ਚੰਡੀਗੜ੍ਹ: ਲੰਬੇ ਸਮੇਂ ਤੋਂ ਸਬੰਧ ਬਣਾਉਂਦੇ ਹੋਏ ਇਕੱਠੇ ਰਹਿਣਾ ਨਾ ਸਿਰਫ ਲਿਵ ਇਨ ਰਿਲੇਸ਼ਨਸ਼ਿਪ (Live in Relationship) ਹੁੰਦਾ ਹੈ, ਪਰ ਦੋ ਦਿਨ ਵੀ ਇਸ ਤਰ੍ਹਾਂ ਇਕੱਠੇ ਰਹਿਣਾ ਲਿਵ ਇਨ ਰਿਲੇਸ਼ਨਸ਼ਿਪ ਮੰਨਿਆ ਜਾਂਦਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ (Punjab and Haryana High Court) ਦੇ ਦੋਹਰੇ ਬੈਂਚ ਨੇ ਪ੍ਰੇਮੀ ਵੱਲੋਂ ਪ੍ਰੇਮਿਕਾ ਦੀ ਕਸਟਡੀ ਉਸ ਦੇ ਮਾਪਿਆਂ ਨੂੰ ਸੌਂਪਣ ਦੀ ਬੇਨਤੀ ਕਰਦਿਆਂ ਪਟੀਸ਼ਨ ‘ਤੇ ਇਹ ਟਿੱਪਣੀ ਕੀਤੀ।
ਇਸ ਤੋਂ ਪਹਿਲਾਂ, ਸਿੰਗਲ ਬੈਂਚ ਅੱਗੇ ਪਟੀਸ਼ਨ ਦਾਇਰ ਕਰਦਿਆਂ, ਪਟਿਸ਼ਨਕਰਤਾ ਨੇ ਕਿਹਾ ਸੀ ਕਿ ਉਸ ਦੀ ਪ੍ਰੇਮਿਕਾ ਉਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਇਸ ਦੌਰਾਨ ਉਸ ਦੇ ਪਰਿਵਾਰ ਵਾਲੇ ਉਸ ਨੂੰ ਜ਼ਬਰਦਸਤੀ ਲੈ ਗਏ। ਸਿੰਗਲ ਬੈਂਚ ਨੇ ਕਿਹਾ ਕਿ ਇਹ ਸਾਬਤ ਕਰਨ ਲਈ ਇਸ ਤਰ੍ਹਾਂ ਦਾ ਕੋਈ ਸਬੂਤ ਮੌਜੂਦ ਨਹੀਂ ਹੈ ਕਿ ਔਰਤ ਉਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਸੀ।
ਇਹ ਸਭ ਲੜਕੀ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਇਸ ਟਿੱਪਣੀ ਦੇ ਨਾਲ ਹੀ ਸਿੰਗਲ ਬੈਂਚ ਨੇ ਨੌਜਵਾਨ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਲਾਉਂਦੇ ਹੋਏ ਲੜਕੀ ਨੂੰ ਇਹ ਰਕਮ ਅਦਾ ਕਰਨ ਦਾ ਆਦੇਸ਼ ਦਿੱਤਾ ਸੀ। ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਡਿਵੀਜ਼ਨ ਬੈਂਚ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਕੇਸ ਦੇ ਹਾਲਾਤ ਦੇ ਮੱਦੇਨਜ਼ਰ ਹਾਈ ਕੋਰਟ ਨੇ ਸਿੰਗਲ ਬੈਂਚ ਦੁਆਰਾ ਲਾਇਆ ਗਿਆ 1 ਲੱਖ ਦਾ ਜੁਰਮਾਨਾ ਮੁਆਫ ਕਰ ਦਿੱਤਾ।
ਜਦਕਿ ਡਬਲ ਬੈਂਚ ਨੇ ਲੜਕੀ ਨੂੰ ਉਸ ਦੀ ਕਸਟਡੀ ਦੇਣ ਦੀ ਮੰਗ ਨੂੰ ਰੱਦ ਕਰ ਦਿੱਤਾ ਕਿਉਂਕਿ ਇਹ ਨੌਜਵਾਨ ਸਿਰਫ 20 ਸਾਲ ਦਾ ਸੀ। ਹਾਈ ਕੋਰਟ ਨੇ ਕਿਹਾ ਕਿ ਲੜਕਾ 21 ਸਾਲਾ ਦੀ ਉਮਰ ਵਿੱਚ ਪਹੁੰਚ ਜਾਂਦਾ ਹੈ ਤੇ ਇਸ ਤੋਂ ਪਹਿਲਾਂ ਵਿਆਹ ਨਹੀਂ ਕਰਵਾ ਸਕਦਾ। ਅਜਿਹੀ ਸਥਿਤੀ ਵਿੱਚ, ਲੜਕੀ ਦੀ ਕਸਟਡੀ ਉਸ ਨੂੰ ਨਹੀਂ ਦਿੱਤੀ ਜਾ ਸਕਦੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Election Results 2024
(Source: ECI/ABP News/ABP Majha)
ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ
ਏਬੀਪੀ ਸਾਂਝਾ
Updated at:
26 May 2020 11:49 AM (IST)
ਲਿਵ-ਇਨ ਰਿਲੇਸ਼ਨਸ਼ਿਪ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਨ ਨੇ ਕਿਹਾ ਹੈ ਕਿ ਦੋ ਦਿਨਾਂ ਲਈ ਵੀ ਮੁੰਡੇ-ਕੁੜੀ ਦਾ ਇਕੱਠੇ ਰਹਿਣਾ ਲਿਵ-ਇਨ ਹੈ।
- - - - - - - - - Advertisement - - - - - - - - -