Breaking News LIVE: ਚੋਣਾਂ ਤੋਂ ਐਨ ਪਹਿਲਾਂ ਬਿਕਰਮ ਮਜੀਠੀਆ ਖਿਲਾਫ ਵੱਡਾ ਐਕਸ਼ਨ, ਬਾਦਲ ਬੋਲੇ ਇਹ ਧੱਕੇਸ਼ਾਹੀ
Punjab Breaking News, 21 December 2021 LIVE Updates: ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ।
LIVE
Background
Punjab Breaking News, 21 December 2021 LIVE Updates: ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੇ ਖੁਲਾਸੇ ਕੀਤੇ ਹਨ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਕਰਮਚਾਰੀਆਂ ਵੱਲੋਂ ਦੋ-ਤਿੰਨ ਵਾਰ ਦਰਸ਼ਨੀ ਡਿਉਢੀ ਤੋਂ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਹੋਰ ਤਾਂ ਹੋਰ ਇੱਕ ਵਾਰ ਟਾਸਕ ਫੋਰਸ ਨੇ ਉਸ ਕੋਲੋਂ ਪੁੱਛ-ਗਿੱਛ ਵੀ ਕੀਤੀ ਸੀ। ਇਸ ਸਭ ਦੇ ਬਾਵਜੂਦ ਸ਼ਾਮ ਨੂੰ ਟਾਸਕ ਫੋਰਸ ਦੀ ਡਿਊਟੀ ਬਦਲਣ ਮਗਰੋਂ ਇਹ ਵਿਅਕਤੀ ਝਕਾਨੀ ਦੇ ਕੇ ਸੱਚਖੰਡ ਦੇ ਅੰਦਰ ਮੁੜ ਦਾਖ਼ਲ ਹੋ ਗਿਆ।
ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਢਲੀ ਪੜਤਾਲ ਮਗਰੋਂ ਕੀਤਾ ਹੈ। ਧਾਮੀ ਨੇ ਕਿਹਾ ਹੈ ਕਿ ਇਸ ਪਿੱਛੇ ਵੱਡੀ ਸਾਜ਼ਿਸ਼ ਹੈ ਤੇ ਜਿਸ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ ਉਸ ਨੂੰ ਕਮਾਂਡੋ ਟਰੇਨਿੰਗ ਦਿੱਤੀ ਗਈ ਲੱਗਦੀ ਹੈ। ਉਨ੍ਹਾਂ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਘੋਖਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਦੇਖਣ ਤੋਂ ਪਤਾ ਲੱਗਾ ਕਿ ਇਹ ਸ਼ੱਕੀ ਵਿਅਕਤੀ 18 ਦਸੰਬਰ ਨੂੰ ਸਵੇਰੇ ਸਾਢੇ ਅੱਠ ਵਜੇ ਹੈਰੀਟੇਜ ਸਟਰੀਟ ਰਾਹੀਂ ਜੱਲ੍ਹਿਆਂਵਾਲਾ ਬਾਗ ਮਾਰਗ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਸੀ। ਉਸ ਨੇ ਘੰਟਾ ਘਰ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦਾ ਯਤਨ ਕੀਤਾ ਸੀ ਪਰ ਉਥੇ ਤਾਇਨਾਤ ਸੇਵਾਦਾਰਾਂ ਨੇ ਸ਼ੱਕ ਕਾਰਨ ਉਸ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ।
ਰੋਕੇ ਜਾਣ ਤੋਂ ਬਾਅਦ ਇਹ ਵਿਅਕਤੀ ਸ੍ਰੀ ਗੁਰੂ ਰਾਮਦਾਸ ਸਰਾਂ ਵਾਲੇ ਪਾਸੇ ਚਲਾ ਗਿਆ ਸੀ ਤੇ ਸਵੇਰੇ 9.40 ਵਜੇ ਲੰਗਰ ਘਰ ਵਾਲੇ ਪਾਸਿਉਂ ਅੰਦਰ ਦਾਖ਼ਲ ਹੋਇਆ। ਉਸ ਨੇ ਲੰਗਰ ਘਰ ਵਿਚ ਲੰਗਰ ਛੱਕਿਆ ਅਤੇ ਚਾਹ ਵੀ ਪੀਤੀ ਸੀ। ਸਵੇਰੇ 10.19 ਵਜੇ ਉਹ ਪਰਿਕਰਮਾ ਵਿਚ ਆਇਆ ਅਤੇ 10.34 ਵਜੇ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਦੇਖਿਆ ਗਿਆ ਪਰ ਉਸ ਨੇ ਮੱਥਾ ਨਹੀਂ ਟੇਕਿਆ।
ਮੈਨੂੰ ਜਿੱਥੇ ਲੈ ਕੇ ਜਾਣਾ ਹੋਵੇ, ਲੈ ਜਾਓ
ਬਾਦਲ ਨੇ ਕਿਹਾ ਕਿ ਮੈਂ ਕਹਿੰਦਾ ਹਾਂ ਕਿ ਮੈਨੂੰ ਜਿੱਥੇ ਲੈ ਕੇ ਜਾਣਾ ਹੋਵੇ, ਲੈ ਜਾਓ। ਮੇਰੇ 'ਤੇ ਵੀ ਬਹੁਤ ਕੁਝ ਕੀਤਾ ਗਿਆ, ਮੇਰੀ ਪਤਨੀ 'ਤੇ ਵੀ ਕੇਸ ਦਰਜ ਕੀਤੇ ਗਏ। ਮੇਰੇ 'ਤੇ ਵੀ ਸੈਂਕੜੇ ਪਰਚੇ ਦਰਜ ਹਨ। ਬਾਦਲ ਨੇ ਕਿਹਾ ਕਿ ਮੇਰੇ ਸਮੇਂ ਵਿੱਚ ਦੱਸੋ ਕਿ ਕਿਸੇ ਕਾਂਗਰਸੀ ਨੂੰ ਤੰਗ ਨਹੀਂ ਕੀਤਾ ਗਿਆ।
ਤਿੰਨ ਦਿਨਾਂ ਵਿੱਚ 3 ਡੀਜੀਪੀ ਬਦਲ ਦਿੱਤੇ
ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਇਸ ਬਾਰੇ ਪਤਾ ਸੀ। ਉਨ੍ਹਾਂ ਨੇ ਤਿੰਨ ਦਿਨਾਂ ਵਿੱਚ 3 ਡੀਜੀਪੀ ਬਦਲ ਦਿੱਤੇ। ਇਹ ਸਿਰਫ ਇਸ ਲਈ ਹੈ ਕਿ ਬਾਦਲਾਂ ਤੇ ਮਜੀਠੀਆ ਨੂੰ ਫੜ ਕੇ ਅੰਦਰ ਕਰੋ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਦਿਨਾਂ ਵਿੱਚ ਤਿੰਨ ਡੀਜੀਪੀ ਬਦਲੇ ਗਏ।
ਬਾਦਲ ਨੇ ਚੰਨੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਨੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਬਾਦਲ ਨੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਅਜਿਹਾ ਕੁਝ ਕਰਨਗੇ।
ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ
ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਚੰਨੀ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ।
ਨਵਜੋਤ ਸਿੱਧੂ ਪਾ ਰਹੇ ਸੀ ਦਬਾਅ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਲਈ ਲਗਾਤਾਰ ਦਬਾਅ ਬਣਾ ਰਹੇ ਸੀ।