ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ। 


 


ਇਕੱਲੇ ਸ਼ੁੱਕਰਵਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਕੱਲ੍ਹ ਪੰਜਾਬ 'ਚ ਕੋਰੋਨਾਵਾਇਰਸ ਦੇ 8367 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਇੱਕ ਦਿਨ 'ਚ ਕੋਰੋਨਾ ਨਾਲ 165 ਲੋਕਾਂ ਦੀ ਮੌਤ ਹੋਈ ਹੈ।


 


ਇਨ੍ਹਾਂ ਨਵੇਂ ਕੇਸਾਂ ਨਾਲ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ  4,24,647 ਹੋ ਗਈ ਹੈ। ਜਿਨ੍ਹਾਂ 'ਚੋਂ 3,44,779 ਲੋਕ ਡਿਸਚਾਰਜ ਹੋ ਚੁਕੇ ਹਨ। ਸੂਬੇ 'ਚ ਮੌਜੂਦਾ ਸਮੇਂ 69,724 ਐਕਟਿਵ ਕੇਸ ਹਨ।