Breaking News LIVE: ਅੱਜ ਗੁਰੂ ਨਗਰੀ ਪਹੁੰਚਣਗੇ ਕਿਸਾਨਾਂ ਦੇ ਜਥੇ, ਥਾਂ-ਥਾਂ ਹੋ ਰਿਹਾ ਗਰਮਜੋਸ਼ੀ ਨਾਲ ਸਵਾਗਤ
Punjab Breaking News, 13 December 2021 LIVE Updates: ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ।
ਬਲਵੀਰ ਸਿੰਘ ਰਾਜੇਵਾਲ ਦਾ ਜਥਾ ਲਾਡੋਵਾਲ ਵਿਖੇ ਰੁਕਿਆ ਸੀ ਤੇ ਸਵੇਰੇ 8.30 ਵਜੇ ਦੇ ਕਰੀਬ ਰਵਾਨਾ ਹੋਇਆ ਸੀ। ਇਸ ਤੋਂ ਬਾਅਦ ਇਹ ਜਥਾ ਕਰਤਾਰਪੁਰ ਵਿਖੇ ਰੁਕੇਗਾ। ਜਿਵੇਂ ਹੀ ਉਹ ਲਾਡੋਵਾਲ ਵਿਚ ਸਤਲੁਜ ਉੱਤੇ ਬਣੇ ਪੁਲ ਨੂੰ ਪਾਰ ਕਰਨਗੇ ਤਾਂ ਉਨ੍ਹਾਂ ਦੇ ਜਥੇ ਦਾ ਫੁੱਲਾਂ ਤੇ ਮਠਿਆਈਆਂ ਨਾਲ ਸਵਾਗਤ ਕੀਤਾ ਜਾਵੇਗਾ। ਫਿਲੌਰ ਗੋਰਾਇਣ, ਫਗਵਾੜਾ, ਪਰਾਗਪੁਰ ਤੇ ਉਸ ਤੋਂ ਬਾਅਦ ਜਲੰਧਰ ਵਿਚ ਵੀ ਕਿਸਾਨਾਂ ਨੇ ਆਪਣੇ ਆਗੂਆਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ।
ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਵੀਰ ਸਿੰਘ ਰਾਜੇਵਾਲ ਜੋ ਕਿ ਤਿੰਨ ਕਾਲੇ ਕਿਸਾਨ ਕਾਨੂੰਨਾਂ ਦੀ ਲੜਾਈ ਜਿੱਤ ਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਬਾਹਰ ਆਏ ਸਨ, ਦਾ ਸੋਮਵਾਰ ਨੂੰ ਜਲੰਧਰ ਪੰਜਾਬ 'ਚ ਨਿੱਘਾ ਸਵਾਗਤ ਕੀਤਾ ਜਾਵੇਗਾ। ਦੋਵਾਂ ਦੇ ਸਵਾਗਤ ਲਈ ਕਿਸਾਨਾਂ ਨੇ ਪੁਖਤਾ ਪ੍ਰਬੰਧ ਕੀਤੇ ਹਨ। ਦੋਵਾਂ ਆਗੂਆਂ ਦੇ ਸਵਾਗਤ ਦੀ ਪ੍ਰਕਿਰਿਆ ਜਲੰਧਰ ਦੀ ਹੱਦ ਫਿਲੌਰ ਤੋਂ ਸ਼ੁਰੂ ਹੋਵੇਗੀ।
ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ ਜੋ ਸਿੱਧਾ ਦਰਬਾਰ ਸਾਹਿਬ ਪਹੁੰਚਣਾ ਹੈ। ਕਿਸਾਨਾਂ ਦੀ ਕਾਮਯਾਬੀ ਲਈ ਸ਼ਨੀਵਾਰ ਤੋਂ ਸ਼ੁਰੂ ਹੋਏ ਪਾਠਾਂ ਦੇ ਭੋਗ ਵੀ ਪਾਏ ਜਾਣਗੇ। ਕਿਸਾਨਾਂ ਦੀ ਜਿੱਤ 'ਤੇ ਅਰਦਾਸ ਕੀਤੀ ਜਾਵੇਗੀ ਜਿਸ 'ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ | ਲੰਗਰ ਹਾਲ ਵਿਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਸ ਤੋਂ ਬਾਅਦ ਸਾਰੇ ਕਿਸਾਨ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜਥਾ ਬੀਤੀ ਸ਼ਾਮ ਜਲੰਧਰ ਪਹੁੰਚਿਆ ਅਤੇ ਕਰਤਾਰਪੁਰ ਵਿਚ ਰਾਤ ਕੱਟੀ। ਗੋਲਡਨ ਗੇਟ ਵਿਖੇ ਜਥੇ ਦਾ ਸਵਾਗਤ ਕੀਤਾ ਜਾਵੇਗਾ। ਸਾਰੇ ਜੱਥੇ 15 ਦਸੰਬਰ ਤਕ ਅੰਮ੍ਰਿਤਸਰ ਪਹੁੰਚ ਜਾਣਗੇ।
ਪਿਛੋਕੜ
Punjab Breaking News, 13 December 2021 LIVE Updates: ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜਥਾ ਬੀਤੀ ਸ਼ਾਮ ਜਲੰਧਰ ਪਹੁੰਚਿਆ ਅਤੇ ਕਰਤਾਰਪੁਰ ਵਿਚ ਰਾਤ ਕੱਟੀ। ਗੋਲਡਨ ਗੇਟ ਵਿਖੇ ਜਥੇ ਦਾ ਸਵਾਗਤ ਕੀਤਾ ਜਾਵੇਗਾ। ਸਾਰੇ ਜੱਥੇ 15 ਦਸੰਬਰ ਤਕ ਅੰਮ੍ਰਿਤਸਰ ਪਹੁੰਚ ਜਾਣਗੇ।
ਇਸ ਤੋਂ ਬਾਅਦ ਸਾਰੇ ਕਿਸਾਨ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ ਜੋ ਸਿੱਧਾ ਦਰਬਾਰ ਸਾਹਿਬ ਪਹੁੰਚਣਾ ਹੈ। ਕਿਸਾਨਾਂ ਦੀ ਕਾਮਯਾਬੀ ਲਈ ਸ਼ਨੀਵਾਰ ਤੋਂ ਸ਼ੁਰੂ ਹੋਏ ਪਾਠਾਂ ਦੇ ਭੋਗ ਵੀ ਪਾਏ ਜਾਣਗੇ। ਕਿਸਾਨਾਂ ਦੀ ਜਿੱਤ 'ਤੇ ਅਰਦਾਸ ਕੀਤੀ ਜਾਵੇਗੀ ਜਿਸ 'ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ | ਲੰਗਰ ਹਾਲ ਵਿਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਵੀਰ ਸਿੰਘ ਰਾਜੇਵਾਲ ਜੋ ਕਿ ਤਿੰਨ ਕਾਲੇ ਕਿਸਾਨ ਕਾਨੂੰਨਾਂ ਦੀ ਲੜਾਈ ਜਿੱਤ ਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਬਾਹਰ ਆਏ ਸਨ, ਦਾ ਸੋਮਵਾਰ ਨੂੰ ਜਲੰਧਰ ਪੰਜਾਬ 'ਚ ਨਿੱਘਾ ਸਵਾਗਤ ਕੀਤਾ ਜਾਵੇਗਾ। ਦੋਵਾਂ ਦੇ ਸਵਾਗਤ ਲਈ ਕਿਸਾਨਾਂ ਨੇ ਪੁਖਤਾ ਪ੍ਰਬੰਧ ਕੀਤੇ ਹਨ। ਦੋਵਾਂ ਆਗੂਆਂ ਦੇ ਸਵਾਗਤ ਦੀ ਪ੍ਰਕਿਰਿਆ ਜਲੰਧਰ ਦੀ ਹੱਦ ਫਿਲੌਰ ਤੋਂ ਸ਼ੁਰੂ ਹੋਵੇਗੀ।
ਬਲਵੀਰ ਸਿੰਘ ਰਾਜੇਵਾਲ ਦਾ ਜਥਾ ਲਾਡੋਵਾਲ ਵਿਖੇ ਰੁਕਿਆ ਸੀ ਅਤੇ ਸਵੇਰੇ 8.30 ਵਜੇ ਦੇ ਕਰੀਬ ਰਵਾਨਾ ਹੋਇਆ ਸੀ। ਇਸ ਤੋਂ ਬਾਅਦ ਇਹ ਜਥਾ ਕਰਤਾਰਪੁਰ ਵਿਖੇ ਰੁਕੇਗਾ। ਜਿਵੇਂ ਹੀ ਉਹ ਲਾਡੋਵਾਲ ਵਿਚ ਸਤਲੁਜ ਉੱਤੇ ਬਣੇ ਪੁਲ ਨੂੰ ਪਾਰ ਕਰਨਗੇ ਤਾਂ ਉਨ੍ਹਾਂ ਦੇ ਜਥੇ ਦਾ ਫੁੱਲਾਂ ਅਤੇ ਮਠਿਆਈਆਂ ਨਾਲ ਸਵਾਗਤ ਕੀਤਾ ਜਾਵੇਗਾ। ਫਿਲੌਰ ਗੋਰਾਇਣ, ਫਗਵਾੜਾ, ਪਰਾਗਪੁਰ ਅਤੇ ਉਸ ਤੋਂ ਬਾਅਦ ਜਲੰਧਰ ਵਿਚ ਵੀ ਕਿਸਾਨਾਂ ਨੇ ਆਪਣੇ ਆਗੂਆਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ।
- - - - - - - - - Advertisement - - - - - - - - -