Breaking News LIVE: ਕਿਸਾਨਾਂ ਦੀ ਦਿੱਲੀ ਤੋਂ ਵਾਪਸੀ ਨਾਲ ਭਖਿਆ ਪੰਜਾਬ ਦਾ ਚੋਣ ਅਖਾੜਾ, ਸਿਆਸੀ ਪਾਰਟੀਆਂ ਦੇ ਸੁੱਕੇ ਸਾਹ
Punjab Breaking News, 12 December 2021 LIVE Updates: ਦਿੱਲੀ ਦੀਆਂ ਹੱਦਾਂ ਤੋਂ ਪਰਤਣ ਮਗਰੋਂ ਕਿਸਾਨਾਂ ਨੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਸਿਆਸੀ ਪਾਰਟੀਆਂ ਕਿਸਾਨ ਜਥੇਬੰਦੀਆਂ ਦੇ ਨੇੜੇ ਲੱਗਣ ਦੀ ਕੋਸ਼ਿਸ਼ ਕਰ ਰਹੀਆਂ ਹਨ।
LIVE
Background
Punjab Breaking News, 12 December 2021 LIVE Updates: ਦਿੱਲੀ ਦੀਆਂ ਹੱਦਾਂ ਤੋਂ ਪਰਤਣ ਮਗਰੋਂ ਕਿਸਾਨਾਂ ਨੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਸਾਰੀਆਂ ਸਿਆਸੀ ਪਾਰਟੀਆਂ ਕਿਸਾਨ ਜਥੇਬੰਦੀਆਂ ਦੇ ਨੇੜੇ ਲੱਗਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਜਿਹੇ ਵਿੱਚ ਚਰਚਾ ਛਿੜੀ ਹੈ ਕਿ ਕੀ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ 'ਆਪ' ਦਾ ਮੁੱਖ ਮੰਤਰੀ ਚਿਹਰਾ ਬਣਨ ਜਾ ਰਹੇ ਹਨ।
ਇਸ ਬਾਰੇ ਰਾਜੇਵਾਲ ਨੇ ਸਪਸ਼ਟ ਕੀਤਾ ਹੈ ਕਿ ਅਜੇ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੀਆਂ ਅਟਕਲਾਂ ਦਾ ਵੀ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ 'ਆਪ' ਆਗੂਆਂ ਨਾਲ ਕੋਈ ਗੱਲ ਨਹੀਂ ਕੀਤੀ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 'ਆਪ' ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਇਸ 'ਤੇ ਵਿਚਾਰ ਕਰਨਗੇ। ਫਿਲਹਾਲ ਉਨ੍ਹਾਂ ਨੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ।
ਦੱਸ ਦਈਏ ਕਿ 32 ਕਿਸਾਨ ਜਥੇਬੰਦੀਆਂ ਦਾ ਸਾਂਝਾ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਸਾਲ ਭਰ ਚੱਲੇ ਸੰਘਰਸ਼ ਨੂੰ ਜਿੱਤਣ ਮਗਰੋਂ ਪੂਰੇ ਜੋਸ਼ 'ਚ ਹੈ। ਕੁਝ ਕਿਸਾਨ ਲੀਡਰਾਂ ਨੇ ਸੰਕੇਤ ਦਿੱਤੇ ਹਨ ਕਿ ਪੰਜਾਬ ਪਰਤਣ ਤੋਂ ਬਾਅਦ ਸਾਂਝਾ ਮੋਰਚਾ ਸਿਆਸੀ ਪਾਰਟੀ ਵਜੋਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਵਿਚਾਰ ਕਰੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਹੁਣ ਤਕ ਕਿਸਾਨ ਅੰਦੋਲਨ ਕਿਸੇ ਵੀ ਸਿਆਸੀ ਪਾਰਟੀ ਤੋਂ ਵੱਖ ਹੋ ਕੇ ਪੂਰੀ ਤਰ੍ਹਾਂ ਗ਼ੈਰ-ਸਿਆਸੀ ਪਾਰਟੀ ਵਜੋਂ ਚਲਾਇਆ ਜਾਂਦਾ ਰਿਹਾ ਹੈ, ਪਰ ਜੇਕਰ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਸਾਂਝਾ ਮੋਰਚਾ ਖੁਦ ਹੀ ਸਿਆਸਤ 'ਚ ਆਉਣ ਬਾਰੇ ਵਿਚਾਰ ਕਰੇਗਾ।
ਉਧਰ, ਪੰਜਾਬ 'ਚ ਜਿੱਥੇ ਵੱਡੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਸਾਹਮਣੇ ਡਿਫੈਂਸਿਵ ਮੋਡ 'ਚ ਨਜ਼ਰ ਆ ਰਹੀਆਂ ਹਨ, ਉੱਥੇ ਹੀ ਆਮ ਆਦਮੀ ਪਾਰਟੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਜ਼ੋਰਦਾਰ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ 'ਚ ਹਰ ਚੋਣ ਮੀਟਿੰਗ 'ਚ ਐਮਐਸਪੀ ਗਾਰੰਟੀ ਦੇ ਫਾਇਦੇ ਗਿਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗਰੰਟੀ ਕਿਸਾਨਾਂ, ਸੂਬਾ ਤੇ ਕੇਂਦਰ ਸਰਕਾਰਾਂ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਾਰਗਰ ਸਾਬਤ ਹੋਵੇਗੀ।
ਐਮਐਸਪੀ ਗਾਰੰਟੀ ਦੇ ਫਾਇਦੇ ਗਿਣਾ ਰਹੇ ਕੇਜਰੀਵਾਲ
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ 'ਚ ਹਰ ਚੋਣ ਮੀਟਿੰਗ 'ਚ ਐਮਐਸਪੀ ਗਾਰੰਟੀ ਦੇ ਫਾਇਦੇ ਗਿਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗਰੰਟੀ ਕਿਸਾਨਾਂ, ਸੂਬਾ ਤੇ ਕੇਂਦਰ ਸਰਕਾਰਾਂ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਾਰਗਰ ਸਾਬਤ ਹੋਵੇਗੀ।
ਸਿਆਸੀ ਪਾਰਟੀਆਂ ਕਿਸਾਨਾਂ ਦੇ ਸਾਹਮਣੇ ਡਿਫੈਂਸਿਵ ਮੋਡ 'ਚ
ਪੰਜਾਬ 'ਚ ਜਿੱਥੇ ਵੱਡੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਸਾਹਮਣੇ ਡਿਫੈਂਸਿਵ ਮੋਡ 'ਚ ਨਜ਼ਰ ਆ ਰਹੀਆਂ ਹਨ, ਉੱਥੇ ਹੀ ਆਮ ਆਦਮੀ ਪਾਰਟੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਜ਼ੋਰਦਾਰ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ ਹੈ।
ਸਾਂਝਾ ਮੋਰਚਾ ਖੁਦ ਹੀ ਸਿਆਸਤ 'ਚ ਆਉਣ ਬਾਰੇ ਵਿਚਾਰ ਕਰੇਗਾ
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਭਾਵੇਂ ਹੁਣ ਤਕ ਕਿਸਾਨ ਅੰਦੋਲਨ ਕਿਸੇ ਵੀ ਸਿਆਸੀ ਪਾਰਟੀ ਤੋਂ ਵੱਖ ਹੋ ਕੇ ਪੂਰੀ ਤਰ੍ਹਾਂ ਗ਼ੈਰ-ਸਿਆਸੀ ਪਾਰਟੀ ਵਜੋਂ ਚਲਾਇਆ ਜਾਂਦਾ ਰਿਹਾ ਹੈ, ਪਰ ਜੇਕਰ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਸਾਂਝਾ ਮੋਰਚਾ ਖੁਦ ਹੀ ਸਿਆਸਤ 'ਚ ਆਉਣ ਬਾਰੇ ਵਿਚਾਰ ਕਰੇਗਾ।
ਸਾਂਝਾ ਮੋਰਚਾ ਸਿਆਸੀ ਪਾਰਟੀ ਵਜੋਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਵਿਚਾਰ ਕਰੇਗਾ
32 ਕਿਸਾਨ ਜਥੇਬੰਦੀਆਂ ਦਾ ਸਾਂਝਾ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਸਾਲ ਭਰ ਚੱਲੇ ਸੰਘਰਸ਼ ਨੂੰ ਜਿੱਤਣ ਮਗਰੋਂ ਪੂਰੇ ਜੋਸ਼ 'ਚ ਹੈ। ਕੁਝ ਕਿਸਾਨ ਲੀਡਰਾਂ ਨੇ ਸੰਕੇਤ ਦਿੱਤੇ ਹਨ ਕਿ ਪੰਜਾਬ ਪਰਤਣ ਤੋਂ ਬਾਅਦ ਸਾਂਝਾ ਮੋਰਚਾ ਸਿਆਸੀ ਪਾਰਟੀ ਵਜੋਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਵਿਚਾਰ ਕਰੇਗਾ।
ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੀਆਂ ਅਟਕਲਾਂ ਦਾ ਖੰਡਨ
ਰਾਜੇਵਾਲ ਨੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੀਆਂ ਅਟਕਲਾਂ ਦਾ ਵੀ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ 'ਆਪ' ਆਗੂਆਂ ਨਾਲ ਕੋਈ ਗੱਲ ਨਹੀਂ ਕੀਤੀ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 'ਆਪ' ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਇਸ 'ਤੇ ਵਿਚਾਰ ਕਰਨਗੇ। ਫਿਲਹਾਲ ਉਨ੍ਹਾਂ ਨੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ।