Breaking News LIVE: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕੋਰੋਨਾ ਦਾ ਕਹਿਰ, ਸਕੂਲ-ਕਾਲਜ ਬੰਦ, ਨਾਈਟ ਕਰਫਿਊ ਲਾਇਆ

Punjab Breaking News, 04 January 2022 LIVE Updates: ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ।

abp sanjha Last Updated: 04 Jan 2022 11:35 AM
ਸੋਮਵਾਰ ਨੂੰ ਵੀ ਇੱਕ ਮਰੀਜ਼ ਦੀ ਮੌਤ ਹੋਈ

ਪੰਜਾਬ ਵਿੱਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਇੱਥੇ ਐਤਵਾਰ ਨੂੰ ਮਰੀਜ਼ਾਂ ਤੋਂ ਬਾਅਦ ਸੋਮਵਾਰ ਨੂੰ ਵੀ ਇੱਕ ਮਰੀਜ਼ ਦੀ ਮੌਤ ਹੋਈ ਹੈ। ਇਸ ਸਮੇਂ ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1741 ਹੋ ਗਈ ਹੈ। ਸੂਬੇ ਵਿੱਚ ਪਟਿਆਲਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ। ਇੱਥੇ ਸੋਮਵਾਰ ਨੂੰ 143 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਪਟਿਆਲਾ 'ਚ ਵੀ ਕੋਰੋਨਾ ਬੰਬ ਫਟਿਆ

ਪੰਜਾਬ ਦੇ ਪਟਿਆਲਾ 'ਚ ਵੀ ਕੋਰੋਨਾ ਬੰਬ ਫਟਿਆ ਹੈ। ਪਟਿਆਲਾ ਦੇ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਹੋਸਟਲ 'ਚ ਕਰੀਬ ਇੱਕ ਹਜ਼ਾਰ ਵਿਦਿਆਰਥੀ ਰਹਿੰਦੇ ਹਨ। ਇਸ ਦੇ ਨਾਲ ਹੀ ਕੁਝ ਅਜਿਹਾ ਹੀ ਹਾਲ ਯੂਨੀਵਰਸਿਟੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਸੂਬੇ ਵਿੱਚ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ

ਸਵਾਲ ਹੈ ਕਿ ਇੱਕ ਪਾਸੇ ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦਿਆਂ ਸੂਬੇ ਵਿੱਚ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਖੁਦ ਵੱਡੀ ਰੈਲੀ ਕਰਨ ਜਾ ਰਹੇ ਹਨ ਜਿਸ ਵਿੱਚ ਲੱਖਾਂ ਲੋਕ ਇਕੱਠੇ ਹੋਣ ਦੀ ਸੰਭਾਵਨਾ ਹੈ। ਹੋਰ ਤਾਂ ਹੋਰ ਇਸ ਰੈਲੀ ਲਈ ਹਜ਼ਾਰਾਂ ਮੁਲਾਜ਼ਮਾਂ ਦੀ ਡਿਉਟੀ ਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਬਾਰੇ ਸਵਾਲ ਖੜ੍ਹੇ ਹੋਣ ਲੱਗੇ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਬਾਰੇ ਸਵਾਲ ਖੜ੍ਹੇ ਹੋਣ ਲੱਗੇ ਹਨ। ਬੀਜੇਪੀ ਇਸ ਰੈਲੀ ਵਿੱਚ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਬੀਜੇਪੀ ਦੇ ਸੂਤਰਾਂ ਮੁਤਾਬਕ ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ ਇੱਕ ਲੱਖ ਕੁਰਸੀਆਂ ਲਾਈਆਂ ਜਾ ਰਹੀਆਂ ਹਨ।

ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਖਤਰਾ

ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਪਾਬੰਦੀਆਂ ਸਬੰਧੀ ਫੈਸਲੇ ਲਏ ਗਏ ਤੇ ਕਿਹਾ ਗਿਆ ਕਿ ਸਹੀ ਸਮਾਂ ਆਉਣ ’ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ

ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ। ਹੋਰ ਜਨਤਕ ਥਾਵਾਂ 'ਤੇ ਵੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੱਸਾਂ, ਸਿਨੇਮਾ ਹਾਲ, ਜਿੰਮ ਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚਲਾਈਆਂ ਜਾ ਸਕਦੀਆਂ ਹਨ।

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ

ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਫਿਲਹਾਲ ਰਾਤ ਦਾ ਕਰਫਿਊ 15 ਜਨਵਰੀ ਤੱਕ ਲਾਗੂ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।

ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ

ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ।

ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ

ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

ਪਿਛੋਕੜ

Punjab Breaking News, 04 January 2022 LIVE Updates: ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਫਿਲਹਾਲ ਰਾਤ ਦਾ ਕਰਫਿਊ 15 ਜਨਵਰੀ ਤੱਕ ਲਾਗੂ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ। ਹੋਰ ਜਨਤਕ ਥਾਵਾਂ 'ਤੇ ਵੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੱਸਾਂ, ਸਿਨੇਮਾ ਹਾਲ, ਜਿੰਮ ਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚਲਾਈਆਂ ਜਾ ਸਕਦੀਆਂ ਹਨ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਪਾਬੰਦੀਆਂ ਸਬੰਧੀ ਫੈਸਲੇ ਲਏ ਗਏ ਤੇ ਕਿਹਾ ਗਿਆ ਕਿ ਸਹੀ ਸਮਾਂ ਆਉਣ ’ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.