Breaking News LIVE: ਬੇਅਦਬੀ ਮਾਮਲੇ ਕਰਕੇ ਭਖਿਆ ਪੰਜਾਬ ਦਾ ਮਾਹੌਲ, ਅਕਾਲੀ ਦਲ ਨੇ ਸੱਦੀ ਮੀਟਿੰਗ, ਪੰਜਾਬ ਸਰਕਾਰ ਨੂੰ ਨੋਟਿਸ

Punjab Breaking News, 20 December 2021 LIVE Updates: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਅਕਾਲੀ ਦਲ ਨੇ 23 ਦਸੰਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ।

abp sanjha Last Updated: 20 Dec 2021 02:38 PM
ਸਾਜਿਸ਼ ਪਿੱਛੇ ਛਿਪ ਰਹੀਆਂ ਤਾਕਤਾਂ/ਏਜੰਸੀਆਂ ਨੂੰ ਨੰਗੇ ਕਰਨਾ ਮੁੱਖ ਲੋੜ

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਅੰਮ੍ਰਿਤਸਰ ਤੇ ਕਪਰੂਥਲਾ ’ਚ ਬੇਅਬਦੀ ਦੀਆਂ ਘਟਨਾਵਾਂ ਨੂੰ ਅਤਿਅੰਤ ਮੰਦਭਾਗੀਆਂ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਸਿਟ’ ਦੇ ਨਾਲ ਕੇਂਦਰ ਤੇ ਕੌਮਾਂਤਰੀ ਏਜੰਸੀਆਂ ਨੂੰ ਸੂਬੇ ਦੇ ਵੋਟਾਂ ਸਮੇਂ ਅਜਿਹੀਆਂ ਘਟਨਾਵਾਂ ਵਾਪਰਨ ਦੀ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਕੇਂਦਰ ਦੀਆਂ ਜਾਂਚ ਏਜੰਸੀਆਂ ’ਤੇ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਨੇ ਦੁਖਾਂਤ ਝੱਲਿਆ ਹੈ, ਇਸ ਸਾਜਿਸ਼ ਪਿੱਛੇ ਛਿਪ ਰਹੀਆਂ ਤਾਕਤਾਂ/ਏਜੰਸੀਆਂ ਨੂੰ ਨੰਗੇ ਕਰਨਾ ਮੁੱਖ ਲੋੜ ਬਣ ਗਈ ਹੈ। 

26 ਦਸੰਬਰ ਤੱਕ ਰਿਪੋਰਟ ਮੰਗੀ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪ੍ਰੈੱਸ ਰਿਲੀਜ਼ ਜਾਰੀ ਕਰਕੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਕਥਿਤ ਬੇਅਦਬੀ ਦੇ ਮਾਮਲੇ ਤੇ ਦੋਸ਼ੀਆਂ ਦੇ ਕਥਿਤ ਕਤਲ ਗੰਭੀਰ ਮਾਮਲਾ ਹੈ। ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਇਸ ਲਈ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ 26 ਦਸੰਬਰ ਤੱਕ ਰਿਪੋਰਟ ਮੰਗੀ ਹੈ।

ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਮਾਮਲਿਆਂ ਤੇ ਦੋਸ਼ੀਆਂ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਰਿਪੋਰਟ 26 ਦਸੰਬਰ ਤੱਕ ਮੰਗੀ ਹੈ। ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।

ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।

ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ’ਤੇ ਉਨ੍ਹਾਂ ਨਾਲ ਬਹਿਸ ਕਰਨਗੇ

ਕੇਜਰੀਵਾਲ ਨੇ ਕਿਹਾ ਸੀ ਕਿ ਉਹ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਤੇ ਉਮੀਦ ਕਰਦੇ ਹਨ ਕਿ ਚਰਚਾ ਸਕਾਰਾਤਮਕ ਤੇ ਵਿਕਾਸ ਦੇ ਮੁੱਦੇ ’ਤੇ ਹੋਵੇਗੀ। ਸਿੱਧੂ ਬਹਿਸ ਲਈ ਸਥਾਨ ਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਉਨ੍ਹਾਂ ਦੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ’ਤੇ ਉਨ੍ਹਾਂ ਨਾਲ ਬਹਿਸ ਕਰਨਗੇ। 

ਆਓ ਮੇਰੇ ਨਾਲ ਬਹਿਸ ਕਰੋ

ਸਿੱਧੂ ਨੇ ਕੇਜਰੀਵਾਲ ਨੂੰ ਜਵਾਬ ਦਿੰਦਿਆ ਕਿਹਾ ਕਿ ਭਗਵੰਤ ਮੁੱਖ ਮੰਤਰੀ ਨਹੀਂ ਹੈ ਜੋ ਬਾਦਲਾਂ ਦੇ ਬਲੈਕਲਿਸਟਡ ਐਮਐਲਏ ਦੀਪ ਮਲਹੋਤਰਾ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਿਹਾ ਹੈ...ਉਹ ਉਨ੍ਹਾਂ ਵਿੱਚ ਇੱਕ ਨਹੀਂ ਜਿਸ ਨੇ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਨੂੰ ਨੋਟੀਫਾਈ ਕੀਤਾ!! ਬਾਦਲਾਂ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਦੇ ਮੁਨਾਫ਼ੇ ਵਾਲੇ ਰੂਟਾਂ 'ਤੇ ਕੌਣ ਇਜਾਜ਼ਤ ਦੇ ਰਿਹਾ ਹੈ। ਆਓ ਮੇਰੇ ਨਾਲ ਬਹਿਸ ਕਰੋ!!

ਕੇਜਰੀਵਾਲ ਵੱਲੋਂ ਬਹਿਸ ਦੀ ਚੁਣੌਤੀ ਸਵੀਕਾਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ‘ਆਪ’ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਤੇ ਸਮਾਂ ਤੈਅ ਕਰਨ ਲਈ ਕਿਹਾ ਹੈ।

ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ?

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ? ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?ਉਨ੍ਹਾਂ ਅੱਗੇ ਲਿਖਿਆ ਹੈ ਕਿ CM ਚੰਨੀ ਦੇ ਹਲਕੇ 'ਚ ਰੇਤ ਦੀ ਨਾਜਾਇਜ਼ ਮਾਈਨਿੰਗ 'ਤੇ ਸਿੱਧੂ ਕਿਉਂ ਨਹੀਂ ਬੋਲ ਰਹੇ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਸਿੱਧੂ ਚਮਕੌਰ ਸਾਹਿਬ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਇੱਕ ਸ਼ਬਦ ਵੀ ਨਹੀਂ ਬੋਲਿਆ? ਚੋਣਵਾਂ ਵਿਰੋਧ?

ਭਗਵੰਤ ਮਾਨ ਨੇ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ ਮਾਹੌਲ ਗਰਮਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਐਂਟਰੀ ਮਾਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।

ਪਿਛੋਕੜ

Punjab Breaking News, 20 December 2021 LIVE Updates: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ ਮਾਹੌਲ ਗਰਮਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਐਂਟਰੀ ਮਾਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ? ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?ਉਨ੍ਹਾਂ ਅੱਗੇ ਲਿਖਿਆ ਹੈ ਕਿ CM ਚੰਨੀ ਦੇ ਹਲਕੇ 'ਚ ਰੇਤ ਦੀ ਨਾਜਾਇਜ਼ ਮਾਈਨਿੰਗ 'ਤੇ ਸਿੱਧੂ ਕਿਉਂ ਨਹੀਂ ਬੋਲ ਰਹੇ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਸਿੱਧੂ ਚਮਕੌਰ ਸਾਹਿਬ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਇੱਕ ਸ਼ਬਦ ਵੀ ਨਹੀਂ ਬੋਲਿਆ? ਚੋਣਵਾਂ ਵਿਰੋਧ?

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ‘ਆਪ’ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਮ ਤੈਅ ਕੀਤਾ ਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ ਹੈ।


 


ਇਸ ਮਗਰੋਂ ਸਿੱਧੂ ਨੇ ਕੇਜਰੀਵਾਲ ਨੂੰ ਜਵਾਬ ਦਿੰਦਿਆ ਕਿਹਾ ਕਿ ਭਗਵੰਤ ਮੁੱਖ ਮੰਤਰੀ ਨਹੀਂ ਹੈ ਜੋ ਬਾਦਲਾਂ ਦੇ ਬਲੈਕਲਿਸਟਡ ਐਮਐਲਏ ਦੀਪ ਮਲਹੋਤਰਾ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਿਹਾ ਹੈ...ਉਹ ਉਨ੍ਹਾਂ ਵਿੱਚ ਇੱਕ ਨਹੀਂ ਜਿਸ ਨੇ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਨੂੰ ਨੋਟੀਫਾਈ ਕੀਤਾ!! ਬਾਦਲਾਂ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਦੇ ਮੁਨਾਫ਼ੇ ਵਾਲੇ ਰੂਟਾਂ 'ਤੇ ਕੌਣ ਇਜਾਜ਼ਤ ਦੇ ਰਿਹਾ ਹੈ। ਆਓ ਮੇਰੇ ਨਾਲ ਬਹਿਸ ਕਰੋ!!


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.