ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਨਾਲ ਵਿਗੜ ਰਹੀ ਸਥਿਤੀ ‘ਤੇ ਕਾਬੂ ਪਾਉਣ ਲਈ ਕੈਪਟਨ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਸਰਕਾਰ ਵਲੋਂ 23 ਮਾਰਚ ਤੋਂ 31 ਮਾਰਚ ਤੱਕ ਲੌਕਡਾਊਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਰ ਇਸ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਉਪਲਬਧ ਰਹਿਣਗੀਆਂ।
ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਦਾ ਧਿਆਨ ਰੱਖਣ। ਉਨ੍ਹਾਂ ਲੋਕਾਂ ਨੂੰ ਬਿਨ੍ਹਾਂ ਜ਼ਰੂਰਤ ਦੇ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਮੁੱਖ ਸੱਕਤਰ ਕਰਨ ਅਵਤਾਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਲੌਕਡਾਊਨ ਦੌਰਾਨ ਕਰਫਿਊ ਨਹੀਂ ਹੋਵੇਗਾ।
ਪਰ ਧਾਰਾ 144 ਲਾਗੂ ਹੈ। ਇਸ ਅਧੀਨ 10 ਤੋਂ ਵੱਧ ਲੋਕ ਕਿਸੇ ਵੀ ਜਨਤਕ ਥਾਂ ‘ਤੇ ਇੱਕਠੇ ਨਹੀਂ ਹੋ ਸਕਦੇ। ਬੰਦ ਦੌਰਾਨ ਰੋਜ਼ਾਨਾ ਇਸਤੇਮਾਲ ਦੀਆਂ ਚੀਜ਼ਾਂ ਉਪਲਬਧ ਰਹਿਣਗੀਆਂ। ਸਾਰੇ ਜ਼ਿਿਲ੍ਹਆਂ ਦੇ ਡੀਸੀ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ।
23 ਤੋਂ 31 ਮਾਰਚ ਤੱਕ ਪੰਜਾਬ ਬੰਦ, ਧਾਰਾ 144 ਲਾਗੂ
ਏਬੀਪੀ ਸਾਂਝਾ
Updated at:
22 Mar 2020 07:56 PM (IST)
ਪੰਜਾਬ ‘ਚ ਕੋਰੋਨਾਵਾਇਰਸ ਨਾਲ ਵਿਗੜ ਰਹੀ ਸਥਿਤੀ ‘ਤੇ ਕਾਬੂ ਪਾਉਣ ਲਈ ਕੈਪਟਨ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਸਰਕਾਰ ਵਲੋਂ 23 ਮਾਰਚ ਤੋਂ 31 ਮਾਰਚ ਤੱਕ ਲੌਕਡਾਊਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਰ ਇਸ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਉਪਲਬਧ ਰਹਿਣਗੀਆਂ।
- - - - - - - - - Advertisement - - - - - - - - -