(Source: ECI/ABP News)
Breaking News LIVE: ਕੋਰੋਨਾ ਦੇ ਕਹਿਰ 'ਚ ਕਿਵੇਂ ਹੋਣਗੀਆਂ ਵਿਧਾਨ ਸਭਾ ਚੋਣਾਂ? ਚੋਣ ਕਮਿਸ਼ਨ ਨੇ ਕੀਤਾ ਕਲੀਅਰ
Punjab Breaking News, 28 December 2021 LIVE Updates: ਕੋਰੋਨਾ ਦੇ ਕਹਿਰ ਦੇ ਬਾਵਜੂਦ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਰੱਦ ਨਹੀਂ ਹੋਣਗੀਆਂ।
LIVE

Background
ਓਮੀਕਰੋਨ ਦੇ ਜ਼ਿਆਦਾ ਫੈਲਣ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ
ਸਿਹਤ ਸਕੱਤਰ ਨੇ ਚੋਣ ਕਮਿਸ਼ਨ ਨਾਲ ਮੀਟਿੰਗ ਮਗਰੋਂ ਕਿਹਾ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਓਮੀਕਰੋਨ ਦੇ ਜ਼ਿਆਦਾ ਫੈਲਣ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਸ ਜਿਸ ਪ੍ਰਤੀਸ਼ਤ ਨਾਲ ਹੁਣ ਵਧ ਰਹੇ ਹਨ, ਅਗਲੇ ਕੁਝ ਮਹੀਨਿਆਂ ਦੌਰਾਨ ਰੋਜ਼ਾਨਾ ਕੇਸਾਂ ਵਿੱਚ 25 ਪ੍ਰਤੀਸ਼ਤ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ।
ਚੋਣਾਂ ਵਾਲੇ ਪੰਜ ਸੂਬਿਆਂ ਵਿਚ ਟੀਕਾਕਰਨ ਤੇਜ਼ੀ ਨਾਲ ਕੀਤਾ ਜਾਵੇ
ਚੋਣ ਕਮਿਸ਼ਨ ਨੇ ਸਿਹਤ ਸਕੱਤਰ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਪੰਜ ਸੂਬਿਆਂ ਵਿਚ ਟੀਕਾਕਰਨ ਤੇਜ਼ੀ ਨਾਲ ਕੀਤਾ ਜਾਵੇ। ਕਮਿਸ਼ਨ ਨੇ ਨੋਟ ਕੀਤਾ ਕਿ ਯੂਪੀ, ਪੰਜਾਬ ਤੇ ਮਨੀਪੁਰ ਵਿਚ ਪਹਿਲੀ ਡੋਜ਼ ਲੈਣ ਵਾਲਿਆਂ ਦੀ ਗਿਣਤੀ ਵੀ ਕਾਫ਼ੀ ਘੱਟ ਹੈ। ਜਦਕਿ ਗੋਆ ਤੇ ਉੱਤਰਾਖੰਡ ਵਿਚ ਇਹ 100 ਪ੍ਰਤੀਸ਼ਤ ਦੇ ਨੇੜੇ ਲੱਗ ਗਈ ਹੈ। ਦੂਜੀ ਡੋਜ਼ ਵੀ ਤੇਜ਼ੀ ਨਾਲ ਦੇਣ ਬਾਰੇ ਕਿਹਾ ਗਿਆ ਹੈ।
ਵਿਧਾਨ ਸਭਾ ਚੋਣਾਂ ਦੇ ਮੁਲਤਵੀ ਹੋਣ ਦੀ ਕੋਈ ਸੰਭਾਵਨਾ ਨਹੀਂ
ਚੋਣ ਕਮਿਸ਼ਨ ਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੁਲਤਵੀ ਹੋਣ ਦੀ ਕੋਈ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕੋਰੋਨਾ ਦੇ ਵਧਦੇ ਗ੍ਰਾਫ ਨੂੰ ਵੇਖਦਿਆਂ ਸਖਤੀ ਵਰਤਣ ਦੇ ਸੰਕੇਤ ਦਿੱਤੇ ਹਨ। ਇਹ ਵੀ ਚਰਚਾ ਹੈ ਕਿ ਚੋਣ ਕਮਿਸ਼ਨ ਚੋਣ ਰੈਲੀਆਂ ਤੇ ਰੋਡ ਸ਼ੋਅ ਉੱਪ ਪਾਬੰਦੀ ਲਾ ਸਕਦਾ ਹੈ।
ਚੋਣਾਂ ਵਾਲੇ ਸਰਹੱਦੀ ਸੂਬਿਆਂ ਵਿੱਚ ਸਖ਼ਤ ਨਿਗਰਾਨੀ ਕਰਨ ਉਤੇ ਜ਼ੋਰ
ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਕੀਤੀ ਸੀ ਤੇ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਸੀ। ਕਮਿਸ਼ਨ ਨੇ ਆਈਟੀਬੀਪੀ, ਬੀਐਸਐਫ ਤੇ ਐਸਐਸਬੀ ਦੇ ਚੋਟੀ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਸਰਹੱਦੀ ਸੂਬਿਆਂ ਵਿੱਚ ਸਖ਼ਤ ਨਿਗਰਾਨੀ ਕਰਨ ਉਤੇ ਜ਼ੋਰ ਦਿੱਤਾ।
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਰੱਦ ਨਹੀਂ ਹੋਣਗੀਆਂ
ਕੋਰੋਨਾ ਦੇ ਕਹਿਰ ਦੇ ਬਾਵਜੂਦ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਰੱਦ ਨਹੀਂ ਹੋਣਗੀਆਂ। ਇਹ ਸੰਕੇਤ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਹੈ। ਚੋਣ ਕਮਿਸ਼ਨ ਨੇ ਚੋਣਾਂ ਵਾਲੇ ਸੂਬਿਆਂ ਉੱਤਰਾਖੰਡ, ਮਨੀਪੁਰ, ਗੋਆ, ਪੰਜਾਬ ਤੇ ਯੂਪੀ ਦੇ ਮੌਜੂਦਾ ਹਾਲਾਤ ਦੀ ਜਾਣਕਾਰੀ ਹਾਸਲ ਕਰਨ ਮਗਰੋਂ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
