Breaking News LIVE: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦਾ ਮੁੱਦਾ ਗਰਮਾਇਆ, ਪੰਜਾਬ ਸਰਕਾਰ ਐਕਸ਼ਨ ਮੋਡ 'ਚ

Punjab Breaking News, 06 January 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ।

abp sanjha Last Updated: 06 Jan 2022 03:55 PM
ਪ੍ਰਦਰਸ਼ਨ ਸੜਕ ਜਾਮ ਕਰਨ ਦਾ ਨਹੀਂ ਸੀ

ਰਾਕੇਸ਼ ਟਿਕੈਤ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਕਹਿਣਾ ਹੈ ਕਿ ਉੱਥੇ ਭੀੜ ਘੱਟ ਸੀ। ਇਸ ਲਈ ਸੜਕ ਦਾ ਰਸਤਾ ਫੜਿਆ ਤੇ ਵਾਪਸ ਜਾਣ ਦੀ ਤਿਆਰੀ ਸੀ। ਅੱਗੇ ਕਿਸਾਨਾਂ ਦਾ ਪ੍ਰਦਰਸ਼ਨ ਸੀ ਪਰ ਪ੍ਰਦਰਸ਼ਨ ਸੜਕ ਜਾਮ ਕਰਨ ਦਾ ਨਹੀਂ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੀਐਮ ਮੋਦੀ ਆ ਰਹੇ ਹਨ ਤਾਂ ਉਹ ਸੜਕ 'ਤੇ ਆ ਗਏ।

ਕੇਂਦਰ ਤੇ ਸੂਬਾ ਸਰਕਾਰ ਦੀ ਮਿਲੀਭੁਗਤ- ਰਾਕੇਸ਼ ਟਿਕੈਤ

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ 'ਚ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਹ ਕੇਂਦਰ ਤੇ ਸੂਬਾ ਸਰਕਾਰ ਦੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ 120 ਕਿਲੋਮੀਟਰ ਦਾ ਰਸਤਾ ਪ੍ਰਧਾਨ ਮੰਤਰੀ ਨੂੰ ਨਹੀਂ ਤੈਅ ਕਰਨਾ ਚਾਹੀਦਾ।

ਸਿਧਾਰਥ ਚਟੋਪਾਧਿਆਏ ਦਾ ਤਬਾਦਲਾ

ਸੂਤਰਾਂ ਮੁਤਾਬਕ ਸਿਧਾਰਥ ਚਟੋਪਾਧਿਆਏ ਦਾ ਤਬਾਦਲਾ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖ਼ਾਮੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਦੱਸ ਦਈਏ ਕਿ ਚਟੋਪਾਧਿਆਏ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਪੰਜਾਬ ਪੁਲਿਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਛਿੜੇ ਵਿਵਾਦ ਵਿਚਾਲੇ ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ 1993 ਬੈਚ ਦੇ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਈਸ਼ਵਰ ਸਿੰਘ ਨੂੰ ਸਿਧਾਰਥ ਚਟੋਪਾਧਿਆਏ ਦੀ ਥਾਂ ਤਾਇਨਾਤ ਕੀਤਾ ਗਿਆ ਹੈ।

ਰਾਸ਼ਟਰਪਤੀ ਨੂੰ ਮਿਲਣਗੇ ਪ੍ਰਧਾਨ ਮੰਤਰੀ

ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮੁੱਦੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ। ਜਾਣਕਾਰੀ ਮੁਤਾਬਕ ਪੀਐਮ ਮੋਦੀ ਕੁਝ ਸਮੇਂ 'ਚ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੇ ਹਨ।

ਪੰਜਾਬ ਸਰਕਾਰ ਦਾ ਐਕਸ਼ਨ

ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ

ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਇਹ ਮਾਮਲਾ ਚੀਫ਼ ਜਸਟਿਸ ਸਾਹਮਣੇ ਰੱਖਿਆ ਹੈ। ਅਦਾਲਤ ਨੇ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਹੁਣ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।

ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ 'ਤੇ ਕੱਲ੍ਹ ਸੁਣਵਾਈ ਹੋਏਗੀ। ਪਟੀਸ਼ਨਕਰਤਾ ਨੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਸਾਰਾ ਰਿਕਾਰਡ ਨੂੰ ਫਰੀਜ਼ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸਾਰਾ ਰਿਕਾਰਡ ਬਠਿੰਡਾ ਸੈਸ਼ਨ ਜੱਜ ਰਾਹੀਂ ਜ਼ਬਤ ਕੀਤਾ ਜਾਵੇ।

ਨੱਢਾ ਜੀ ਆਪਾ ਨਾ ਗੁਆਓ ਤੇ ਮਰਿਆਦਾ ਵਿੱਚ ਰਹੋ

ਸੁਰਜੇਵਾਲਾ ਨੇ ਟਵੀਟ ਕੀਤਾ, ‘‘ਨੱਢਾ ਜੀ ਆਪਾ ਨਾ ਗੁਆਓ ਤੇ ਮਰਿਆਦਾ ਵਿੱਚ ਰਹੋ। ਯਾਦ ਰਹੇ ਕਿ ਪ੍ਰਧਾਨ ਮੰਤਰੀ ਦੀ ਰੈਲੀ ਲਈ 10,000 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਸਨ। ਸਾਰੇ ਪ੍ਰਬੰਧ ਐਸਪੀਜੀ ਤੇ ਹੋਰਨਾਂ ਏਜੰਸੀਆਂ ਨਾਲ ਮਿਲ ਕੇ ਕੀਤੇ ਗਏ ਸਨ।’’ ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਤੇ ਰਾਜਸਥਾਨ ਤੋਂ ਭਾਜਪਾ ਵਰਕਰਾਂ ਦੀਆਂ ਬੱਸਾਂ ਲਈ ਵਿਸ਼ੇਸ਼ ਤੌਰ ’ਤੇ ਰੂਟ ਤਿਆਰ ਕੀਤੇ ਗਏ ਸਨ ਤੇ ਪ੍ਰਧਾਨ ਮੰਤਰੀ ਨੇ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਨੂੰ ਚੁਣਿਆ।

ਨੱਢਾ ਨੇ ਦੋਸ਼ ਲਾਇਆ

ਨੱਢਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੈਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ।

ਸਾਰਾ ਡਰਾਮਾ ਕੀਤਾ ਗਿਆ

ਕਾਂਗਰਸ ਨੇ ਕਿਹਾ ਹੈ ਕਿ ਇਸ ਲਈ ਸਾਰਾ ਡਰਾਮਾ ਕੀਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਬੀਜੇਪੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ।

ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਜਿੱਥੇ ਬੀਜੇਪੀ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਹਵਾਲਾ ਦੇ ਕਿ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਕਾਂਗਰਸ ਦਾਅਵਾ ਕੀਤਾ ਹੈ ਕਿ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। 

ਪਿਛੋਕੜ

Punjab Breaking News, 06 January 2022 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਜਿੱਥੇ ਬੀਜੇਪੀ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਹਵਾਲਾ ਦੇ ਕਿ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਕਾਂਗਰਸ ਦਾਅਵਾ ਕੀਤਾ ਹੈ ਕਿ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਇਸ ਲਈ ਸਾਰਾ ਡਰਾਮਾ ਕੀਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਬੀਜੇਪੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ।


ਦਰਅਸਲ ਨੱਢਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੈਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ।


ਸੁਰਜੇਵਾਲਾ ਨੇ ਟਵੀਟ ਕੀਤਾ, ‘‘ਨੱਢਾ ਜੀ ਆਪਾ ਨਾ ਗੁਆਓ ਤੇ ਮਰਿਆਦਾ ਵਿੱਚ ਰਹੋ। ਯਾਦ ਰਹੇ ਕਿ ਪ੍ਰਧਾਨ ਮੰਤਰੀ ਦੀ ਰੈਲੀ ਲਈ 10,000 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਸਨ। ਸਾਰੇ ਪ੍ਰਬੰਧ ਐਸਪੀਜੀ ਤੇ ਹੋਰਨਾਂ ਏਜੰਸੀਆਂ ਨਾਲ ਮਿਲ ਕੇ ਕੀਤੇ ਗਏ ਸਨ।’’ ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਤੇ ਰਾਜਸਥਾਨ ਤੋਂ ਭਾਜਪਾ ਵਰਕਰਾਂ ਦੀਆਂ ਬੱਸਾਂ ਲਈ ਵਿਸ਼ੇਸ਼ ਤੌਰ ’ਤੇ ਰੂਟ ਤਿਆਰ ਕੀਤੇ ਗਏ ਸਨ ਤੇ ਪ੍ਰਧਾਨ ਮੰਤਰੀ ਨੇ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਨੂੰ ਚੁਣਿਆ।


ਸੁਰਜੇਵਾਲਾ ਨੇ ਕਿਹਾ, ‘‘ਸੜਕੀ ਰਸਤੇ ਸਫ਼ਰ ਕਰਨਾ ਪ੍ਰਧਾਨ ਮੰਤਰੀ ਦੇ ਅਸਲ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਸੀ। ਅਖੀਰ ਨੂੰ ਰੈਲੀ ਰੱਦ ਕਰਨ ਦਾ ਮੁੱਖ ਕਾਰਨ ਇਹ ਸੀ ਕਿ ਮੋਦੀ ਜੀ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਦੋਸ਼ ਮੜ੍ਹਨੇ ਬੰਦ ਕਰੋ ਤੇ ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੀ ਜਾਵੇ। ਰੈਲੀਆਂ ਕਰੋ, ਪਰ ਪਹਿਲਾਂ ਕਿਸਾਨਾਂ ਦੀ ਸੁਣੋ!’’

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.