਲੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਜਾਣ ਲਿਆ ਹੈ।
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੱਦੇਨਜ਼ਰ ਅਸ਼ਵਨੀ ਸ਼ਰਮਾ ਦੀ ਨਿਰਾਸ਼ਾ ਤਾਂ ਸਮਝ ਵਿੱਚ ਆਉਂਦੀ ਹੈ ਪਰ ਉਸ ਵੱਲੋਂ ਇੰਨੀ ਛੇਤੀ ਆਪਣਾ ਮਾਨਸਿਕ ਸੰਤੁਲਨ ਗੁਆਉਣਾ ਸਮਝ ਤੋਂ ਪਰ੍ਹੇ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement