Breaking News LIVE: ਲੁਧਿਆਣਾ ਬੰਬ ਧਮਾਕੇ ਮਗਰੋਂ ਖੁਫੀਆ ਏਜੰਸੀਆਂ ਚੌਕਸ

Punjab Breaking News, 24 December 2021 LIVE Updates: ਖੁਫੀਆ ਏਜੰਸੀਆਂ ਨੇ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ।

abp sanjha Last Updated: 24 Dec 2021 11:47 AM
ਹੱਥ 'ਤੇ ਧਾਰਮਿਕ ਚਿੰਨ੍ਹ ਦਾ ਟੈਟੂ ਮਿਲਿਆ

ਉਸ ਦੀ ਲਾਸ਼ ਨੂੰ ਟਾਇਲਟ ਤੋਂ ਬਾਹਰ ਕੱਢਿਆ ਗਿਆ। ਹਾਲਾਂਕਿ ਲਾਸ਼ ਦੀ ਪਛਾਣ ਦੇ ਨਾਂ 'ਤੇ ਉਸ ਦੇ ਹੱਥ 'ਤੇ ਧਾਰਮਿਕ ਚਿੰਨ੍ਹ ਦਾ ਟੈਟੂ ਮਿਲਿਆ ਹੈ। ਕੁਝ ਮੋਬਾਈਲ ਦੇ ਟੁਕੜੇ ਵੀ ਮਿਲੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਲੈਬ ਭੇਜ ਦਿੱਤਾ ਗਿਆ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਇਸ ਧਮਾਕੇ ਨੂੰ ਅੰਜਾਮ ਦੇਣ ਵਾਲਾ ਕੌਣ ਸੀ, ਇਹ ਕਿਵੇਂ ਪਤਾ ਲੱਗੇਗਾ?

ਇੱਕ ਵਿਅਕਤੀ ਦੀ ਮੌਤ ਹੋ ਗਈ ਸੀ

ਵੀਰਵਾਰ ਨੂੰ ਲੁਧਿਆਣਾ ਦੀ ਅਦਾਲਤ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਸ਼ੱਕ ਹੈ ਕਿ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਨੇ ਬੰਬ ਧਮਾਕਾ ਕੀਤਾ ਹੋ ਸਕਦਾ ਹੈ। ਧਮਾਕੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਐੱਨਐੱਸਜੀ ਟੀਮ ਨੂੰ ਟਾਇਲਟ 'ਚੋਂ ਵਿਗੜੀ ਹਾਲਤ 'ਚ ਇਕ ਲਾਸ਼ ਮਿਲੀ, ਜਿਸ ਨੂੰ ਧਮਾਕੇ ਲਈ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।

ਪਤਾ ਨਹੀਂ ਲੱਗ ਸਕਿਆ ਹੈ ਕਿ ਇਹ PETN ਹੈ ਜਾਂ RDX

ਸੂਤਰਾਂ ਦਾ ਕਹਿਣਾ ਹੈ ਕਿ ਫੋਰੈਂਸਿਕ ਤੇ ਬੰਬ ਨਿਰੋਧਕ ਦਸਤੇ ਦੀ ਟੀਮ ਨੂੰ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਸ ਧਮਾਕੇ ਵਿੱਚ ਹਾਈ ਗ੍ਰੇਡ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਹੈ। ਉੱਚ ਦਰਜੇ ਦੇ ਵਿਸਫੋਟਕ ਆਮ ਤੌਰ 'ਤੇ PETN ਜਾਂ RDX ਹੁੰਦੇ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ PETN ਹੈ ਜਾਂ RDX। ਸੂਤਰਾਂ ਦਾ ਕਹਿਣਾ ਹੈ ਕਿ ਮੌਕੇ ਤੋਂ ਮਿਲੇ ਬੰਬ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ।

ਹਾਈ ਗ੍ਰੇਡ ਵਿਸਫੋਟਕ ਮਿਲੇ

ਵੀਰਵਾਰ ਨੂੰ ਪੰਜਾਬ ਦੇ ਲੁਧਿਆਣਾ ਕੋਰਟ ਦੀ ਦੂਜੀ ਮੰਜ਼ਲ 'ਤੇ ਸਥਿਤ ਟਾਇਲਟ 'ਚ ਧਮਾਕਾ ਹੋਣ ਦੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਏਜੰਸੀਆਂ ਨੂੰ ਮੌਕੇ ਤੋਂ ਹਾਈ ਗ੍ਰੇਡ ਵਿਸਫੋਟਕ ਮਿਲੇ ਹਨ। ਇਸ ਦੇ ਨਾਲ ਹੀ ਧਮਾਕੇ ਦੇ ਸ਼ੱਕੀ ਨੌਜਵਾਨ ਦੀ ਪਛਾਣ ਦੇ ਨਾਂ 'ਤੇ ਉਸ ਦੇ ਸਰੀਰ 'ਤੇ ਸਿਰਫ ਇੱਕ ਟੈਟੂ ਮਿਲਿਆ ਹੈ।

ਬੰਬ ਧਮਾਕੇ ਦੀ ਘਟਨਾ ਸਾਹਮਣੇ ਆਈ

ਹਾਲ ਹੀ 'ਚ ਲੁਧਿਆਣਾ 'ਚ ਬੰਬ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਤਿੰਨ ਜ਼ਖ਼ਮੀ ਹੋ ਗਏ ਸੀ।

ਡ੍ਰੋਨ ਗਤੀਵਿਧੀਆਂ ਦੇਖੀਆਂ ਗਈਆਂ

ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਸਰਹੱਦੀ ਖੇਤਰ ਵਿੱਚ ਡ੍ਰੋਨ ਗਤੀਵਿਧੀਆਂ ਦੇਖੀਆਂ ਗਈਆਂ, ਜਿੱਥੇ ਭਾਰਤੀ ਖੇਤਰ ਵਿੱਚ ਵਿਸਫੋਟਕ ਤੇ ਹਥਿਆਰ ਸੁੱਟੇ ਗਏ ਸੀ। ਇਸ ਗੱਲ ਦੀ ਸੰਭਾਵਨਾ ਹੈ ਕਿ ਇਨ੍ਹਾਂ ਦੀ ਵਰਤੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਅਸਥਿਰ ਕਰਨ ਲਈ ਕੀਤੀ ਜਾ ਸਕਦੀ ਹੈ।

ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਿਤਾਵਨੀ

ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਸੂਬੇ ਦੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਸੀਂ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਸ਼ਮੀਰ ਨਾਲੋਂ ਪੰਜਾਬ ਦੇ ਹਾਲਾਤ ਜ਼ਿਆਦਾ ਨਾਜ਼ੁਕ ਹਨ।

ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਦੀ ਸੰਭਾਵਨਾ ਨੂੰ ਲੈ ਕੇ ਸੂਬਾ ਪੁਲਿਸ ਨੂੰ ਪਹਿਲਾਂ ਹੀ ਕਈ ਸੁਰੱਖਿਆ ਸਲਾਹਾਂ ਦਿੱਤੀਆਂ ਜਾ ਚੁੱਕੀਆਂ ਹਨ। ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀ ਇਸ ਸਬੰਧੀ ਸੂਬਾ ਪੁਲਿਸ ਤੇ ਸਥਾਨਕ ਖੁਫੀਆ ਏਜੰਸੀ ਨਾਲ ਤਾਲਮੇਲ ਕਰ ਰਹੀ ਹੈ।

ਖੁਫੀਆ ਏਜੰਸੀਆਂ ਦਾ ਅਲਰਟ

ਖੁਫੀਆ ਏਜੰਸੀਆਂ ਨੇ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਸੂਬਾ ਪੁਲਿਸ ਨੂੰ ਸੰਵੇਦਨਸ਼ੀਲ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਵਧਾਉਣ ਤੇ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਹਾਈ ਗ੍ਰੇਡ ਵਿਸਫੋਟਕ ਮਿਲੇ

ਵੀਰਵਾਰ ਨੂੰ ਪੰਜਾਬ ਦੇ ਲੁਧਿਆਣਾ ਕੋਰਟ ਦੀ ਦੂਜੀ ਮੰਜ਼ਲ 'ਤੇ ਸਥਿਤ ਟਾਇਲਟ 'ਚ ਧਮਾਕਾ ਹੋਣ ਦੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਏਜੰਸੀਆਂ ਨੂੰ ਮੌਕੇ ਤੋਂ ਹਾਈ ਗ੍ਰੇਡ ਵਿਸਫੋਟਕ ਮਿਲੇ ਹਨ। ਇਸ ਦੇ ਨਾਲ ਹੀ ਧਮਾਕੇ ਦੇ ਸ਼ੱਕੀ ਨੌਜਵਾਨ ਦੀ ਪਛਾਣ ਦੇ ਨਾਂ 'ਤੇ ਉਸ ਦੇ ਸਰੀਰ 'ਤੇ ਸਿਰਫ ਇੱਕ ਟੈਟੂ ਮਿਲਿਆ ਹੈ।

ਪਿਛੋਕੜ

Punjab Breaking News, 24 December 2021 LIVE Updates: ਖੁਫੀਆ ਏਜੰਸੀਆਂ ਨੇ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਸੂਬਾ ਪੁਲਿਸ ਨੂੰ ਸੰਵੇਦਨਸ਼ੀਲ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਵਧਾਉਣ ਤੇ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਦੀ ਸੰਭਾਵਨਾ ਨੂੰ ਲੈ ਕੇ ਸੂਬਾ ਪੁਲਿਸ ਨੂੰ ਪਹਿਲਾਂ ਹੀ ਕਈ ਸੁਰੱਖਿਆ ਸਲਾਹਾਂ ਦਿੱਤੀਆਂ ਜਾ ਚੁੱਕੀਆਂ ਹਨ। ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀ ਇਸ ਸਬੰਧੀ ਸੂਬਾ ਪੁਲਿਸ ਤੇ ਸਥਾਨਕ ਖੁਫੀਆ ਏਜੰਸੀ ਨਾਲ ਤਾਲਮੇਲ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਸੂਬੇ ਦੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਸੀਂ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਸ਼ਮੀਰ ਨਾਲੋਂ ਪੰਜਾਬ ਦੇ ਹਾਲਾਤ ਜ਼ਿਆਦਾ ਨਾਜ਼ੁਕ ਹਨ।

ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਸਰਹੱਦੀ ਖੇਤਰ ਵਿੱਚ ਡ੍ਰੋਨ ਗਤੀਵਿਧੀਆਂ ਦੇਖੀਆਂ ਗਈਆਂ, ਜਿੱਥੇ ਭਾਰਤੀ ਖੇਤਰ ਵਿੱਚ ਵਿਸਫੋਟਕ ਤੇ ਹਥਿਆਰ ਸੁੱਟੇ ਗਏ ਸੀ। ਇਸ ਗੱਲ ਦੀ ਸੰਭਾਵਨਾ ਹੈ ਕਿ ਇਨ੍ਹਾਂ ਦੀ ਵਰਤੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਅਸਥਿਰ ਕਰਨ ਲਈ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਹਾਲ ਹੀ 'ਚ ਲੁਧਿਆਣਾ 'ਚ ਬੰਬ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਤਿੰਨ ਜ਼ਖ਼ਮੀ ਹੋ ਗਏ ਸੀ।

ਵੀਰਵਾਰ ਨੂੰ ਪੰਜਾਬ ਦੇ ਲੁਧਿਆਣਾ ਕੋਰਟ ਦੀ ਦੂਜੀ ਮੰਜ਼ਲ 'ਤੇ ਸਥਿਤ ਟਾਇਲਟ 'ਚ ਧਮਾਕਾ ਹੋਣ ਦੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਏਜੰਸੀਆਂ ਨੂੰ ਮੌਕੇ ਤੋਂ ਹਾਈ ਗ੍ਰੇਡ ਵਿਸਫੋਟਕ ਮਿਲੇ ਹਨ। ਇਸ ਦੇ ਨਾਲ ਹੀ ਧਮਾਕੇ ਦੇ ਸ਼ੱਕੀ ਨੌਜਵਾਨ ਦੀ ਪਛਾਣ ਦੇ ਨਾਂ 'ਤੇ ਉਸ ਦੇ ਸਰੀਰ 'ਤੇ ਸਿਰਫ ਇੱਕ ਟੈਟੂ ਮਿਲਿਆ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.