ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਰੇਲ ਹਾਦਸੇ 'ਚ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਵਿਭਾਗਾਂ / ਸੰਸਥਾਵਾਂ ਵਿੱਚ ਨੌਕਰੀਆਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 


 


19 ਅਕਤੂਬਰ, 2018 ਨੂੰ ਅੰਮ੍ਰਿਤਸਰ ਦੇ ਜੌੜਾ ਫਟਕ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਇੱਕ ਰੇਲ ਹਾਦਸਾ ਵਾਪਰਿਆ ਸੀ, ਜਿਸ ਵਿੱਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 71 ਵਿਅਕਤੀ ਜ਼ਖਮੀ ਹੋਏ ਸੀ।


 


ਇਨ੍ਹਾਂ ਸਾਰਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮੌਜੂਦਾ ਰਾਜ ਨੀਤੀ ਅਤੇ 21 ਨਵੰਬਰ 2002 ਦੀਆਂ ਸਬੰਧਤ ਹਦਾਇਤਾਂ ਦੇ ਤਹਿਤ ਉਨ੍ਹਾਂ ਨੂੰ ਤਰਸ ਦੇ ਅਧਾਰ 'ਤੇ ਨੌਕਰੀਆਂ ਦੇਣ ਲਈ ਕਵਰ ਨਹੀਂ ਕੀਤਾ ਜਾ ਸਕਦਾ।


 


ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਪ੍ਰਸਤਾਵ 'ਤੇ, ਮੁੱਖ ਮੰਤਰੀ ਦਫ਼ਤਰ ਨੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਫੈਸਲਾ ਲਿਆ ਕਿ 58 ਮ੍ਰਿਤਕਾਂ 'ਚੋਂ 34 ਪਰਿਵਾਰਾਂ 'ਚੋਂ ਇਕ-ਇਕ ਮੈਂਬਰ ਨੂੰ ਰਾਜ ਦੇ ਵੱਖ-ਵੱਖ ਅਦਾਰਿਆਂ / ਵਿਭਾਗਾਂ 'ਚ ਨੌਕਰੀ ਦਿੱਤੀ ਜਾਵੇਗੀ।