ਚੰਡੀਗੜ੍ਹ: ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਨੇ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ 'ਤੇ ਪੈਰਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।
ਰਾਣਾ ਸੋਢੀ ਨੇ ਜਕਾਰਤਾ ਤਿੰਨ ਖਿਡਾਰੀਆਂ ਨੂੰ 50-50 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ, ਬੁਨਿਆਦੀ ਢਾਂਚਾ ਤੇ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਸਣੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। (ਇੰਡੋਨੇਸ਼ੀਆ) ਵਿੱਚ 6 ਤੋਂ 13 ਅਕਤੂਬਰ, 2018 ਦੌਰਾਨ ਹੋਈਆਂ ਤੀਜੀਆਂ ਪੈਰਾ ਏਸ਼ੀਅਨ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਪਾਵਰ ਲਿਫਟਰ ਪਰਮਜੀਤ ਕੁਮਾਰ (ਜਲੰਧਰ), ਸ਼ਾਟ-ਪੁੱਟਰ ਮੁਹੰਮਦ ਯਾਸੀਰ (ਸੰਗਰੂਰ) ਤੇ ਬੈਡਮਿੰਟਨ ਖਿਡਾਰੀ ਰਾਜ ਕੁਮਾਰ (ਪਟਿਆਲਾ) ਨੂੰ ਸੋਢੀ ਵਲੋਂ ਸਨਮਾਨਿਤ ਕੀਤਾ ਗਿਆ।
ਰਾਣਾ ਸੋਢੀ ਨੇ ਦੱਸਿਆ ਕਿ ਤਮਗ਼ਾ ਜੇਤੂਆਂ ਨੂੰ ਨਗਦ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਡ ਵਿਭਾਗ ਨੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਨਗਦ ਪੁਰਸਕਾਰਾਂ ਲਈ ਪ੍ਰਾਪਤ ਅਰਜ਼ੀਆਂ ਦੀ ਪੜਤਾਲ ਕੀਤੀ ਤੇ 1101 ਤਮਗ਼ਾ ਜੇਤੂਆਂ ਦੀ ਸੂਚੀ ਬਣਾਈ ਹੈ।
ਢੀਂਡਸਾ ਨੂੰ ਮਿਲਿਆ ਇੱਕ ਹੋਰ ਵੱਡੇ ਲੀਡਰ ਦਾ ਸਾਥ, ਅੱਜ ਪਾਰਟੀ 'ਚ ਕੀਤਾ ਸ਼ਾਮਲ
ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਸਤੰਬਰ ਮਹੀਨੇ ਤੱਕ 4,85,46,100 ਰੁਪਏ ਦੀ ਪੁਰਸਕਾਰ ਰਾਸ਼ੀ ਨਾਲ ਸਨਮਾਨਿਤ ਕਰੇਗੀ। ਰਾਣਾ ਸੋਢੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਏਸ਼ੀਅਨ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂਆਂ ਲਈ ਨਗਦ ਪੁਰਸਕਾਰ ਕ੍ਰਮਵਾਰ 26 ਲੱਖ ਰੁਪਏ, 16 ਲੱਖ ਰੁਪਏ ਤੇ 11 ਲੱਖ ਰੁਪਏ ਦਿੱਤੇ ਜਾਂਦੇ ਸੀ, ਜਿਨ੍ਹਾਂ ਨੂੰ ਵਧਾ ਕੇ ਕ੍ਰਮਵਾਰ 1 ਕਰੋੜ, 75 ਲੱਖ ਰੁਪਏ ਤੇ 50 ਲੱਖ ਰੁਪਏ ਕੀਤਾ ਗਿਆ ਹੈ।
ਇਸੇ ਤਰ੍ਹਾਂ ਰਾਸ਼ਟਰਮੰਡਲ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂਆਂ ਨੂੰ ਨਗਦ ਪੁਰਸਕਾਰ 16 ਲੱਖ ਰੁਪਏ, 11 ਲੱਖ ਰੁਪਏ ਤੇ 6 ਲੱਖ ਰੁਪਏ ਸੀ, ਜਿਸ ਨੂੰ ਵਧਾ ਕੇ 75 ਲੱਖ, 50 ਲੱਖ ਤੇ 40 ਲੱਖ ਰੁਪਏ ਕਰ ਦਿੱਤਾ ਗਿਆ ਹੈ।
Election Results 2024
(Source: ECI/ABP News/ABP Majha)
ਪੰਜਾਬ ਸਰਕਾਰ ਦੇ ਖਿਡਾਰੀਆਂ ਨੂੰ ਖੁੱਲ੍ਹੇ ਗੱਫ਼ੇ, 3 ਖਿਡਾਰੀਆਂ ਨੂੰ 1.5 ਕਰੋੜ ਰੁਪਏ
ਏਬੀਪੀ ਸਾਂਝਾ
Updated at:
23 Jul 2020 03:36 PM (IST)
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ 'ਤੇ ਪੈਰਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।
- - - - - - - - - Advertisement - - - - - - - - -