ਪੜਚੋਲ ਕਰੋ
Advertisement
ਜੇ ਨਾ ਵਧੀਆਂ ਗੰਨੇ ਦੀਆਂ ਕੀਮਤਾਂ ਪੂਰੇ ਪੰਜਾਬ 'ਚ ਲਗਾ ਸਕਦੇ ਧਰਨਾ, ਕਿਸਾਨਾਂ ਦੀ ਚੇਤਾਵਨੀ
ਅੱਜ ਧਰਨੇ ਵਿੱਚ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਜਲੰਧਰ ਜਿਲ੍ਹੇ ਵਿੱਚ ਗੰਨੇ ਦੀ ਲਾਹੇਵੰਦ ਭਾਅ ਲੈਣ ਲਈ ਅਤੇ ਬਕਾਇਆ ਦੇ ਭੁਗਤਾਨ ਲਈ ਲਾਏ ਧਰਨੇ ਦਾ ਮੁੱਦਾ ਭਾਰੂ ਰਿਹਾ।
ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 325ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ ਵਿੱਚ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਜਲੰਧਰ ਜਿਲ੍ਹੇ ਵਿੱਚ ਗੰਨੇ ਦੀ ਲਾਹੇਵੰਦ ਭਾਅ ਲੈਣ ਲਈ ਅਤੇ ਬਕਾਇਆ ਦੇ ਭੁਗਤਾਨ ਲਈ ਲਾਏ ਧਰਨੇ ਦਾ ਮੁੱਦਾ ਭਾਰੂ ਰਿਹਾ। ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਗੰਨੇ ਦਾ ਭਾਅ ਨਹੀਂ ਵਧਾਇਆ ਗਿਆ। ਆਗੂਆਂ ਨੇ ਕਿਹਾ ਕਿ ਗੰਨੇ ਦੇ ਭਾਅ ਵਿੱਚ ਮਹਿਜ਼ 15 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਸ ਭਾਅ ਨਾਲ ਫਸਲ ਦੀ ਲਾਗਤ ਵੀ ਪੂਰੀ ਨਹੀਂ ਹੁੰਦੀ।
ਕਿਸਾਨਾਂ ਨੇ ਕਿਹਾ ਸਾਡੇ ਗੁਆਂਢੀ ਸੂਬੇ ਹਰਿਆਣਾ ਵਿੱਚ ਗੰਨੇ ਦਾ ਮੁੱਲ 358 ਰੁਪਏ ਪ੍ਰਤੀ ਕੁਇੰਟਲ ਹੈ। ਪੰਜਾਬ ਦੇ ਕਿਸਾਨ 400 ਰੁਪਏ ਦੀ ਮੰਗ ਪੂਰੀ ਕਰਵਾਏ ਬਗੈਰ ਧਰਨਾ ਨਹੀਂ ਚੁੱਕਣਗੇ। ਪੰਜਾਬ ਦੇ ਕਿਸਾਨਾਂ ਦੇ ਗੰਨੇ ਦਾ 200 ਕਰੋੜ ਦਾ ਬਕਾਇਆ ਪਿਛਲੇ ਦੋ ਸਾਲ ਤੋਂ ਖੜ੍ਹਾ ਹੈ। ਆਗੂਆਂ ਨੇ ਕਿਹਾ ਕਿ ਇਸ ਬਕਾਇਆ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਨਹੀਂ ਤਾਂ ਜਲੰਧਰ ਵਰਗੇ ਧਰਨੇ ਹੋਰ ਥਾਂਈ ਵੀ ਲਾਏ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀਆਂ 19 ਸਿਆਸੀ ਪਾਰਟੀਆਂ ਨੇ 20 ਸਤੰਬਰ ਤੋਂ ਦਸ ਦਿਨ ਦਾ ਰੋਸ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਉਲੀਕਿਆ ਹੈ।
ਉਨ੍ਹਾਂ ਕਿਹਾ ਆਪਣੀਆਂ ਮੰਗਾਂ ਦੇ ਚਾਰਟਰ ਵਿੱਚ ਇਨ੍ਹਾਂ ਪਾਰਟੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਹੈ। ਸਿਆਸੀ ਪਾਰਟੀਆਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਆਪਣੇ ਏਜੰਡੇ ਦਾ ਹਿੱਸਾ ਬਣਾਉਣਾ ਸਾਡੀ ਇਖਲਾਕੀ ਜਿੱਤ ਹੈ। ਅਸੀਂ ਜਿੱਤ ਵੱਲ ਵਧ ਰਹੇ ਹਾਂ ਅਤੇ ਸਾਡੀ ਹਮਾਇਤ ਦਾ ਘੇਰਾ ਦਿਨ- ਬਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ। ਇਹ ਪਾਰਟੀਆਂ ਸਾਡੀ ਜਥੇਬੰਦਕ ਤਾਕਤ ਕਾਰਨ ਹੀ ਸਾਡੀ ਗੱਲ ਕਰਨ ਲਈ ਮਜ਼ਬੂਰ ਹੋ ਰਹੀਆਂ ਹਨ। ਸਾਨੂੰ ਆਪਣਾ ਇਹ ਏਕਾ ਤੇ ਜਥੇਬੰਦਕ ਤਾਕਤ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕਰਨ ਦੀ ਜਰੂਰਤ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਪੰਜਾਬ
Advertisement