ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਇੰਚਾਰਜ ਜਤਿੰਦਰ ਸਿੰਘ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਤੋਂ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। 



ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਨਾਲ ਸ਼ਰਾਰਤੀ ਠੱਗਾਂ ਦੁਆਰਾ 7 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕਰਨ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ 7 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨਗੇ।



ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਐਲਾਨ ਕੀਤਾ ਕਿ "ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਇੰਚਾਰਜ ਜਤਿੰਦਰ ਸਿੰਘ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਏਐਸਆਈ ਰਾਜ ਕੁਮਾਰ, ਪਰਮਜੀਤ ਸਿੰਘ, ਰਾਜੇਸ਼ ਕੁਮਾਰ, ਰੋਹਿਤ ਅਤੇ ਸਿਮਰਨਦੀਪ ਸਿੰਘ ਦੇ ਨਾਮ ਵੀ ਸ਼ਾਮਲ ਹਨ।"


 


ਇਹ ਵੀ ਪੜ੍ਹੋ: ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, ਵਾਲ ਵਾਲ ਬਚੀ ਜਾਨ



ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਆਸਾਮ ਦੇ ਗੁਹਾਟੀ ਗਈ ਸੀ ਅਤੇ ਉਥੋਂ ਪੁਲਿਸ ਦੀ ਮਦਦ ਨਾਲ ਮੁਲਜ਼ਮ ਅਤਨੂ ਚੌਧਰੀ ਅਤੇ ਆਨੰਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ।ਇਸ ਮਾਮਲੇ ਵਿੱਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਹੋਣ ਦਾ ਵੀ ਪੂਰਾ ਸ਼ੱਕ ਜਤਾਇਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ