ਪੜਚੋਲ ਕਰੋ

ਪੰਜਾਬ ਸਾਹਮਣੇ ਨਵੀਂ ਮੁਸੀਬਤ, ਕੇਂਦਰ ਸਰਕਾਰ ਵੱਲੋਂ ਚੌਕਸ ਰਹਿਣ ਦੀ ਹਦਾਇਤ, WHO ਨੇ ਵੀ ਦਿੱਤੀ ਚੇਤਾਵਨੀ

ਪੰਜਾਬ ਵਿੱਚ ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਕੇਸਾਂ ਦੀ ਗਿਣਤੀ ਘਟਦਿਆਂ ਹੀ ਹੁਣ ਨਵੀਂ ਮੁਸੀਬਤ ਆ ਗਈ ਹੈ। ਹੁਣ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਡੈਲਟਾ ਪਲੱਸ ਦੇ ਕੇਸ ਮਿਲਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਫ਼ਰੀਦਾਬਾਦ ਵਿੱਚ ਵੀ ਡੈਲਟਾ ਪਲੱਸ ਵੈਰੀਐਂਟ ਦਾ ਕੇਸ ਸਾਹਮਣੇ ਆਇਆ ਹੈ। ਕਰੋਨਾਵਾਇਰਸ ਲਾਗ ਦੀ ਇਹ ਕਿਸਮ ਸਭ ਤੋਂ ਵੱਧ ਛੂਤ ਵਾਲੀ ਕਿਸਮ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਕੇਸਾਂ ਦੀ ਗਿਣਤੀ ਘਟਦਿਆਂ ਹੀ ਹੁਣ ਨਵੀਂ ਮੁਸੀਬਤ ਆ ਗਈ ਹੈ। ਹੁਣ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਡੈਲਟਾ ਪਲੱਸ ਦੇ ਕੇਸ ਮਿਲਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਫ਼ਰੀਦਾਬਾਦ ਵਿੱਚ ਵੀ ਡੈਲਟਾ ਪਲੱਸ ਵੈਰੀਐਂਟ ਦਾ ਕੇਸ ਸਾਹਮਣੇ ਆਇਆ ਹੈ। ਕਰੋਨਾਵਾਇਰਸ ਲਾਗ ਦੀ ਇਹ ਕਿਸਮ ਸਭ ਤੋਂ ਵੱਧ ਛੂਤ ਵਾਲੀ ਕਿਸਮ ਹੈ।

ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਲੁਧਿਆਣਾ ਤੇ ਚੰਡੀਗੜ੍ਹ ਵਿੱਚ ਕਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਦਾ ਇੱਕ-ਇੱਕ ਕੇਸ ਸਾਹਮਣੇ ਆਇਆ ਹੈ ਜਦਕਿ ਸ਼ੁਕੱਰਵਾਰ ਨੂੰ ਪਟਿਆਲਾ ਵਿੱਚ ਇਸੇ ਵੈਰੀਐਂਟ ਦਾ ਇੱਕ ਕੇਸ ਪਾਇਆ ਗਿਆ ਸੀ। ਡੈਲਟਾ ਪਲੱਸ ਦੇ ਕੇਸ ਮਿਲਣ ’ਤੇ ਕੇਂਦਰ ਸਰਕਾਰ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।

ਇਸ ਸਬੰਧ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਵੱਲੋਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਹਦਾਇਤ ਦਿੱਤੀ ਗਈ ਹੈ ਕਿ ਦੋਹਾਂ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਭੀੜ ਨਾ ਇਕੱਠੀ ਹੋਣ ਦਿੱਤੀ ਜਾਵੇ, ਲੋਕਾਂ ਦੇ ਕਰੋਨਾ ਟੈਸਟ ਕਰਵਾਏ ਜਾਣ ਤੇ ਤਰਜੀਹੀ ਪੱਧਰ ’ਤੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾਵੇ।

ਦੱਸ ਦਈਏ ਕਿ ਲੁਧਿਆਣਾ ਦੇ ਪਿੰਡ ਜੰਡ ਵਿੱਚ 68 ਸਾਲਾ ਇੱਕ ਵਿਅਕਤੀ ਡੈਲਟਾ ਪਲੱਸ ਵੈਰੀਐਂਟ ਤੋਂ ਪੀੜਤ ਮਿਲਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਮੌਲੀ ਜੱਗਰਾਂ ਵਿੱਚ 35 ਸਾਲਾ ਇੱਕ ਨੌਜਵਾਨ ਵਿੱਚ ਵੀ ਡੈਲਟਾ ਪਲੱਸ ਵੈਰੀਐਂਟ ਪਾਇਆ ਗਿਆ ਹੈ। ਲੰਘੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਇਕ 27 ਸਾਲਾ ਵਿਅਕਤੀ ਵਿੱਚ ਡੈਲਟਾ ਪਲੱਸ ਦਾ ਵੈਰੀਐਂਟ ਪਾਇਆ ਗਿਆ।

ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਕਤ ਵਿਅਕਤੀਆਂ ਨੂੰ ਮਈ ਮਹੀਨੇ ਵਿੱਚ ਕਰੋਨਾ ਹੋਇਆ ਸੀ। ਉਸ ਤੋਂ ਬਾਅਦ ਉਹ ਠੀਕ-ਠੀਕ ਹਨ। ਸਿਹਤ ਵਿਭਾਗ ਨੇ ਉਕਤ ਵਿਅਕਤੀਆਂ ਦੇਂ ਸੈਂਪਲ ਲੈ ਕੇ ਦਿੱਲੀ ਜਾਂਚ ਲਈ ਭੇਜੇ ਸੀ ਤਾਂ ਸ਼ੁੱਕਰਵਾਰ ਨੂੰ ਇੱਕ ਤੇ ਸ਼ਨਿੱਚਰਵਾਰ ਨੂੰ ਦੋ ਜਣਿਆਂ ਵਿਚ ਡੈਲਟਾ ਪਲੱਸ ਵੈਰੀਐਂਟ ਮਿਲਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਨਜ਼ਦੀਕੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਉਧਰ, ਡਬਿਲਊਐਚਓ ਦੇ ਮੁਖੀ ਟੈਡਰੋਸ ਅਧਾਨੌਮ ਗੈਬ੍ਰਿਸਸ ਨੇ ਚਿਤਾਵਨੀ ਦਿੱਤੀ ਹੈ ਕਿ ਕਰੋਨਾ ਦੀ ਡੈਲਟਾ ਕਿਸਮ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਫੈਲਣ ਵਾਲੀ ਕਿਸਮ ਹੈ ਤੇ ਇਸ ਦੀ ਲਾਗ 85 ਮੁਲਕਾਂ ’ਚ ਮਿਲੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਕਾਂ ’ਚ ਲੋਕਾਂ ਨੂੰ ਟੀਕੇ ਨਹੀਂ ਲੱਗੇ ਹਨ, ਉੱਥੇ ਡੈਲਟਾ ਤੇਜ਼ੀ ਨਾਲ ਫੈਲ ਰਿਹਾ ਹੈ। ਗੈਬ੍ਰਿਸਸ ਨੇ ਕਿਹਾ ਕਿ ਡਬਿਲਊਐਚਓ ਡੈਲਟਾ ਕਿਸਮ ਨੂੰ ਲੈ ਕੇ ਫਿਕਰਮੰਦ ਹੈ। ਡੈਲਟਾ ਕਿਸਮ ਦੀ ਸਭ ਤੋਂ ਪਹਿਲਾਂ ਪਛਾਣ ਭਾਰਤ ’ਚ ਹੋਈ ਸੀ। ਉਨ੍ਹਾਂ ਕਿਹਾ ਕਿ ਕੁਝ ਮੁਲਕਾਂ ’ਚ ਪਾਬੰਦੀਆਂ ਤੋਂ ਰਾਹਤ ਦਿੱਤੀ ਜਾ ਰਹੀ ਹੈ ਜਿਸ ਨਾਲ ਦੁਨੀਆ ’ਚ ਲਾਗ ਦੇ ਕੇਸ ਹੋਰ ਤੇਜ਼ੀ ਨਾਲ ਵਧ ਸਕਦੇ ਹਨ। 

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget