ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ  48,154 ਹੋ ਗਈ ਹੈ।

 

ਜੇਕਰ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਹਰ ਰੋਜ਼ ਕਰੀਬ ਤਿੰਨ ਲੱਖ ਤੋਂ ਜ਼ਿਆਦਾ ਕੋਰੋਨਾ ਕੇਸ ਸਾਹਮਣੇ ਆਉਣ ਲੱਗੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਚ 3,49,691 ਨਵੇਂ ਕੋਰੋਨਾ ਕੇਸ ਆਏ ਜਦਕਿ 2,767 ਦੀ ਮੌਤ ਕੋਰੋਨਾ ਕਾਰਨ ਹੋਈ ਹੈ।

 

ਹਾਲਾਂਕਿ 2,17,113 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਸ਼ੁੱਕਰਵਾਰ ਦੇਸ਼ ਚ 3,46,786 ਨਵੇਂ ਕੇਸ ਸਾਹਮਣੇ ਆਏ ਸਨ। ਬੀਤੇ ਚਾਰ ਦਿਨਾਂ 'ਚ ਦੇਸ਼ ਚ 1.3 ਮਿਲੀਅਨ ਤੋਂ ਜ਼ਿਆਦਾ ਕੇਸ ਆ ਚੁੱਕੇ ਹਨ। 21 ਅਪ੍ਰੈਲ ਤੋਂ ਲੈਕੇ 24 ਅਪ੍ਰੈਲ ਤਕ ਕ੍ਰਮਵਾਰ 3.14 ਲੱਖ, 3.32 ਲੱਖ, 3.46 ਲੱਖ, 3.49 ਲੱਖ ਕੇਸ ਦਰਜ ਕੀਤੇ ਗਏ ਹਨ। ਇਹ ਅੰਕੜਾ ਦੁਨੀਆਂ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ।

 

ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ

ਕੁੱਲ ਕੋਰੋਨਾ ਕੇਸ: 1,69,60,172

ਕੁੱਲ ਠੀਕ ਹੋਏ ਮਰੀਜ਼: 1,40,85,110 

ਕੁੱਲ ਮੌਤਾਂ: 1,92,311

ਕੁੱਲ ਐਕਟਿਵ ਕੇਸ: 26,82,751

ਕੁੱਲ ਟੀਕਾਕਰਨ: 14,09,16,417

 

ਦਿੱਲੀ 'ਚ ਕੋਰੋਨਾ ਨਾਲ ਇਕ ਦਿਨ 'ਚ 357 ਮੌਤਾਂ

ਦਿੱਲੀ ਚ ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 357 ਲੋਕਾਂ ਦੀ ਮੌਤ ਹੋਈ ਹੈ। ਰਾਜਧਾਨੀ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਇਹ ਨਵਾਂ ਰਿਕਾਰਡ ਹੈ। ਹੁਣ ਤਕ ਕੁੱਲ ਕੋਰੋਨਾ ਨਾਲ 13, 898 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਦਿੱਲੀ 'ਚ 93,080 ਐਕਟਿਵ ਕੋਰੋਨਾ ਮਰੀਜ਼ ਹਨ। ਇਨ੍ਹਾਂ 'ਚੋਂ 50, 285 ਕੋਰੋਨਾ ਰੋਗੀ ਹੋਮ ਆਇਸੋਲੇਟ ਹਨ।

 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904