ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਬਰਨਾਲਾ ਜ਼ਿਲ੍ਹੇ ਵਿੱਚ ਝੋਨੇ ਦੀ ਬਿਜਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ, ਪਰ ਇਸ ਵਾਰ ਕਿਸਾਨਾਂ ਨੂੰ ਵਧਦੀਆਂ ਖੇਤੀ ਲਾਗਤਾਂ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਜ਼ਲ, ਪੈਟਰੋਲ, ਖਾਦਾਂ, ਕੀਟਨਾਸ਼ਕਾਂ ਅਤੇ ਸਪਰੇਆਂ ਦੀਆ

Barnala News : ਬਰਨਾਲਾ ਜ਼ਿਲ੍ਹੇ ਵਿੱਚ ਝੋਨੇ ਦੀ ਬਿਜਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ, ਪਰ ਇਸ ਵਾਰ ਕਿਸਾਨਾਂ ਨੂੰ ਵਧਦੀਆਂ ਖੇਤੀ ਲਾਗਤਾਂ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਜ਼ਲ, ਪੈਟਰੋਲ, ਖਾਦਾਂ, ਕੀਟਨਾਸ਼ਕਾਂ ਅਤੇ ਸਪਰੇਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਖੇਤੀ ਦਾ ਖਰਚਾ ਕਾਫ਼ੀ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਝੋਨੇ ਦੀ ਬਿਜਾਈ ਲਈ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਅਤੇ ਵਧੀਆਂ ਮਜ਼ਦੂਰੀਆਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।
ਬਰਨਾਲਾ ਦੇ ਪਿੰਡ ਚੀਮਾ ਸਮੇਤ ਕਈ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਜ਼ਮੀਨ ਦੇ ਠੇਕੇ ਦੀ ਦਰ ਹੁਣ 80 ਤੋਂ 85 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਟਰੈਕਟਰਾਂ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦਾ ਖਰਚ ਵੀ ਵਧ ਗਿਆ ਹੈ। ਖਾਦਾਂ, ਕੀਟਨਾਸ਼ਕਾਂ ਅਤੇ ਸਪਰੇਆਂ ਦੀਆਂ ਕੀਮਤਾਂ ਨੇ ਵੀ ਕਿਸਾਨਾਂ ਦਾ ਬਜਟ ਵਿਗਾੜ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਸਲ ਦੀ ਲਾਗਤ ਹਰ ਸਾਲ ਵੱਧ ਰਹੀ ਹੈ, ਪਰ ਆਮਦਨ ਉਸੇ ਅਨੁਪਾਤ ਵਿੱਚ ਨਹੀਂ ਵਧ ਰਹੀ।
ਦੂਜੇ ਪਾਸੇ ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਕਾਰਨ ਉਨ੍ਹਾਂ ਲਈ ਪੁਰਾਣੀਆਂ ਮਜ਼ਦੂਰੀ ਦਰਾਂ 'ਤੇ ਕੰਮ ਕਰਨਾ ਸੰਭਵ ਨਹੀਂ ਹੈ। ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤੂਆਂ ਦੀਆਂ ਕੀਮਤਾਂ ਵਧਣ ਕਾਰਨ ਉਹ ਵੱਧ ਮਜ਼ਦੂਰੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮਜ਼ਦੂਰਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਮਜਬੂਰੀ ਵਿੱਚ ਵੱਧ ਮਜ਼ਦੂਰੀ ਦੇ ਕੇ ਕੰਮ ਕਰਵਾਉਣਾ ਪੈ ਰਿਹਾ ਹੈ।
ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਦਲਵੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਤਾਂ ਕੀਤਾ ਜਾਂਦਾ ਹੈ, ਪਰ ਉਨ੍ਹਾਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਜਾਂ ਪੱਕੀ ਖਰੀਦ ਦੀ ਗਾਰੰਟੀ ਨਹੀਂ ਦਿੱਤੀ ਜਾਂਦੀ। ਇਸ ਕਾਰਨ ਉਹ ਮਜਬੂਰੀ ਵਿੱਚ ਕਣਕ ਅਤੇ ਝੋਨੇ ਦੀ ਹੀ ਕਾਸ਼ਤ ਕਰਦੇ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਰ ਫਸਲਾਂ ਲਈ ਵੀ MSP ਦੀ ਗਾਰੰਟੀ ਦਿੱਤੀ ਜਾਵੇ ਅਤੇ ਖੇਤੀ ਨਾਲ ਜੁੜੀਆਂ ਵਧਦੀਆਂ ਲਾਗਤਾਂ ਨੂੰ ਘਟਾਉਣ ਲਈ ਠੋਸ ਕਦਮ ਚੁੱਕੇ ਜਾਣ, ਤਾਂ ਜੋ ਖੇਤੀ ਨੂੰ ਮੁੜ ਲਾਭਕਾਰੀ ਬਣਾਇਆ ਜਾ ਸਕੇ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















