ਸੂਬੇ ‘ਚ ਸਾਰੇ ਪ੍ਰਾਈਵੇਟ ਅਤੇ ਗ਼ੈਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਲਿਖੇ ਪੱਤਰ ਵਿਚ ਡਾਇਰੈਕਟਰ, ਪਬਲਿਕ ਇੰਸਟ੍ਰਕਸ਼ਨਜ਼ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਲੌਕਡਾਊਨ ਦੇ ਮੱਦੇਨਜ਼ਰ ਲਿਆ ਗਿਆ ਹੈ।
ਚਿੱਠੀ ‘ਚ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਮਾਪਿਆਂ ਨੂੰ ਮਹੀਨਾ ਜਾਂ ਤਿਮਾਹੀਵਾਰ ਫੀਸ ਭਰਨ ਦੀ ਖੁੱਲ੍ਹ ਦਿੱਤੀ ਜਾਵੇ। ਸਕੂਲਾਂ ਪ੍ਰਬੰਧਕਾਂ ਨੂੰ ਉਨ੍ਹਾਂ ਬੱਚਿਆਂ ਦੇ ਮਾਮਲੇ ਨੂੰ ਹੋਰ ਵੀ ਹਮਦਰਦੀ ਨਾਲ ਵਿਚਾਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਦੇ ਮਾਪਿਆਂ ਦੀ ਆਮਦਨ ਲੌਕਡਾਊਨ ਕਰਕੇ ਪ੍ਰਭਾਵਿਤ ਹੋਈ ਹੈ। ਨਾਲ ਹੀ ਵਿਦਿਆਰਥੀਆਂ ਨੂੰ ਫੀਸ ‘ਚ ਰਿਆਇਤ/ ਫੀਸ ਮੁਆਫ ਅਤੇ ਇਹ ਵੀ ਕਿਹਾ ਗਿਆ ਹੈ ਫੀਸ ਨਾ ਭਰੇ ਜਾਣ ਦੀ ਸੂਰਤ ‘ਚ ਕਿਸੇ ਵੀ ਬੱਚੇ ਦੀ ਸਿੱਖਿਆ (ਆਨਲਾਈਨ ਜਾਂ ਰੈਗੁਲਰ) ਪ੍ਰਾਪਤੀ ਨੂੰ ਨਾ ਰੋਕਿਆ ਜਾਵੇ।
ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਪ੍ਰਬੰਧਨ ਵਲੋਂ ਕਿਸੇ ਵੀ ਅਧਿਆਪਕ ਨੂੰ ਹਟਾਉਣ ਜਾਂ ਮਾਸਿਕ ਤਨਖਾਹ ਵਿੱਚ ਕਟੌਤੀ ਜਾਂ ਟੀਚਿੰਗ / ਨਾਨ-ਟੀਚਿੰਗ ਸਟਾਫ ਦੇ ਕੁੱਲ ਖ਼ਰਚਿਆਂ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਸਕੂਲ ਆਨਲਾਈਨ/ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਦਾ ਯਤਨ ਕਰਨਗੇ ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਕੀਤੀ ਮੌਜੂਦਾ ਜਾਂ ਭਵਿੱਖੀ ਲੌਕਡਾਊਨ ਕਾਰਨ ਸਿੱਖਿਆ ‘ਤੇ ਬੁਰਾ ਪ੍ਰਭਾਵ ਨਾ ਪਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI