Breaking News LIVE: ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਛਾਪੇਮਾਰੀ, ਅਕਾਲੀ ਦਲ ਨੇ ਬਚਾਉਣ ਲਈ ਵਿੱਢੀ ਕਾਨੂੰਨੀ ਕਾਰਵਾਈ

Punjab Breaking News, 22 December 2021 LIVE Updates: ਡਰੱਗ ਰੈਕੇਟ (Drug Racket) ਵਿੱਚ ਕੇਸ ਦਰਜ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਅੰਡਰਗਰਾਊਂਡ ਹੋ ਗਿਆ ਹੈ।

abp sanjha Last Updated: 22 Dec 2021 11:48 AM
ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ

ਪੰਜਾਬ ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ, ਜੋ ਲਗਾਤਾਰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ। ਇਸੇ ਕਾਰਨ ਸਰਕਾਰ ਨੂੰ ਲੱਗਾ ਕਿ ਮਜੀਠੀਆ ਇਸ ਕੇਸ ਤੋਂ ਅਣਜਾਣ ਹੈ ਤੇ ਚੰਡੀਗੜ੍ਹ 'ਚ ਹੀ ਹੈ। ਹਾਲਾਂਕਿ ਸੋਮਵਾਰ ਅੱਧੀ ਰਾਤ ਨੂੰ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਟੀਮ ਨੇ ਉੱਥੇ ਛਾਪੇਮਾਰੀ ਕੀਤੀ, ਪਰ ਮਜੀਠੀਆ ਦੀ ਬਜਾਏ ਉਸ ਦਾ ਹੀ ਮੋਬਾਈਲ ਮਿਲਿਆ।

ਮਜੀਠੀਆ ਦੀ ਭਾਲ 'ਚ ਛਾਪੇਮਾਰੀ

ਚੋਣਾਂ ਦੇ ਐਲਾਨ 'ਚ ਕੁਝ ਦਿਨ ਰਹਿ ਜਾਣ ਕਰਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਲਗਾਤਾਰ ਮਜੀਠੀਆ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਸਰਕਾਰ ਕਿਸੇ ਨਾ ਕਿਸੇ ਤਰ੍ਹਾਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੇ ਮੁੱਦੇ 'ਤੇ ਆਪਣੀ ਸਰਕਾਰ ਦਾ ਅਕਸ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਵੀ ਕਾਨੂੰਨੀ ਰਸਤੇ ਰਾਹੀਂ ਮਜੀਠੀਆ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਮਜੀਠੀਆ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ

ਸੂਤਰਾਂ ਮੁਤਾਬਕ ਪੰਜਾਬ ਸਰਕਾਰ ਕੇਸ ਦਰਜ ਕਰਨ ਵਾਲੀ ਹੈ, ਇਸ ਬਾਰੇ ਮਜੀਠੀਆ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ। ਇਸੇ ਕਾਰਨ ਉਸ ਨੇ ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ। ਟੀਮ ਨੇ ਜਦੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਤਾਂ ਮੋਬਾਈਲ ਤਾਂ ਮਿਲਿਆ ਪਰ ਮਜੀਠੀਆ ਉੱਥੇ ਨਹੀਂ ਸੀ।

ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ

ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ, ਜਦਕਿ ਉਨ੍ਹਾਂ ਨਾਲ ਡੀਐਸਪੀ ਰਾਜੇਸ਼ ਕੁਮਾਰ ਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ 'ਤੇ ਵੀ ਨਾਲੋਂ-ਨਾਲ ਛਾਪੇਮਾਰੀ (Raid on Majithia Places) ਕੀਤੀ, ਪਰ ਉਹ ਨਹੀਂ ਮਿਲਿਆ।

ਬਿਕਰਮ ਮਜੀਠੀਆ ਅੰਡਰਗਰਾਊਂਡ

ਡਰੱਗ ਰੈਕੇਟ (Drug Racket) ਵਿੱਚ ਕੇਸ ਦਰਜ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਅੰਡਰਗਰਾਊਂਡ ਹੋ ਗਿਆ ਹੈ। ਉਸ ਦੀ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ। ਪੰਜਾਬ ਪੁਲਿਸ ਦੀ ਤਿੰਨ ਮੈਂਬਰੀ SIT ਮਜੀਠੀਆ ਦੀ ਭਾਲ ਕਰ ਰਹੀ ਹੈ। 

ਪਿਛੋਕੜ

Punjab Breaking News, 22 December 2021 LIVE Updates: ਡਰੱਗ ਰੈਕੇਟ (Drug Racket) ਵਿੱਚ ਕੇਸ ਦਰਜ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਅੰਡਰਗਰਾਊਂਡ ਹੋ ਗਿਆ ਹੈ। ਉਸ ਦੀ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ। ਪੰਜਾਬ ਪੁਲਿਸ ਦੀ ਤਿੰਨ ਮੈਂਬਰੀ SIT ਮਜੀਠੀਆ ਦੀ ਭਾਲ ਕਰ ਰਹੀ ਹੈ। ਇਸ ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ, ਜਦਕਿ ਉਨ੍ਹਾਂ ਨਾਲ ਡੀਐਸਪੀ ਰਾਜੇਸ਼ ਕੁਮਾਰ ਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ 'ਤੇ ਵੀ ਨਾਲੋਂ-ਨਾਲ ਛਾਪੇਮਾਰੀ (Raid on Majithia Places) ਕੀਤੀ, ਪਰ ਉਹ ਨਹੀਂ ਮਿਲਿਆ।ਸੂਤਰਾਂ ਮੁਤਾਬਕ ਪੰਜਾਬ ਸਰਕਾਰ ਕੇਸ ਦਰਜ ਕਰਨ ਵਾਲੀ ਹੈ, ਇਸ ਬਾਰੇ ਮਜੀਠੀਆ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ। ਇਸੇ ਕਾਰਨ ਉਸ ਨੇ ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ। ਟੀਮ ਨੇ ਜਦੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਤਾਂ ਮੋਬਾਈਲ ਤਾਂ ਮਿਲਿਆ ਪਰ ਮਜੀਠੀਆ ਉੱਥੇ ਨਹੀਂ ਸੀ।

ਚੋਣਾਂ ਦੇ ਐਲਾਨ 'ਚ ਕੁਝ ਦਿਨ ਰਹਿ ਜਾਣ ਕਰਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਲਗਾਤਾਰ ਮਜੀਠੀਆ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਸਰਕਾਰ ਕਿਸੇ ਨਾ ਕਿਸੇ ਤਰ੍ਹਾਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੇ ਮੁੱਦੇ 'ਤੇ ਆਪਣੀ ਸਰਕਾਰ ਦਾ ਅਕਸ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਵੀ ਕਾਨੂੰਨੀ ਰਸਤੇ ਰਾਹੀਂ ਮਜੀਠੀਆ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ, ਜੋ ਲਗਾਤਾਰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ। ਇਸੇ ਕਾਰਨ ਸਰਕਾਰ ਨੂੰ ਲੱਗਾ ਕਿ ਮਜੀਠੀਆ ਇਸ ਕੇਸ ਤੋਂ ਅਣਜਾਣ ਹੈ ਤੇ ਚੰਡੀਗੜ੍ਹ 'ਚ ਹੀ ਹੈ। ਹਾਲਾਂਕਿ ਸੋਮਵਾਰ ਅੱਧੀ ਰਾਤ ਨੂੰ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਟੀਮ ਨੇ ਉੱਥੇ ਛਾਪੇਮਾਰੀ ਕੀਤੀ, ਪਰ ਮਜੀਠੀਆ ਦੀ ਬਜਾਏ ਉਸ ਦਾ ਹੀ ਮੋਬਾਈਲ ਮਿਲਿਆ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.