ਪੜਚੋਲ ਕਰੋ

ਟੋਕੀਓ ਉਲੰਪਿਕ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ, ਸਰਕਾਰ ਨੇ 90 ਜੇਤੂ ਖਿਡਾਰੀਆਂ ਨੂੰ ਦਿੱਤਾ 1.66 ਕਰੋੜ ਰੁਪਏ ਇਨਾਮ  

ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ। ਇਹ ਦਾਅਵਾ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ। ਉਨ੍ਹਾਂ ਕਿਹਾ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਖੇਡ ਵਿਭਾਗ ਦੀ ਅਗਵਾਈ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਤੇ ਹੋਰ ਸਬੰਧਤ ਸੰਸਥਾਵਾਂ ਦਿਨ-ਰਾਤ ਜੁਟੀਆਂ ਹੋਈਆਂ ਹਨ।

ਚੰਡੀਗੜ੍ਹ: ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ। ਇਹ ਦਾਅਵਾ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ। ਉਨ੍ਹਾਂ ਕਿਹਾ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਖੇਡ ਵਿਭਾਗ ਦੀ ਅਗਵਾਈ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਤੇ ਹੋਰ ਸਬੰਧਤ ਸੰਸਥਾਵਾਂ ਦਿਨ-ਰਾਤ ਜੁਟੀਆਂ ਹੋਈਆਂ ਹਨ। ਰਾਣਾ ਸੋਢੀ ਨੇ ਇੱਥੇ ਪੰਜਾਬ ਮਿਊਂਸਿਪਲ ਭਵਨ ਵਿਖੇ ਸਾਲ 2017-18 ਦੌਰਾਨ ਸੂਬੇ ਲਈ ਨਾਮਣਾ ਖੱਟਣ ਵਾਲੇ 90 ਖਿਡਾਰੀਆਂ ਨੂੰ ਕਰੀਬ 1.66 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ।
ਰਾਣਾ ਸੋਢੀ ਨੇ ਕਿਹਾ ਕਿ ਖਿਡਾਰੀਆਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਨ ਦੇ ਅੱਜ ਪਹਿਲੇ ਪੜਾਅ ਦੀ ਸ਼ੁਰੂਆਤ ਨਾਲ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਵੱਡੇ ਮਾਅਰਕੇ ਮਾਰਨ ਵਾਲੇ ਖਿਡਾਰੀਆਂ ਦੇ ਸਨਮਾਨ ਦਾ ਵਾਅਦਾ ਪੂਰਾ ਹੋਇਆ ਹੈ। ਆਗਾਮੀ ਦਿਨਾਂ ਵਿੱਚ ਅਜਿਹੇ 1135 ਖਿਡਾਰੀਆਂ ਨੂੰ ਨਗਦ ਇਨਾਮਾਂ ਦੀ ਵੰਡ ਕੀਤੀ ਜਾਵੇਗੀ ਕਿਉਂਕਿ ਕੋਵਿਡ-19 ਮਹਾਂਮਾਰੀ ਕਾਰਨ ਖਿਡਾਰੀਆਂ ਦੇ ਸਨਮਾਨ ਵਿੱਚ ਪਹਿਲਾ ਹੀ ਕਾਫ਼ੀ ਦੇਰ ਹੋ ਚੁੱਕੀ ਹੈ। ਖੇਡ ਮੰਤਰੀ ਨੇ ਕਿਹਾ ਕਿ ਅੱਜ ਜਿਹੜੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਉਹ ਸਾਲ 2017-18 ਦੌਰਾਨ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰ ਉਤੇ ਨਾਮਣਾ ਖੱਟ ਚੁੱਕੇ ਹਨ।
ਇਨ੍ਹਾਂ ਖਿਡਾਰੀਆਂ ਨੂੰ ਕੁੱਲ 1,65,65,700 ਦੀ ਰਾਸ਼ੀ ਮੁਹੱਈਆ ਕੀਤੀ ਗਈ ਹੈ। ਇਨ੍ਹਾਂ 90 ਖਿਡਾਰੀਆਂ ਵਿੱਚ 36 ਕੌਮਾਂਤਰੀ ਪੱਧਰ ਦੇ ਖਿਡਾਰੀ ਹਨ, ਜਿਨ੍ਹਾਂ ਨੂੰ ਕੁੱਲ 1.26 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦਕਿ 54 ਕੌਮੀ ਪੱਧਰ ਦੇ ਖਿਡਾਰੀਆਂ ਨੂੰ ਕੁੱਲ 39.39 ਲੱਖ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣ-ਸਨਮਾਨ ਨਾਲ ਉਨ੍ਹਾਂ ਉਭਰਦੇ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ, ਜਿਹੜੇ ਟੋਕੀਓ ਉਲੰਪਿਕਸ-2021 ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਅਜਿਹੇ ਖਿਡਾਰੀਆਂ ਨੂੰ 4.85 ਕਰੋੜ ਰੁਪਏ ਦੀ ਰਾਸ਼ੀ ਇਨਾਮ ਵਜੋਂ ਦੇਣ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿੱਚੋਂ 1.66 ਕਰੋੜ ਰੁਪਏ ਦੀ ਰਾਸ਼ੀ ਅੱਜ ਤਕਸੀਮ ਕੀਤੀ ਗਈ।
ਰਾਣਾ ਸੋਢੀ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਤੋਂ ਵੱਧ ਤੋਂ ਵੱਧ ਉਲੰਪਿਕ ਤਮਗ਼ਾ ਜੇਤੂ ਕੱਢਣਾ ਹੈ ਅਤੇ ਸਾਨੂੰ ਸਭ ਤੋਂ ਵੱਧ ਆਸਾਂ ਹਾਕੀ ਤੋਂ ਹਨ ਕਿਉਂਕਿ ਭਾਰਤੀ ਹਾਕੀ ਟੀਮ ਵਿੱਚ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਨਾਲ ਸਬੰਧਤ ਚੁਣੇ ਜਾਣ ਦੀ ਸੰਭਾਵਨਾ ਹੈ। ਰਾਣਾ ਸੋਢੀ ਨੇ ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਨੌਕਰੀਆਂ ਸਣੇ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਸੋਢੀ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ 35 ਈਵੈਂਟਾਂ ਵਿੱਚ ਭਾਰਤ ਦੇ 74 ਖਿਡਾਰੀ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਚੁੱਕੇ ਹਨ। ਪੰਜਾਬ ਨੂੰ ਮੁੱਕੇਬਾਜ਼ੀ ਤੇ ਨਿਸ਼ਾਨੇਬਾਜ਼ੀ ਵਿੱਚ ਵੱਡੀਆਂ ਆਸਾਂ ਹਨ ਕਿਉਂਕਿ ਪੰਜਾਬ ਦੇ ਕਈ ਨਿਸ਼ਾਨੇਬਾਜ਼ ਅਤੇ ਮੁੱਕੇਬਾਜ਼ ਇਸ ਸਮੇਂ ਵਧੀਆ ਪ੍ਰਦਰਸ਼ਨ ਕਰ ਰਹੇ ਹਨ।

ਟਾਪ ਹੈਡਲਾਈਨ

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget