ਮਨਵੀਰ ਕੌਰ ਰੰਧਾਵਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain Amarinder Singh) ਨੇ ਸ਼ਨਿਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ‘ਚ ਹੁਣ ਗ੍ਰੀਨ ਅਤੇ ਓਰੇਂਜ ਜ਼ੋਨਾਂ ‘ਚ 3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ, ਜਦਕਿ ਰੈੱਡ ਜ਼ੋਨ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ‘ਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ। ਕੈਪਟਨ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਗੈਰ ਮਾਸਕ ਨਿਕਲਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖ਼ਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ‘ਤੇ ਦੂਜੇ ਸੂਬਿਆਂ ਨਾਲ ਨੇੜਿਓਂ ਤਾਲਮੇਲ ਕਾਇਮ ਕਰਕੇ ਕੰਮ ਕਰ ਰਹੀ ਹੈ।
ਪੰਜਾਬ ਸਰਕਾਰ ਨੇ ਮੁੜ ਜਾਰੀ ਕੀਤੇ ਕਰਫਿਊ ‘ਚ ਢਿੱਲ ਦੇ ਆਦੇਸ਼, ਹੁਣ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ
ਮਨਵੀਰ ਕੌਰ ਰੰਧਾਵਾ
Updated at:
02 May 2020 09:48 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ‘ਚ ਹੁਣ ਗ੍ਰੀਨ ਅਤੇ ਓਰੇਂਜ ਜ਼ੋਨਾਂ ‘ਚ 3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ, ਜਦਕਿ ਰੈੱਡ ਜ਼ੋਨ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।
ਕੈਪਟਨ ਅਮਰਿੰਦਰ ਸਿੰਘ
- - - - - - - - - Advertisement - - - - - - - - -