Breaking News LIVE: ਕਿਸਾਨ ਅੰਦੋਲਨ ਬਾਰੇ ਅੱਜ ਹੋਏਗਾ ਵੱਡਾ ਐਲਾਨ, ਸਭ ਦੀਆਂ ਨਜ਼ਰਾਂ ਦਿੱਲੀ ਦੇ ਬਾਰਡਰਾਂ 'ਤੇ
Punjab Breaking News, 09 December 2021 LIVE Updates: ਐਸਕੇਐਮ ਦੀ ਵੀਰਵਾਰ ਨੂੰ ਦੁਪਹਿਰ 12 ਵਜੇ ਇੱਕ ਹੋਰ ਮੀਟਿੰਗ ਹੋਵੇਗੀ। ਹੁਣ ਸਰਕਾਰ ਦੇ ਲੈਟਰਹੈੱਡ 'ਤੇ ਰਸਮੀ ਗੱਲਬਾਤ ਦੀ ਉਡੀਕ ਹੈ।
LIVE
Background
Punjab Breaking News, 09 December 2021 LIVE Updates: ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਲੰਬਿਤ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ 'ਤੇ ਸਹਿਮਤੀ ਬਣ ਗਈ ਹੈ ਅਤੇ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਹੋਣੀ ਹੈ।
ਦੱਸ ਦਈਏ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ 'ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।
ਕਿਸਾਨ ਆਗੂ ਅਤੇ ਐਸਕੇਐਮ ਦੇ ਕੋਰ ਕਮੇਟੀ ਮੈਂਬਰ ਗੁਰਨਾਮ ਸਿੰਘ ਚੜੂੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਾਕੀ ਮੰਗਾਂ ਸਬੰਧੀ ਪਹਿਲਾਂ ਹਾਸਲ ਹੋਇਆ ਪ੍ਰਸਤਾਵ ਦਾ ਖਰੜਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਸੀ, ਜਿਸ ਤੋਂ ਬਾਅਦ ਕੇਂਦਰ ਨੇ ਬੁੱਧਵਾਰ ਨੂੰ ਪ੍ਰਸਤਾਵ ਦਾ ਨਵਾਂ ਖਰੜਾ ਭੇਜਿਆ। ਐਸਕੇਐਮ ਦੇ ਸੂਤਰਾਂ ਮੁਤਾਬਕ ਭੇਜੇ ਗਏ ਨਵੇਂ ਖਰੜੇ 'ਚ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਮੇਟੀ ਵਿੱਚ ਐਸਕੇਐਮ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲੈਣਗੀਆਂ। ਇਸ ਦੇ ਨਾਲ ਹੀ ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ।
ਐਸਕੇਐਮ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਚੜੂਨੀ ਨੇ ਕਿਹਾ, “ਅਸੀਂ ਆਪਣੀਆਂ ਮੰਗਾਂ ‘ਤੇ ਸਰਕਾਰ ਨਾਲ ਸਹਿਮਤ ਹਾਂ। ਵੀਰਵਾਰ ਨੂੰ ਮੀਟਿੰਗ ਤੋਂ ਬਾਅਦ ਅੰਦੋਲਨ ਨੂੰ ਮੁਲਤਵੀ ਕਰਨ ਬਾਰੇ ਫੈਸਲਾ ਲਵਾਂਗੇ। ਅੰਦੋਲਨ ਵਾਪਸ ਲੈਣ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਐਸਕੇਐਮ ਦੀ ਵੀਰਵਾਰ ਨੂੰ ਦੁਪਹਿਰ 12 ਵਜੇ ਇੱਕ ਹੋਰ ਮੀਟਿੰਗ ਹੋਵੇਗੀ। ਹੁਣ ਸਰਕਾਰ ਦੇ ਲੈਟਰਹੈੱਡ 'ਤੇ ਰਸਮੀ ਗੱਲਬਾਤ ਦੀ ਉਡੀਕ ਹੈ। SKM ਦੀ ਦੁਪਹਿਰ 12 ਵਜੇ ਸਿੰਘੂ ਬਾਰਡਰ 'ਤੇ ਮੁੜ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਮੋਰਚਾ ਚੁੱਕਣ ਬਾਰੇ ਰਸਮੀ ਫੈਸਲਾ ਲਿਆ ਜਾਵੇਗਾ।
13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ
ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ। 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।
11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ
ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਪਰਤਣਗੇ। ਸੂਤਰਾਂ ਮੁਤਾਬਕ 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ। ਇਸ ਦਾ ਐਲਾਨ ਅੱਜ ਸਿੰਘੂ ਮੋਰਚੇ 'ਤੇ ਕੀਤਾ ਜਾਵੇਗਾ।
ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ
ਐਸਕੇਐਮ ਦੇ ਸੂਤਰਾਂ ਮੁਤਾਬਕ ਭੇਜੇ ਗਏ ਨਵੇਂ ਖਰੜੇ 'ਚ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਮੇਟੀ ਵਿੱਚ ਐਸਕੇਐਮ ਦੇ ਮੈਂਬਰ ਸ਼ਾਮਲ ਹੋਣਗੇ ਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲੈਣਗੀਆਂ। ਇਸ ਦੇ ਨਾਲ ਹੀ ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ।
ਪ੍ਰਸਤਾਵ ਦਾ ਨਵਾਂ ਖਰੜਾ ਭੇਜਿਆ
ਕਿਸਾਨ ਆਗੂ ਤੇ ਐਸਕੇਐਮ ਦੇ ਕੋਰ ਕਮੇਟੀ ਮੈਂਬਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਾਕੀ ਮੰਗਾਂ ਸਬੰਧੀ ਪਹਿਲਾਂ ਹਾਸਲ ਹੋਇਆ ਪ੍ਰਸਤਾਵ ਦਾ ਖਰੜਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਸੀ। ਇਸ ਤੋਂ ਬਾਅਦ ਕੇਂਦਰ ਨੇ ਬੁੱਧਵਾਰ ਨੂੰ ਪ੍ਰਸਤਾਵ ਦਾ ਨਵਾਂ ਖਰੜਾ ਭੇਜਿਆ।
ਨਵੇਂ ਡਰਾਫਟ ਪ੍ਰਸਤਾਵ ਦੀ ਉਡੀਕ
ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ 'ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।