ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ ਕਲਾਸਾਂ 5, 8 ਅਤੇ 10 ਦੇ ਵਿਦਿਆਰਥੀਆਂ (students) ਨੂੰ ਅਗਲੀ ਕਲਾਸ (next class) ‘ਚ ਪ੍ਰਮੋਟ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਟਵਿੱਟਰ ‘ਤੇ ਇਹ ਐਲਾਨ ਕੀਤਾ। ਮੀਟਿੰਗ ਇੱਕ ਵੀਡੀਓ ਲਿੰਕ ਰਾਹੀਂ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅਧਾਰ ‘ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਏਗਾ। ਕੈਪਟਨ ਅਮਰਿੰਦਰ ਸਿੰਘ ਦਾ ਟਵੀਟ:
ਦੱਸ ਦਈਏ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਐਲਾਨ ਕੀਤਾ ਹੈ ਕਿ ਉਹ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਕਰਾਏਗੀ ਜੋ ਕਿ 1 ਤੋਂ 15 ਜੁਲਾਈ ਦੇ ਵਿਚਕਾਰ ਕੋਰੋਨਾਵਾਇਰਸ ਮਹਾਮਾਰੀ ਕਰਕੇ ਰੱਦ ਕਰ ਦਿੱਤੀਆਂ ਗਈਆਂ। ਕੋਰੋਨਾਵਾਇਰਸ ਮਹਾਮਾਰੀ ਨੇ ਪੰਜਾਬ ਸਮੇਤ ਦੇਸ਼ ਭਰ ਵਿੱਚ ਸਕੂਲ ਪ੍ਰੀਖਿਆਵਾਂ ਵਿੱਚ ਰੁਕਾਵਟ ਪਾਈ।

Education Loan Information:

Calculate Education Loan EMI