ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਨਹੀਂ ਕੀਤੀ ਜਾਏਗੀ। ਇੱਹ ਗੱਲ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਹੀ। ਇਸ ਤੋਂ ਇਲਾਵਾ ਕੋਰੋਨਾ ਵਿਰੁੱਧ ਲੜ ਰਹੇ ਪੁਲਿਸ ਮੁਲਾਜ਼ਮਾਂ ਨੂੰ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟਾਂ ਵੀ ਪ੍ਰਦਾਨ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸਿਹਤ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ ਜਿਸ ਲਈ ਸੂਬੇ ਕੋਲ 16000 ਕਿੱਟਾਂ ਹਨ। ਹਸਪਤਾਲਾਂ ਵਿੱਚ ਸਮੂਹ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ ਅਜਿਹੀਆਂ ਕਿੱਟਾਂ ਉਪਲਬਧ ਕਰਾਉਣ ਤੋਂ ਬਾਅਦ ਸਰਕਾਰ ਹੁਣ ਪੁਲਿਸ ਮੁਲਾਜ਼ਮਾਂ ਲਈ ਇਨ੍ਹਾਂ ਨੂੰ ਬਾਜ਼ਾਰ ‘ਚੋਂ ਖਰੀਦ ਰਹੀ ਹੈ।
ਜਦੋਂ ਉਨ੍ਹਾਂ ਤੋਂ ਪਟਿਆਲਾ ‘ਚ ਪੁਲਿਸ ਪਾਰਟੀ ‘ਤੇ ਹੋਏ ਹਮਲੇ ਬਾਰੇ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀਜੀਪੀ ਨੂੰ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਨਿਹੰਗ ਕੀ ਸੋਚਦੇ ਹਨ? ਕੀ ਉਹ ਇਹ ਸਭ ਕਰ ਕੇ ਬਚ ਜਾਣਗੇ? ਮੈਨੂੰ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਹੁਤ ਗੁੱਸਾ ਆਇਆ। ਕੈਪਟਨ ਨੇ ਕਿਹਾ ਕਿ ਏਐਸਆਈ ਹਰਜੀਤ ਸਿੰਘ ਇੱਕ ਬਹਾਦਰ ਸਿਪਾਹੀ ਹੈ।
ਇਕ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਰਾਹਤ ਕੋਸ਼ਿਸ਼ਾਂ ਸਿਰਫ ਆਪਣੇ ਯਤਨਾਂ ਤੇ ਸਾਧਨਾ ਰਾਹੀਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਮੁਲਾਜ਼ਮਾਂ ਨੂੰ ਸੂਬੇ ਵਿਚ ਕਰਫਿਊ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਡਿਊਟੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :
ਪੰਜਾਬ ‘ਚ ਕੋਰੋਨਾ ਨਾਲ ਇੱਕ ਹੋਰ ਮੌਤ, ਨਾਲ ਹੀ ਵਧੀ ਮਰੀਜ਼ਾਂ ਦੀ ਗਿਣਤੀ
ਕੈਪਟਨ ਨੇ ਕੀਤਾ ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ
ਏਬੀਪੀ ਸਾਂਝਾ
Updated at:
15 Apr 2020 08:31 AM (IST)
ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਨਹੀਂ ਕੀਤੀ ਜਾਏਗੀ। ਇੱਹ ਗੱਲ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਹੀ।
- - - - - - - - - Advertisement - - - - - - - - -