ਪੜਚੋਲ ਕਰੋ

ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਸਮਾਨ ਦੀ ਡਿਲੀਵਰੀ ਲਈ ਕੀਤਾ ਨਵਾਂ ਮੋਡਿਊਲ ਜਾਰੀ

ਦੁਕਾਨਦਾਰ ਕੋਵਾ ਪੰਜਾਬ ਐਪ ਰਾਹੀਂ ਆਰਡਰ ਲੈ ਕੇ ਨਾਗਰਿਕਾਂ ਨੂੰ ਘਰਾਂ ਵਿੱਚ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣਗੇ। ਕੋਵਾ ਪੰਜਾਬ ਐਪ ਗੁਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ‘ਤੇ ਉਪਲੱਬਧ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ 'ਤੇ ਪ੍ਰਸਾਸ਼ਨ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਰੱਦ ਕਰ ਸਕਦਾ ਹੈ।

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ (COVA PUNJAB APP) ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ। ਡਿਪਟੀ ਕਮਿਸ਼ਨਰ ਢਿਲੋਂ ਨੇ ਦੱਸਿਆ ਕਿ ਕੋਵਾ ਐਪ ਦੀ ਮੈਨਯੂ ਵਿੱਚ ਰਿਕਵੈਸਟ ਗਰੋਸਰੀ ਟਾਇਪ 'ਤੇ ਕਲਿੱਕ ਕਰਕੇ ਇਹ ਮੋਡਿਊਲ ਖੁਲ੍ਹ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾਗਰਿਕ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ ਅਤੇ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਐਪ ਰਾਹੀਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਨਜ਼ੂਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੋਡਿਊਲ ਰਾਹੀਂ ਨਾਗਰਿਕ ਫਲ-ਸਬਜੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਣੇ ਦੇ ਸਮਾਨ ਨੂੰ ਲੋੜ ਮੁਤਾਬਕ ਆਪਣੇ ਘਰ ਮੰਗਵਾ ਸਕਦੇ ਹਨ। ਨਾਗਰਿਕ ਆਰਡਰ ਤੋਂ ਸੰਤੁਸ਼ਟ ਨਾ ਹੋਣ ਤਾਂ ਕੋਵਾ ਐਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣਾ ਸਮਾਨ ਲੋਕਾਂ ਤੱਕ ਸਪਲਾਈ ਕਰਨ ਲਈ ਇਸ ਮੋਡਿਊਲ ਰਾਹੀਂ ਰਜਿਸਟ੍ਰੇਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਦੁਕਾਨਦਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਵਸਤੂ ਦਾ ਵੇਚ ਮੁੱਲ ਐਮਆਰਪੀ ਰੇਟਾਂ ਤੋਂ ਵੱਧ ਨਾ ਹੋਵੇ ਅਤੇ ਦੁਕਾਨਦਾਰ ਕੋਲ ਸਮਾਨ ਘਰ ਪਹੁੰਚਾਉਣ ਦੀ ਆਪਣੇ ਪੱਧਰ 'ਤੇ ਸੁਵਿਧਾ ਹੋਵੇ। ਉਨ੍ਹਾਂ ਦੱਸਿਆ ਅਜਿਹਾ ਨਾ ਹੋਣ 'ਤੇ ਦੁਕਾਨਦਾਰ ਦੀ ਅਰਜ਼ੀ ਰੱਦ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵੱਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਿਨ ਆਈਡੀ ਵਿੱਚ ਦੇਖ ਸਕਦੇ ਹਨ ਤੇ ਨਾਗਰਿਕ ਵੱਲੋਂ ਦਿੱਤੇ ਗਏ ਪਤੇ 'ਤੇ ਇਹ ਆਰਡਰ ਪੰਹੁਚਾਉਣੇ ਹੋਣਗੇ। ਦੁਕਾਨਦਾਰ ਆਪਣੇ ਆਰਡਰ ਦੀ ਕੀਮਤ ਸਮਾਨ ਪਹੁੰਚਾਉਣ 'ਤੇ ਵਸੂਲ ਪਾਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget