ਪੜਚੋਲ ਕਰੋ

Punjab government : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਉਤੇ ਲਗਾਤਾਰ ਨਜ਼ਰ ਰੱਖਣਗੇ, ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ...

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।

ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ 'ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਕਮਿਸ਼ਨਰ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
Punjab News: ਸੇਵਾ ਕੇਂਦਰ ਜਾਣ ਵਾਲੇ ਦਿਓ ਧਿਆਨ, ਆਮ ਲੋਕਾਂ ਨੂੰ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ; ਜਾਣੋ ਕਿਵੇਂ ਕਰਵਾ ਸਕੋਗੇ ਆਪਣਾ ਕੰਮ
ਸੇਵਾ ਕੇਂਦਰ ਜਾਣ ਵਾਲੇ ਦਿਓ ਧਿਆਨ, ਆਮ ਲੋਕਾਂ ਨੂੰ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ; ਜਾਣੋ ਕਿਵੇਂ ਕਰਵਾ ਸਕੋਗੇ ਆਪਣਾ ਕੰਮ
Resham Kaur Funeral: ਪੰਜ ਤੱਤਾਂ 'ਚ ਵਿਲੀਨ ਹੋਈ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਪੁੱਤਰ ਯੁਵਰਾਜ ਅਤੇ ਨਵਰਾਜ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ...
ਪੰਜ ਤੱਤਾਂ 'ਚ ਵਿਲੀਨ ਹੋਈ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਪੁੱਤਰ ਯੁਵਰਾਜ ਅਤੇ ਨਵਰਾਜ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ...
Embed widget