ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਇਤਿਹਾਸਕ ਗਿਰਾਵਟ ਤੋਂ ਬਾਅਦ ਦੇਸ਼ ‘ਚ ਲੋਕ ਰਾਹਤ ਦੀ ਉਮੀਦ ਕਰ ਰਹੇ ਸੀ। ਜਿਨ੍ਹਾਂ ਨੂੰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ 'ਚ ਮੰਗਲਵਾਰ ਦੇਰ ਰਾਤ ਪੈਟਰੋਲ ‘ਤੇ 10 ਰੁਪਏ ਅਤੇ ਡੀਜ਼ਲ 'ਤੇ 13 ਰੁਪਏ ਦਾ ਵਾਧਾ ਕੀਤਾ।

ਪੰਜਾਬ ‘ਚ ਵੀ ਅੱਜ ਬੁੱਧਵਾਰ ਸਵੇਰੇ 6 ਵਜੇ ਤੋਂ ਪੈਟਰੋਲ ਅਤੇ ਡੀਜ਼ਲ ਦੋ ਰੁਪਏ ਮਹਿੰਗੇ ਹੋ ਜਾਣਗੇ। ਇਹ ਪੰਜਾਬ ਸਰਕਾਰ ਵੱਲੋਂ ਦੋ ਰੁਪਏ ਪ੍ਰਤੀ ਲੀਟਰ ਵੈਟ ਵਧਾਏ ਜਾਣ ਕਾਰਨ ਹੋਇਆ ਹੈ। ਪੰਜਾਬ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਪੰਜਾਬ ਵੈਲਯੂ ਐਡਿਡ ਐਕਟ, 2005 ਦੀ ਸੂਚੀ ‘ਚ ਸੋਧਾਂ ਬਾਰੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ।

ਇਸ ਕਾਰਨ ਲੋਕਾਂ ਨੂੰ ਤੇਲ ਦੀਆਂ ਕੀਮਤਾਂ ‘ਚ ਕਮੀ ਦਾ ਲਾਭ ਨਹੀਂ ਮਿਲੇਗਾ।