(Source: ECI/ABP News)
Breaking News LIVE: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕੋਰੋਨਾ ਦਾ ਕਹਿਰ, ਸਕੂਲ-ਕਾਲਜ ਬੰਦ, ਨਾਈਟ ਕਰਫਿਊ ਲਾਇਆ
Punjab Breaking News, 04 January 2022 LIVE Updates: ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ।
LIVE

Background
ਸੋਮਵਾਰ ਨੂੰ ਵੀ ਇੱਕ ਮਰੀਜ਼ ਦੀ ਮੌਤ ਹੋਈ
ਪੰਜਾਬ ਵਿੱਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਇੱਥੇ ਐਤਵਾਰ ਨੂੰ 3 ਮਰੀਜ਼ਾਂ ਤੋਂ ਬਾਅਦ ਸੋਮਵਾਰ ਨੂੰ ਵੀ ਇੱਕ ਮਰੀਜ਼ ਦੀ ਮੌਤ ਹੋਈ ਹੈ। ਇਸ ਸਮੇਂ ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1741 ਹੋ ਗਈ ਹੈ। ਸੂਬੇ ਵਿੱਚ ਪਟਿਆਲਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ। ਇੱਥੇ ਸੋਮਵਾਰ ਨੂੰ 143 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।
ਪਟਿਆਲਾ 'ਚ ਵੀ ਕੋਰੋਨਾ ਬੰਬ ਫਟਿਆ
ਪੰਜਾਬ ਦੇ ਪਟਿਆਲਾ 'ਚ ਵੀ ਕੋਰੋਨਾ ਬੰਬ ਫਟਿਆ ਹੈ। ਪਟਿਆਲਾ ਦੇ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਹੋਸਟਲ 'ਚ ਕਰੀਬ ਇੱਕ ਹਜ਼ਾਰ ਵਿਦਿਆਰਥੀ ਰਹਿੰਦੇ ਹਨ। ਇਸ ਦੇ ਨਾਲ ਹੀ ਕੁਝ ਅਜਿਹਾ ਹੀ ਹਾਲ ਯੂਨੀਵਰਸਿਟੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਸੂਬੇ ਵਿੱਚ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ
ਸਵਾਲ ਹੈ ਕਿ ਇੱਕ ਪਾਸੇ ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦਿਆਂ ਸੂਬੇ ਵਿੱਚ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਖੁਦ ਵੱਡੀ ਰੈਲੀ ਕਰਨ ਜਾ ਰਹੇ ਹਨ ਜਿਸ ਵਿੱਚ ਲੱਖਾਂ ਲੋਕ ਇਕੱਠੇ ਹੋਣ ਦੀ ਸੰਭਾਵਨਾ ਹੈ। ਹੋਰ ਤਾਂ ਹੋਰ ਇਸ ਰੈਲੀ ਲਈ ਹਜ਼ਾਰਾਂ ਮੁਲਾਜ਼ਮਾਂ ਦੀ ਡਿਉਟੀ ਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਬਾਰੇ ਸਵਾਲ ਖੜ੍ਹੇ ਹੋਣ ਲੱਗੇ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਬਾਰੇ ਸਵਾਲ ਖੜ੍ਹੇ ਹੋਣ ਲੱਗੇ ਹਨ। ਬੀਜੇਪੀ ਇਸ ਰੈਲੀ ਵਿੱਚ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਬੀਜੇਪੀ ਦੇ ਸੂਤਰਾਂ ਮੁਤਾਬਕ ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ ਇੱਕ ਲੱਖ ਕੁਰਸੀਆਂ ਲਾਈਆਂ ਜਾ ਰਹੀਆਂ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ