Punjab, Haryana Weather Update: ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਦੇ ਆਉਣ ਦੀ ਭਵਿੱਖਬਾਣੀ ਕਈ ਦਿਨ ਪਹਿਲਾਂ ਕੀਤੀ ਗਈ ਹੈ। ਰਾਜਧਾਨੀ ਦਿੱਲੀ ਵਿੱਚ 15 ਜੂਨ ਤੱਕ ਮੌਨਸੂਨ ਪਹੁੰਚਣ ਦੀ ਸੰਭਾਵਨਾ ਹੈ। ਇਸ ਦੌਰਾਨ, ਭਾਰਤ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।


 


ਮੌਸਮ ਵਿਭਾਗ ਦੇ ਅਨੁਸਾਰ ਭਾਰਤ ਮੌਸਮ ਵਿਭਾਗ (ਆਈਐਮਡੀ), ਮੰਗਲਵਾਰ, 15 ਜੂਨ ਤੇ ਬੁੱਧਵਾਰ, 16 ਜੂਨ ਨੂੰ ਦਿਨ ਭਰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 15 ਜੂਨ ਦੀ ਸਵੇਰ ਤੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਭਾਰੀ ਬਾਰਸ਼, ਗਰਜਾਂ, ਬਿਜਲੀ ਤੇ ਤੇਜ ਹਨੇਰੀ ਹੋਣ ਦੀ ਸੰਭਾਵਨਾ ਹੈ।


 


ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਅਗਲੇ 48 ਘੰਟਿਆਂ ਦੌਰਾਨ ਪੰਜਾਬ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਭਾਵ ਕਈ ਥਾਵਾਂ 'ਤੇ 1-3 ਸੈਮੀ ਮੀਂਹ ਤੇ ਕੁਝ ਥਾਵਾਂ 'ਤੇ ਭਾਰੀ ਬਾਰਸ਼ (6-7 ਸੈਮੀ) ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੁਝ ਥਾਵਾਂ 'ਤੇ ਬਿਜਲੀ ਚਮਕੇਗੀ ਤੇ ਤੇਜ਼ ਹਵਾਵਾਂ ਅਤੇ ਗਰਜ਼ਾਂ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਵਾ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲੇਗੀ।


 


ਆਈਐਮਡੀ ਚੰਡੀਗੜ੍ਹ ਅਨੁਸਾਰ ਅਗਲੇ 48 ਘੰਟਿਆਂ ਦੌਰਾਨ, 15 ਅਤੇ 16 ਜੂਨ ਨੂੰ ਸਵੇਰੇ ਤੂਫਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਬਹੁਤੀਆਂ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ (1 ਤੋਂ 5 ਸੈਂਟੀਮੀਟਰ) ਅਤੇ ਕੁਝ ਥਾਵਾਂ 'ਤੇ ਭਾਰੀ ਤੋਂ ਭਾਰੀ ਬਾਰਸ਼ (7 ਤੋਂ 12 ਸੈਂਟੀਮੀਟਰ) ਰਹਿਣ ਦੀ ਉਮੀਦ ਹੈ।


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904


 


ਐਤਵਾਰ ਨੂੰ ਵੀ ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਗਨੌਰ, ਫਤਿਹਾਬਾਦ, ਵਰਵਾਲਾ, ਨਰਵਾਨਾ, ਰਾਜੋਂਦ, ਅਸੰਧ, ਸਫੀਦੋਂ, ਜੀਂਦ, ਗੋਹਾਨਾ, ਹਿਸਾਰ, ਹਾਂਸੀ ਤੇ ਮਹਿਮ ਵਿੱਚ ਤੂਫਾਨ ਦੇ ਨਾਲ ਹਲਕੀ ਬਾਰਸ਼ ਹੋਈ।