Punjab Election 2022 Live Updates: ਪੰਜਾਬ ਦਾ ਚੜ੍ਹਿਆ ਸਿਆਸਾ ਪਾਰਾ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ, ਨਵਾਂ ਸ਼ੈਡਿਊਲ ਜਾਰੀ

Five States Assembly Election 2022: ਪੰਜਾਬ ਵਿੱਚ ਚੋਣਾਂ ਦੀ ਤਾਰੀਖ ਵਧਾ ਦਿੱਤੀ ਗਈ ਹੈ। ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ।

ਏਬੀਪੀ ਸਾਂਝਾ Last Updated: 17 Jan 2022 02:45 PM
ਇਹਨਾਂ ਨੂੰ ਪੋਸਟਲ ਬੈਲੇਟ ਜ਼ਰੀਏ ਵੋਟ ਪਾਉਣ ਦੀ ਸੁਵਿਧਾ

-ਸੂਚਨਾ ਤੇ ਜਨਸੰਪਰਕ ਵਿਭਾਗ 
- ਸਿਹਤ ਵਿਭਾਗ 
-ਪੋਸਟ ਵਿਭਾਗ 
-ਟ੍ਰੈਫਿਕ ਵਿਭਾਗ 
-ਰੇਲਵੇ 
-ਬਿਜਲੀ ਵਿਭਾਗ 
-ਨਾਗਰਿਕ ਹਵਾਬਾਜ਼ੀ ਵਿਭਾਗ
-ਉੱਤਰ ਪ੍ਰਦੇਸ਼ ਦੀ ਮੈਟਰੋ ਰੇਲ ਕਾਰਪੋਰੇਸ਼ਨ
- ਦੂਰਦਰਸ਼ਨ
-ਆਲ ਇੰਡੀਆ ਰੇਡੀਓ
-ਭਾਰਤ ਸੰਚਾਰ ਨਿਗਮ ਲਿਮਟਿਡ

ਕਰਮਚਾਰੀਆਂ ਨੂੰ ਬੈਲੇਟ ਸੁਵਿਧਾ ਦੀ ਵਰਤੋਂ ਕਰਨ ਸੁਵਿਧਾ

ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ 'ਚ ਕਿਹਾ ਹੈ ਕਿ ਪੱਤਰਕਾਰਾਂ ਸਮੇਤ 11 ਖੇਤਰਾਂ 'ਚ ਆਪਣੀਆਂ ਸੇਵਾਵਾਂ ਦੇਣ ਵਾਲੇ ਕਰਮਚਾਰੀ ਜੋ ਚੋਣਾਂ ਸਮੇਂ ਵਿਅਸਤ ਰਹਿਣਗੇ ਉਨ੍ਹਾਂ ਨੂੰ ਵੱਖ ਤੋਂ ਵੋਟ ਪਾਉਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਇਨ੍ਹਾਂ ਕਰਮਚਾਰੀਆਂ ਨੂੰ ਬੈਲੇਟ ਸੁਵਿਧਾ ਦੀ ਵਰਤੋਂ ਕਰਨ ਸੁਵਿਧਾ ਦਿੱਤੀ ਜਾਵੇਗੀ। 

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ ਸ਼ੁਰੂ ਹੋ ਰਹੀਆਂ

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਜਿੱਥੇ ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਉਥੇ ਹੀ ਪੰਜਾਬ, ਉਤਰਾਖੰਡ ਅਤੇ ਗੋਆ ਵਿੱਚ ਇੱਕ ਹੀ ਪੜਾਅ ਵਿੱਚ ਵੋਟਾਂ ਪੈਣਗੀਆਂ। ਜਦੋਂਕਿ ਮਨੀਪੁਰ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ।

ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਵੋਟ ਪਾਉਣ ਦੀ ਇਜਾਜ਼ਤ

ਭਾਰਤੀ ਚੋਣ ਕਮਿਸ਼ਨ (Election Commssion of India) ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਧਿਕਾਰਤ ਮੀਡੀਆ ਕਰਮਚਾਰੀਆਂ ਨੂੰ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 

ਕਈ ਸਿਆਸੀ ਪਾਰਟੀਆਂ ਨੇ ਅਪੀਲ ਕੀਤੀ ਸੀ

ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਸੀ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।


 

ਚੋਣਾਂ ਲਈ ਨਵਾਂ ਸ਼ੈਡਿਊਲ

1. ਨੋਟੀਫਿਕੇਸ਼ਨ ਦੀ ਮਿਤੀ: 25 ਜਨਵਰੀ 2022 (ਮੰਗਲਵਾਰ)
2. ਨਾਮਜ਼ਦਗੀ ਦੀ ਆਖਰੀ ਮਿਤੀ: 1 ਫਰਵਰੀ 2022 (ਮੰਗਲਵਾਰ)
3. ਪੜਤਾਲ ਦੀ ਮਿਤੀ: 2 ਫਰਵਰੀ 2022 (ਬੁੱਧਵਾਰ)
4. ਪਰਚਾ ਵਾਪਸ ਲੈਣ ਦੀ ਮਿਤੀ: 4 ਫਰਵਰੀ 2022 (ਸ਼ੁੱਕਰਵਾਰ)
5. ਪੋਲ ਦੀ ਮਿਤੀ: 20 ਫਰਵਰੀ 2022 (ਐਤਵਾਰ)।
ਵੋਟਾਂ ਦੀ ਗਿਣਤੀ 10 ਮਾਰਚ 2022 (ਵੀਰਵਾਰ) ਨੂੰ ਕੀਤੀ ਜਾਵੇਗੀ।

ਚੋਣਾਂ ਦੀ ਤਾਰੀਖ 20 ਫਰਵਰੀ ਕਰ ਦਿੱਤੀ

ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਾਂ ਦੀ ਮਿਤੀ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ ਸੀ। ਚੋਣ ਕਮਿਸ਼ਨ (Election Commission) ਨੇ ਇਸ ਬਾਰੇ ਅੱਜ ਅਹਿਮ ਬੈਠਕ ਕਰਕੇ ਚੋਣਾਂ ਦੀ ਤਾਰੀਖ 20 ਫਰਵਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨਵਾਂ ਸ਼ੈਡਿਊਲ ਜਾਰੀ ਕੀਤਾ ਹੈ।

ਪੰਜਾਬ 'ਚ ਚੋਣਾਂ ਦੀ ਤਾਰੀਖ ਵਧਾਈ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਵਧਾ ਦਿੱਤੀ ਗਈ ਹੈ। ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਗਈ ਅਪੀਲ ਮਗਰੋਂ ਲਿਆ ਹੈ।

15 ਲੱਖ ਲੋਕਾਂ ਨੇ ਆਪਣੇ ਰਾਏ ਦਿੱਤੀ

ਐਤਵਾਰ ਸ਼ਾਮ ਤੱਕ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੀ ਚੋਣ ਲਈ ਕਰੀਬ 15 ਲੱਖ ਲੋਕਾਂ ਨੇ ਆਪਣੇ ਰਾਏ ਦਿੱਤੀ ਸੀ। ਪੰਜਾਬ ਦੇ ਲੋਕ ਵਾਇਸ ਮੈਸੇਜ, ਵਟਸਐਪ ਤੇ ਕਾਲ ਰਾਹੀਂ ਪਾਰਟੀ ਕੋਲ ਆਪਣੀ ਰਾਏ ਪਹੁੰਚਾ ਰਹੇ ਹਨ। ਇਸ ਰਾਏ ਦੇ ਆਧਾਰ ਉੱਪਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਹੋਏਗਾ। ਅੱਜ ਸ਼ਾਮ ਤੱਕ ਇਹ ਨੰਬਰ ਖੁੱਲ੍ਹਾ ਹੈ।

ਫੀਡਬੈਕ ਲੈਣ ਲਈ ਮੋਬਾਈਲ ਨੰਬਰ ਲਾਂਚ

'ਆਪ' ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ 'ਤੇ ਫੀਡਬੈਕ ਲੈਣ ਲਈ ਮੋਬਾਈਲ ਨੰਬਰ ਲਾਂਚ ਕੀਤਾ ਸੀ। ਇਹ ਨੰਬਰ 70748 70748 ਹੈ। ਇਸ ਨੰਬਰ 'ਤੇ ਕਾਲ ਕਰਨ ਤੋਂ ਬਾਅਦ ਪੁੱਛਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। 

ਫੀਡਬੈਕ ਲੈਣ ਲਈ ਮੋਬਾਈਲ ਨੰਬਰ ਲਾਂਚ

'ਆਪ' ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ 'ਤੇ ਫੀਡਬੈਕ ਲੈਣ ਲਈ ਮੋਬਾਈਲ ਨੰਬਰ ਲਾਂਚ ਕੀਤਾ ਸੀ। ਇਹ ਨੰਬਰ 70748 70748 ਹੈ। ਇਸ ਨੰਬਰ 'ਤੇ ਕਾਲ ਕਰਨ ਤੋਂ ਬਾਅਦ ਪੁੱਛਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। 

ਆਮ ਆਦਮੀ ਪਾਰਟੀ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ

ਆਮ ਆਦਮੀ ਪਾਰਟੀ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਚੰਡੀਗੜ੍ਹ ਆ ਕੇ ਐਲਾਨ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਮੰਗਲਵਾਰ ਸ਼ਾਮ ਤੱਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਪਾਰਟੀ ਵੱਲੋਂ 17 ਜਨਵਰੀ ਸ਼ਾਮ ਤੱਕ ਆਨ ਕਾਲ ਸੁਝਾਅ ਲਏ ਜਾ ਰਹੇ ਹਨ। ਹੁਣ ਤੱਕ ਲੱਖਾਂ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ।

ਅਸਤੀਫਾ ਦੇਣਾ ਸਾਜਿਸ਼ ਦਾ ਹਿੱਸਾ-ਰਾਘਵ ਚੱਢਾ

ਉਧਰ, ਰਾਘਵ ਚੱਢਾ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਉਮੀਦਵਾਰ ਆਸ਼ੂ ਬੰਗੜ ਵੱਲੋਂ ਪਾਰਟੀ ਤੋਂ ਅਸਤੀਫਾ ਦੇਣਾ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ।

ਲੱਖਾਂ ਕਰੋੜਾਂ ਰੁਪਏ ਦੇ ਫਲੈਕਸ ਤੇ ਬੋਰਡ ਸਟਿੱਕਰ ਲਾਉਣ ਲਈ ਕਿਹਾ ਜਾ ਰਿਹਾ

ਆਸ਼ੂ ਬੰਗੜ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਤੋਂ ਲਾਏ ਗਏ ਆਬਜ਼ਰਵਰ ਦਬਾਅ ਪਾ ਰਹੇ ਹਨ। ਲੱਖਾਂ ਕਰੋੜਾਂ ਰੁਪਏ ਦੇ ਫਲੈਕਸ ਤੇ ਬੋਰਡ ਸਟਿੱਕਰ ਲਾਉਣ ਲਈ ਕਿਹਾ ਜਾ ਰਿਹਾ ਹੈ। ਇਸ ਕਾਰਨ ਮੈਂ ਪਾਰਟੀ ਵਿੱਚ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸੇ ਕੀਤੇ ਜਾਣਗੇ।

ਅਬਜ਼ਰਵਰ ਦਬਾਅ ਪਾ ਰਹੇ

ਆਸ਼ੂ ਬੰਗੜ ਨੇ ਕਿਹਾ ਕਿ ਦਿੱਲੀ ਤੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਅਬਜ਼ਰਵਰ ਦਬਾਅ ਪਾ ਰਹੇ ਹਨ। ਹਾਲਾਤ ਇਹ ਬਣ ਗਏ ਹਨ ਕਿ ਕੰਮ ਕਰਨਾ ਔਖਾ ਹੋ ਗਿਆ ਹੈ। ਇਸ ਲਈ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ।

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਫਿਰੋਜ਼ਪੁਰ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦੇਹਾਤੀ ਤੋਂ ਟਿਕਟ ਮਿਲੀ ਸੀ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਬਜਰਬਰ ਦਬਾਅ ਪਾ ਰਹੇ ਹਨ। ਇਸ ਕਾਰਨ ਕੰਮ ਕਰਨਾ ਔਖਾ ਹੋ ਗਿਆ ਹੈ। ਹੁਣ ਹਾਲਾਤ ਇਹ ਬਣ ਗਏ ਹਨ ਕਿ ਅਸਤੀਫਾ ਦੇਣ ਲਈ ਮਜਬੂਰ ਹੋ ਗਏ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਨੂੰ ਘੱਟੋ-ਘੱਟ ਛੇ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇ

ਚੰਨੀ ਨੇ ਅੱਗੇ ਲਿਖਿਆ ਕਿ ਇਹ ਉਚਿਤ ਹੋਵੇਗਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਨੂੰ ਘੱਟੋ-ਘੱਟ ਛੇ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇ ਤਾਂ ਜੋ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਪਗ 20 ਲੱਖ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੀ ਲਗਪਗ 32 ਫੀਸਦੀ ਆਬਾਦੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹੈ।

ਅਨੁਸੂਚਿਤ ਜਾਤੀ ਦੇ ਸ਼ਰਧਾਲੂ 10 ਤੋਂ 16 ਫਰਵਰੀ ਦਰਮਿਆਨ ਉੱਤਰ ਪ੍ਰਦੇਸ਼ ਦੇ ਬਨਾਰਸ ਆਉਣ ਦੀ ਉਮੀਦ

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਲਿਖੇ ਪੱਤਰ ਵਿੱਚ ਚੰਨੀ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਕੁਝ ਨੁਮਾਇੰਦਿਆਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਗੁਰੂ ਰਵਿਦਾਸ ਜੈਅੰਤੀ 16 ਫਰਵਰੀ ਨੂੰ ਆ ਰਹੀ ਹੈ। ਇਸ ਮੌਕੇ 'ਤੇ ਸੂਬੇ ਤੋਂ ਵੱਡੀ ਗਿਣਤੀ 'ਚ ਅਨੁਸੂਚਿਤ ਜਾਤੀ ਦੇ ਸ਼ਰਧਾਲੂ 10 ਤੋਂ 16 ਫਰਵਰੀ ਦਰਮਿਆਨ ਉੱਤਰ ਪ੍ਰਦੇਸ਼ ਦੇ ਬਨਾਰਸ ਆਉਣ ਦੀ ਉਮੀਦ ਹੈ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ 13 ਜਨਵਰੀ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ

ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਭ ਤੋਂ ਪਹਿਲਾਂ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ 13 ਜਨਵਰੀ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ।

14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ

ਪੰਜਾਬ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ। ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਹੈ। ਸਿਆਸੀ ਪਾਰਟੀਆਂ ਦੀ ਇਸ ਮੰਗ 'ਤੇ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ। ਚੋਣਾਂ ਦੀਆਂ ਤਰੀਕਾਂ ਵਧਾਉਣ ਦਾ ਫੈਸਲਾ ਚੋਣ ਕਮਿਸ਼ਨ ਨੇ ਹੀ ਲੈਣਾ ਹੈ।

ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।

ਪਿਛੋਕੜ

Five States Assembly Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।


ਦੱਸ ਦਈਏ ਕਿ ਪੰਜਾਬ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ। ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਹੈ। ਸਿਆਸੀ ਪਾਰਟੀਆਂ ਦੀ ਇਸ ਮੰਗ 'ਤੇ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ। ਚੋਣਾਂ ਦੀਆਂ ਤਰੀਕਾਂ ਵਧਾਉਣ ਦਾ ਫੈਸਲਾ ਚੋਣ ਕਮਿਸ਼ਨ ਨੇ ਹੀ ਲੈਣਾ ਹੈ।


ਦੱਸ ਦਈਏ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਭ ਤੋਂ ਪਹਿਲਾਂ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ 13 ਜਨਵਰੀ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ।


ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਲਿਖੇ ਪੱਤਰ ਵਿੱਚ ਚੰਨੀ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਕੁਝ ਨੁਮਾਇੰਦਿਆਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਗੁਰੂ ਰਵਿਦਾਸ ਜੈਅੰਤੀ 16 ਫਰਵਰੀ ਨੂੰ ਆ ਰਹੀ ਹੈ। ਇਸ ਮੌਕੇ 'ਤੇ ਸੂਬੇ ਤੋਂ ਵੱਡੀ ਗਿਣਤੀ 'ਚ ਅਨੁਸੂਚਿਤ ਜਾਤੀ ਦੇ ਸ਼ਰਧਾਲੂ 10 ਤੋਂ 16 ਫਰਵਰੀ ਦਰਮਿਆਨ ਉੱਤਰ ਪ੍ਰਦੇਸ਼ ਦੇ ਬਨਾਰਸ ਆਉਣ ਦੀ ਉਮੀਦ ਹੈ।


ਚੰਨੀ ਨੇ ਅੱਗੇ ਲਿਖਿਆ ਕਿ ਇਹ ਉਚਿਤ ਹੋਵੇਗਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਨੂੰ ਘੱਟੋ-ਘੱਟ ਛੇ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇ ਤਾਂ ਜੋ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਪਗ 20 ਲੱਖ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੀ ਲਗਪਗ 32 ਫੀਸਦੀ ਆਬਾਦੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.