Breaking News LIVE: 'ਆਪ' ਨੇ ਐਲਾਨੇ ਹੁਣ ਤੱਕ 40 ਉਮੀਦਾਵਰ, ਜਾਣੋ ਕਿਹੜੀ ਸੀਟ ਤੋਂ ਕੌਣ ਮੈਦਾਨ 'ਚ
Punjab Breaking News, 10 December 2021 LIVE Updates: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਵਿੱਚ 30 ਉਮੀਦਵਾਰ ਐਲਾਨੇ ਹਨ।
ਏਬੀਪੀ ਸਾਂਝਾ Last Updated: 10 Dec 2021 01:35 PM
ਪਿਛੋਕੜ
Punjab Breaking News, 10 December 2021 LIVE Updates: ਦੁਨੀਆ ਭਰ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਦਹਿਸ਼ਤ ਹੈ। ਭਾਰਤ ਲਈ ਰਾਹਤ ਦੀ ਖਬਰ ਹੈ ਕਿ ਅਜੇ ਤੱਕ...More
Punjab Breaking News, 10 December 2021 LIVE Updates: ਦੁਨੀਆ ਭਰ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਦਹਿਸ਼ਤ ਹੈ। ਭਾਰਤ ਲਈ ਰਾਹਤ ਦੀ ਖਬਰ ਹੈ ਕਿ ਅਜੇ ਤੱਕ ਇਸ ਦਾ ਕੋਈ ਅਸਰ ਵਿਖਾਈ ਨਹੀਂ ਦਿੱਤਾ। ਦੇਸ਼ 'ਚ ਹੁਣ ਤਕ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇਸ ਦੇ ਵਿਆਪਕ ਰੂਪ ਵਿੱਚ ਫੈਲਣ ਦਾ ਕੋਈ ਖਤਰਾ ਨਹੀਂ ਹੈ।ਦੇਸ਼ 'ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆਏ ਹਨ ਤੇ ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮਹਾਰਾਸ਼ਟਰ 'ਚ ਓਮੀਕ੍ਰੋਨ ਦੇ ਸਭ ਤੋਂ ਵੱਧ 10 ਮਾਮਲੇ ਹਨ। ਇਸ ਤੋਂ ਬਾਅਦ ਰਾਜਸਥਾਨ 'ਚ 9 ਕੇਸ ਹਨ। ਸੂਤਰਾਂ ਅਨੁਸਾਰ 100 ਤੋਂ ਵੱਧ ਦੇਸ਼ ਅਜਿਹੇ ਹਨ ਜੋ ਵਿਦੇਸ਼ੀ ਯਾਤਰਾ ਲਈ ਭਾਰਤ ਸਰਕਾਰ ਦੁਆਰਾ ਜਾਰੀ ਵੈਕਸੀਨ ਸਰਟੀਫ਼ਿਕੇਟ ਸਵੀਕਾਰ ਕਰ ਰਹੇ ਹਨ। ਵਿਸ਼ਵ ਪੱਧਰ 'ਤੇ ਓਮੀਕ੍ਰੋਨ ਵੇਰੀਐਂਟ ਦੇ 2,303 ਮਾਮਲੇ ਹਨ।ਸਰਕਾਰੀ ਬੁਲਾਰੇ ਮੁਤਾਬਕ ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 8503 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 624 ਲੋਕਾਂ ਦੀ ਮੌਤ ਹੋ ਗਈ। ਬੇਸ਼ੱਕ ਦੇਸ਼ 'ਚ ਹੁਣ ਤਕ ਓਮੀਕ੍ਰੋਨ ਵੇਰੀਐਂਟ ਦੇ 23 ਮਾਮਲੇ ਸਾਹਮਣੇ ਆਏ ਹਨ ਪਰ ਹਾਲਾਤ ਕੰਟਰੋਲ ਵਿੱਚ ਹੈ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ? ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 94,943 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 74 ਹਜ਼ਾਰ 735 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨੀਂ 7678 ਲੋਕ ਠੀਕ ਹੋਏ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 41 ਲੱਖ 5 ਹਜ਼ਾਰ 66 ਲੋਕ ਲਾਗ ਤੋਂ ਠੀਕ ਹੋ ਚੁੱਕੇ ਹਨ।ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 131 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ ਤਕ 74 ਲੱਖ 57 ਹਜ਼ਾਰ 970 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 131 ਕਰੋੜ 18 ਲੱਖ 87 ਹਜ਼ਾਰ 257 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਰਾਜਪੁਰਾ ਤੋਂ ਨੀਨਾ ਮਿੱਤਲ
ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ, ਗਿੱਲ (ਐਸਸੀ) ਤੋਂ ਜੀਵਨ ਸਿੰਘ ਸੰਗੋਵਾਲ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੋਂ ਗੁਰਲਾਲ ਘਨੌਰ, ਭਦੌੜ (ਐਸਸੀ) ਤੋਂ ਲਾਭ ਸਿੰਘ ਉਗੋਵਾਲ ਤੇ ਭੋਆ (ਐਸਸੀ) ਤੋਂ ਲਾਲਚੰਦ ਕਟਾਰੂਚੱਕ ਤੇ ਜੰਡਿਆਲਾ (ਐਸਸੀ) ਤੋਂ ਹਰਭਜਨ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ।