ਪੰਜਾਬ ਸਰਕਾਰ ਦਾ ਧੀਆਂ ਨੂੰ ਵੱਡਾ ਤੋਹਫਾ, ਹੁਣ ਵਿਆਹ 'ਤੇ ਮਿਲਣਗੇ 51 ਹਜ਼ਾਰ ਰੁਪਏ
ਪੰਜਾਬ ਸਰਕਾਰ ਨੇ ਧੀਆਂ ਦੇ ਵਿਆਹ ਲਈ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰ ਦਿੱਤੀ ਹੈ। ਇਸ ਨੂੰ ਬੁੱਧਵਾਰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। ਇਸ ਦਾ 60 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ ਜਿਸ ਨਾਲ ਸਰਕਾਰੀ ਖ਼ਜ਼ਾਨੇ ’ਤੇ 180 ਕਰੋੜ ਰੁਪਏ ਦਾ ਬੋਝ ਪਵੇਗਾ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਧੀਆਂ ਦੇ ਵਿਆਹ ਲਈ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰ ਦਿੱਤੀ ਹੈ। ਇਸ ਨੂੰ ਬੁੱਧਵਾਰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। ਇਸ ਦਾ 60 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ ਜਿਸ ਨਾਲ ਸਰਕਾਰੀ ਖ਼ਜ਼ਾਨੇ ’ਤੇ 180 ਕਰੋੜ ਰੁਪਏ ਦਾ ਬੋਝ ਪਵੇਗਾ।
ਯਾਦ ਰਹੇ ਕਾਂਗਰਸ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਆਸ਼ੀਰਵਾਦ ਸਕੀਮ ਦੀ ਰਾਸ਼ੀ ਵਿੱਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ। ਕਰੀਬ ਸਵਾ ਚਾਰ ਵਰ੍ਹਿਆਂ ਮਗਰੋਂ ਸਰਕਾਰ ਨੇ ਆਸ਼ੀਰਵਾਦ ਸਕੀਮ ਦੀ ਵਿੱਤੀ ਰਾਸ਼ੀ ਵਿਚ ਵਾਧੇ ’ਤੇ ਮੋਹਰ ਲਾਈ ਹੈ। ਉਂਜ ਲਾਭਪਾਤਰੀਆਂ ਨੂੰ ਇਸ ਦਾ ਫਾਇਦਾ ਦੋ ਮਹੀਨੇ ਮਗਰੋਂ ਮਿਲਣਾ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਵਰਚੁਅਲ ਕੈਬਨਿਟ ਮੀਟਿੰਗ ’ਚ ਇਸ ਯੋਜਨਾ ਅਧੀਨ ਸਾਰੇ ਬਕਾਏ ਨਿਪਟਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਜਨਾ ਅਧੀਨ ਇਹ ਤਾਜ਼ਾ ਵਾਧਾ ਪਹਿਲੀ ਜੁਲਾਈ ਤੋਂ ਲਾਗੂ ਹੋਵੇਗਾ।
ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਲਈ ਸਾਰੇ ਸਰੋਤਾਂ ਤੋਂ ਪਰਿਵਾਰ ਦੀ ਸਾਲਾਨਾ ਆਮਦਨ 32790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬਿਨੈਕਾਰ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਦੇ 30 ਦਿਨਾਂ ਬਾਅਦ ਤੈਅ ਪ੍ਰੋਫਾਰਮੇ ਵਿੱਚ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ।