ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾ ਕਾਰਨ ਪੈਦਾ ਹੋਈਆਂ ਮਾੜੀਆਂ ਸਥਿਤੀਆਂ ਦੇ ਬਾਵਜੂਦ ਮੱਧ ਪ੍ਰਦੇਸ਼ ਦੀ ਸਰਕਾਰ ਨੇ ਕਣਕ ਦੀ ਰਿਕਾਰਡ ਖਰੀਦ ਕੀਤੀ ਹੈ। ਮੱਧ ਪ੍ਰਦੇਸ਼ ਸਮਰਥਨ ਮੁੱਲ 'ਤੇ ਕਣਕ ਦੀ ਖਰੀਦ ਦੇ ਮਾਮਲੇ ‘ਚ ਪੰਜਾਬ ਨੂੰ ਪਿੱਛੇ ਛੱਡ ਗਿਆ ਹੈ। ਮੱਧ ਪ੍ਰਦੇਸ਼ ਹੁਣ ਦੇਸ਼ ਦੇ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ। ਇਹ ਜਾਣਕਾਰੀ ਮੱਧ ਪ੍ਰਦੇਸ਼ ਸਰਕਾਰ ਨੇ ਜਾਰੀ ਕੀਤੀ ਹੈ।
ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ
ਸਰਕਾਰ ਅਨੁਸਾਰ ਜੇ ਅਸੀਂ ਦੇਸ਼ ਦੇ ਸਾਰੇ ਸੂਬਿਆਂ ਵਿੱਚ ਸਮਰਥਨ ਮੁੱਲ ‘ਤੇ ਕਣਕ ਦੀ ਖਰੀਦ ਨੂੰ ਵੇਖੀਏ ਤਾਂ ਇਕੱਲੇ ਮੱਧ ਪ੍ਰਦੇਸ਼ ਵਿੱਚ ਇਸ ਦਾ 33% ਹਿੱਸਾ ਹੈ।
ਸੂਬੇ ਵਿੱਚ ਹੁਣ ਤੱਕ ਸਮਰਥਨ ਮੁੱਲ ’ਤੇ 1 ਕਰੋੜ 27 ਲੱਖ 67 ਹਜ਼ਾਰ 628 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪੰਜਾਬ ਦੂਜੇ ਨੰਬਰ 'ਤੇ ਹੈ ਜਿੱਥੇ 1 ਕਰੋੜ 27 ਲੱਖ 67 ਹਜ਼ਾਰ 473 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। -
ਸਰਕਾਰ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਸੂਬੇ ਵਿੱਚ ਇਸ ਵਾਰ ਕਣਕ ਦੀ ਖਰੀਦ ਵਿੱਚ 74 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸਰਕਾਰ ਦੇ ਅਨੁਸਾਰ ਪਿਛਲੇ ਸਾਲ ਸਮਰਥਨ ਮੁੱਲ 'ਤੇ 73.69 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਪ੍ਰਾਪਤੀ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਦੇ ਨਾਲ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ।