Breaking News LIVE: ਰਿਜ਼ਰਵ ਬੈਂਕ ਨੇ ਆਮ ਆਦਮੀ ਨੂੰ ਨਹੀਂ ਦਿੱਤੀ ਕੋਈ ਰਾਹਤ

Punjab Breaking News, 08 December 2021 LIVE Updates:

abp sanjha Last Updated: 08 Dec 2021 11:36 AM

ਪਿਛੋਕੜ

Punjab Breaking News, 08 December 2021 LIVE Updates: ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਸਮੀਖਿਆ ਦੇ ਨਤੀਜੇ ਜਾਰੀ ਕੀਤੇ ਹਨ ਤੇ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ।...More

ਆਖਰੀ ਵਾਰ ਕਦੋਂ ਬਦਲੀ ਸੀ ਪਿਛਲੀ ਪਾਲਿਸੀ?

ਭਾਰਤੀ ਰਿਜ਼ਰਵ ਬੈਂਕ ਨੇ ਆਖਰੀ ਵਾਰ 22 ਮਈ 2020 ਨੂੰ ਨੀਤੀਗਤ ਦਰਾਂ 'ਚ ਤਬਦੀਲੀ ਕੀਤੀ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤਕ 8 ਮੁਦਰਾ ਨੀਤੀ ਸਮੀਖਿਆਵਾਂ ਹੋ ਚੁੱਕੀਆਂ ਹਨ ਅਤੇ ਆਰਬੀਆਈ ਨੇ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਸਾਲ ਦੀ ਆਖਰੀ MPC ਬੈਠਕ 'ਚ RBI ਦੇ ਸਾਹਮਣੇ ਕਈ ਚੁਣੌਤੀਆਂ ਨੂੰ ਦੂਰ ਕਰਨ ਲਈ ਕਦਮ ਚੁੱਕਣ ਦਾ ਦਬਾਅ ਹੈ। ਜਿੱਥੇ ਅਰਥਚਾਰੇ 'ਚ ਲਿਕਵੀਡਿਟੀ ਬਣਾਈ ਰੱਖਣ ਦੀ ਜ਼ਰੂਰਤ ਦਾ ਧਿਆਨ ਰੱਖਣਾ ਹੋਵੇਗਾ, ਉੱਥੇ ਹੀ ਮਹਿੰਗਾਈ ਦਰਾਂ 'ਚ ਉਤਰਾਅ-ਚੜ੍ਹਾਅ ਨੂੰ ਕੇਂਦਰ 'ਚ ਰੱਖ ਕੇ ਫ਼ੈਸਲੇ ਲੈਣੇ ਪੈਣਗੇ, ਜਿਸ ਤਹਿਤ ਅੱਜ ਆਰ.ਬੀ.ਆਈ. ਨੇ ਦਰਾਂ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ।