Breaking News LIVE: ਪੰਜਾਬ ਲਈ ਬੀਜੇਪੀ ਦੇ ਜੋੜ-ਤੋੜ ਸ਼ੁਰੂ, ਅਗਲੀ ਰਣਨੀਤੀ ਲਈ ਕੈਪਟਨ ਪਹੁੰਚੇ ਦਿੱਲੀ

Punjab Breaking News, 05 December 2021 LIVE Updates: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

abp sanjha Last Updated: 05 Dec 2021 11:13 AM
ਢੀਂਡਸਾ ਵੀ ਬੀਜੇਪੀ ਨਾਲ ਜਾਣਗੇ?

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਤੋਂ ਬਾਅਦ ਕਾਂਗਰਸ ਤੋਂ ਵੱਖ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਲ ਹੀ 'ਚ ਪੰਜਾਬ ਲੋਕ ਕਾਂਗਰਸ ਨਾਮ ਦੀ ਪਾਰਟੀ ਬਣਾਈ ਸੀ। ਇਸ ਦੇ ਨਾਲ ਹੀ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਂ ਦੀ ਨਵੀਂ ਪਾਰਟੀ ਬਣਾਈ ਹੈ।

ਗਠਜੋੜ ਬਾਰੇ ਅਮਿਤ ਸ਼ਾਹ ਦਾ ਬਿਆਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗਠਜੋੜ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਚੱਲ ਰਹੀ ਹੈ।

ਪਹਿਲਾਂ ਵੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਕੈਪਟਨ

ਕੈਪਟਨ ਅਮਰਿੰਦਰ ਸਿੰਘ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਵੀ ਦਿੱਲੀ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਰਹੇ ਸਨ। ਇਸ ਦੌਰਾਨ ਕੈਪਟਨ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ ਸੀ। ਦੋਵਾਂ ਵਿਚਾਲੇ ਸਰਹੱਦੀ ਸੁਰੱਖਿਆ ਸਮੇਤ ਕਈ ਮੁੱਦਿਆਂ 'ਤੇ ਵੀ ਗੱਲਬਾਤ ਹੋਈ ਸੀ।

ਕੈਪਟਨ ਅਮਰਿੰਦਰ ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ 'ਚ ਹੋਣ ਵਾਲੀਆਂ 2022 ਵਿਧਾਨ ਸਭਾ ਚੋਣਾਂ 'ਚ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵੀ ਚਰਚਾ ਕਰਨਗੇ। ਸੂਬੇ 'ਚ ਕੁੱਲ 117 ਵਿਧਾਨ ਸਭਾ ਸੀਟਾਂ ਹਨ।

ਪਿਛੋਕੜ

Punjab Breaking News, 05 December 2021 LIVE Updates:  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ 'ਚ ਹੋਣ ਵਾਲੀਆਂ 2022 ਵਿਧਾਨ ਸਭਾ ਚੋਣਾਂ 'ਚ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵੀ ਚਰਚਾ ਕਰਨਗੇ। ਸੂਬੇ 'ਚ ਕੁੱਲ 117 ਵਿਧਾਨ ਸਭਾ ਸੀਟਾਂ ਹਨ।


ਪਹਿਲਾਂ ਵੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਕੈਪਟਨ


ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਵੀ ਦਿੱਲੀ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਰਹੇ ਸਨ। ਇਸ ਦੌਰਾਨ ਕੈਪਟਨ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ ਸੀ। ਦੋਵਾਂ ਵਿਚਾਲੇ ਸਰਹੱਦੀ ਸੁਰੱਖਿਆ ਸਮੇਤ ਕਈ ਮੁੱਦਿਆਂ 'ਤੇ ਵੀ ਗੱਲਬਾਤ ਹੋਈ ਸੀ।


ਹਾਲਾਂਕਿ ਇਸ ਦੌਰਾਨ ਕੈਪਟਨ ਨੇ ਭਾਰਤੀ ਜਨਤਾ ਪਾਰਟੀ ਸੰਗਠਨ ਦੇ ਕਿਸੇ ਵੀ ਆਗੂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਅਜਿਹੇ 'ਚ ਜੇਪੀ ਨੱਡਾ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਉਨ੍ਹਾਂ 'ਤੇ ਦੋਸ਼ ਲਾਏ ਗਏ ਹਨ ਕਿ ਉਹ ਮੁੱਖ ਮੰਤਰੀ ਹੁੰਦਿਆਂ ਭਾਜਪਾ ਨਾਲ ਮਿਲੇ ਹੋਏ ਸਨ।


ਗਠਜੋੜ ਬਾਰੇ ਅਮਿਤ ਸ਼ਾਹ ਦਾ ਬਿਆਨ



ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗਠਜੋੜ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਚੱਲ ਰਹੀ ਹੈ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਤੋਂ ਬਾਅਦ ਕਾਂਗਰਸ ਤੋਂ ਵੱਖ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਲ ਹੀ 'ਚ ਪੰਜਾਬ ਲੋਕ ਕਾਂਗਰਸ ਨਾਮ ਦੀ ਪਾਰਟੀ ਬਣਾਈ ਸੀ। ਇਸ ਦੇ ਨਾਲ ਹੀ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਂ ਦੀ ਨਵੀਂ ਪਾਰਟੀ ਬਣਾਈ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.