Breaking News LIVE: ਮਜੀਠੀਆ ਦੀ ਗ੍ਰਿਫਤਾਰੀ ਲਈ ਕਈ ਸੂਬਿਆਂ 'ਚ ਛਾਪੇ, ਅਦਾਲਤ ਪਹੁੰਚਿਆ ਅਕਾਲੀ ਦਲ

Punjab Breaking News, 23 December 2021 LIVE Updates: ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

ਏਬੀਪੀ ਸਾਂਝਾ Last Updated: 23 Dec 2021 11:37 AM
ਮਜੀਠੀਆ ਦਾ ਕੋਈ ਸੁਰਾਗ ਨਹੀਂ

ਮਾਮਲਾ ਦਰਜ ਹੋਏ ਦੋ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਇਸ ਦੇ ਬਾਵਜੂਦ ਅਕਾਲੀ ਆਗੂ ਦਾ ਕੋਈ ਸੁਰਾਗ ਨਹੀਂ ਲੱਗ ਰਿਹਾ। ਮਜੀਠੀਆ ਆਖਰ ਕਿੱਥੇ ਹੈ, ਪੰਜਾਬ ਦਾ ਖੁਫੀਆ ਤੰਤਰ ਇਸ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ। ਜੇਕਰ ਮਜੀਠੀਆ ਨਾ ਫੜਿਆ ਗਿਆ ਤਾਂ ਇਹ ਸਰਕਾਰ ਦੀ ਮਹਿਜ਼ ਚੋਣ ਡਰਾਮੇਬਾਜ਼ੀ ਸਾਬਤ ਹੋ ਸਕਦੀ ਹੈ।

ਲੁੱਕ ਆਊਟ ਨੋਟਿਸ ਵੀ ਜਾਰੀ

ਬੀਤੇ ਦਿਨ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਕਿਉਂਕਿ ਇਸ ਕੇਸ ਕਰਕੇ ਉਸ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਚੋਣ ਰੈਲੀਆਂ ਵਿੱਚ ਆਪਣੀ ਪਿੱਠ ਥਾਪੜਣ ਵਾਲੀ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫੜਨ ਵਿੱਚ ਨਾਕਾਮ ਰਹੀ ਹੈ।

ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ

ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦਰਅਸਲ ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀਆ ਅੰਡਰ ਗ੍ਰਾਉਂਡ ਹੋ ਗਿਆ ਸੀ।

ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਲੱਭ ਰਹੀ ਪੁਲਿਸ

ਹੁਣ ਪੁਲਿਸ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਲੱਭ ਰਹੀ ਹੈ। ਸੂਤਰਾਂ ਮੁਤਾਬਕ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ 'ਤੇ ਉੱਤਰ ਪ੍ਰਦੇਸ਼ (ਯੂਪੀ) 'ਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 

ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਪੁਲਿਸ

ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਗੁਆਂਢੀ ਸੂਬਿਆਂ 'ਚ ਛਾਪੇਮਾਰੀ ਕੀਤੀ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਟੀਮਾਂ ਉੱਥੇ ਭੇਜੀਆਂ ਗਈਆਂ ਪਰ ਮਜੀਠੀਆ ਦਾ ਕੋਈ ਅਤਾ-ਪਤਾ ਨਹੀਂ ਲੱਗ ਸਕਿਆ।

ਪੰਜਾਬ 'ਚ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ

ਪੰਜਾਬ 'ਚ ਇਸ ਸਮੇਂ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਸਰਕਾਰ ਨੇ ਡਰੱਗਸ ਕੇਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ 'ਤੇ ਕਾਰਵਾਈ ਵਿੱਢ ਕੇ ਇੱਕ ਤਰ੍ਹਾਂ ਦਾ ਸਿਆਸੀ ਦਾਅ ਖੇਡਿਆ ਹੈ। ਇਹ ਸਭ ਦੇ ਦਰਮਿਆਨ ਸਵਾਲ ਉੱਠ ਰਿਹਾ ਹੈ ਕਿ ਆਖਰ ਮਜੀਠੀਆ ਗੁੰਮ ਕਿੱਥੇ ਹੋ ਗਿਆ ਹੈ।

ਪਿਛੋਕੜ

Punjab Breaking News, 23 December 2021 LIVE Updates: ਪੰਜਾਬ 'ਚ ਇਸ ਸਮੇਂ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਸਰਕਾਰ ਨੇ ਡਰੱਗਸ ਕੇਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ 'ਤੇ ਕਾਰਵਾਈ ਵਿੱਢ ਕੇ ਇੱਕ ਤਰ੍ਹਾਂ ਦਾ ਸਿਆਸੀ ਦਾਅ ਖੇਡਿਆ ਹੈ। ਇਹ ਸਭ ਦੇ ਦਰਮਿਆਨ ਸਵਾਲ ਉੱਠ ਰਿਹਾ ਹੈ ਕਿ ਆਖਰ ਮਜੀਠੀਆ ਗੁੰਮ ਕਿੱਥੇ ਹੋ ਗਿਆ ਹੈ।


ਦੱਸ ਦਈਏ ਕਿ ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਗੁਆਂਢੀ ਸੂਬਿਆਂ 'ਚ ਛਾਪੇਮਾਰੀ ਕੀਤੀ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਟੀਮਾਂ ਉੱਥੇ ਭੇਜੀਆਂ ਗਈਆਂ ਪਰ ਮਜੀਠੀਆ ਦਾ ਕੋਈ ਅਤਾ-ਪਤਾ ਨਹੀਂ ਲੱਗ ਸਕਿਆ।


ਇਸ ਦੇ ਨਾਲ ਹੀ ਹੁਣ ਪੁਲਿਸ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਲੱਭ ਰਹੀ ਹੈ। ਸੂਤਰਾਂ ਮੁਤਾਬਕ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ 'ਤੇ ਉੱਤਰ ਪ੍ਰਦੇਸ਼ (ਯੂਪੀ) 'ਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦਰਅਸਲ ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀਆ ਅੰਡਰ ਗ੍ਰਾਉਂਡ ਹੋ ਗਿਆ ਸੀ।


ਦੱਸ ਦਈਏ ਕਿ ਬੀਤੇ ਦਿਨ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਕਿਉਂਕਿ ਇਸ ਕੇਸ ਕਰਕੇ ਉਸ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਚੋਣ ਰੈਲੀਆਂ ਵਿੱਚ ਆਪਣੀ ਪਿੱਠ ਥਾਪੜਣ ਵਾਲੀ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫੜਨ ਵਿੱਚ ਨਾਕਾਮ ਰਹੀ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.