Breaking News LIVE: ਦੇਸ਼ 'ਚ ਕੋਰੋਨਾ ਬਲਾਸਟ, 24 ਘੰਟਿਆਂ ਦੌਰਾਨ 1 ਲੱਖ 79 ਹਜ਼ਾਰ 729 ਨਵੇਂ ਕੇਸ
Punjab Breaking News, 10 January 2022 LIVE Updates: ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ 1 ਲੱਖ 79 ਹਜ਼ਾਰ 729 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 146 ਲੋਕਾਂ ਦੀ ਮੌਤ ਹੋ ਗਈ ਹੈ।
ਰਾਜਸਥਾਨ ਸਰਕਾਰ ਨੇ ਮਿਉਂਸਿਪਲ ਖੇਤਰਾਂ ਵਿੱਚ 17 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਹਨ। ਐਤਵਾਰ ਨੂੰ ਕਰਫਿਊ ਲਾ ਦਿੱਤਾ ਗਿਆ ਤੇ ਬਾਜ਼ਾਰ ਖੁੱਲ੍ਹਣ ਦਾ ਸਮਾਂ, ਰੈਸਤਰਾਂ ਤੇ ਸਿਨੇਮਿਆਂ ਵਿਚ ਹਾਜ਼ਰੀ ਵੀ ਸੀਮਤ ਕੀਤੀ ਗਈ ਹੈ। ਤਾਮਿਲਨਾਡੂ ਵਿੱਚ ਐਤਵਾਰ ਨੂੰ ਲੌਕਡਾਊਨ ਲਾਇਆ ਗਿਆ। ਉੱਥੇ ਰਾਤ ਦਾ ਕਰਫਿਊ ਵੀ ਲਾਗੂ ਹੈ। ਪੁੱਡੂਚੇਰੀ ਵਿੱਚ ਵੀ ਅੱਜ ਤੋਂ ਸਕੂਲ ਬੰਦ ਕਰ ਦਿੱਤੇ ਗਏ ਹਨ।
ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਮਾਗਮਾਂ ਉਤੇ 24 ਜਨਵਰੀ ਤੱਕ ਪਾਬੰਦੀ ਲਾ ਦਿੱਤੀ ਹੈ। ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ ਸੌ ਤੇ ਬਾਹਰ ਕੀਤੇ ਜਾਣ ਵਾਲੇ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 300 ਤੱਕ ਸੀਮਤ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਅਕਾਦਮਿਕ, ਖੇਡ, ਸਭਿਆਚਾਰਕ ਤੇ ਸਿਆਸੀ ਇਕੱਠ ਸ਼ਾਮਲ ਹਨ। ਹਿਮਾਚਲ ਸਰਕਾਰ ਨੇ ਸਰਕਾਰੀ ਦਫ਼ਤਰਾਂ ਨੂੰ ਵੀ 50 ਫ਼ੀਸਦ ਸਮਰੱਥਾ ਨਾਲ ਚਲਾਉਣ ਦਾ ਐਲਾਨ ਕੀਤਾ ਹੈ।
ਦੇਸ਼ ਵਿੱਚ ਕੋਰੋਨਾ ਦੀ ਤੀਜ਼ੀ ਲਹਿਰ ਨੇ ਜ਼ੋਰ ਫੜ੍ਹ ਲਿਆ ਹੈ। ਇਸ ਦੇ ਨਾਲ ਹੀ ਮੁੜ ਲੌਕਡਾਊਨ ਤੇ ਸਖਤ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਾਤ ਦਾ ਕਰਫਿਊ ਐਲਾਨਿਆ ਗਿਆ ਹੈ। ਮਹਾਰਾਸ਼ਟਰ, ਕਰਨਾਟਕ, ਯੂਪੀ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਵਿੱਚ ਰਾਤ ਨੂੰ ਕਰਫਿਊ ਲਾਇਆ ਗਿਆ ਹੈ।
ਐਤਵਾਰ ਨੂੰ ਦੇਸ਼ ਵਿੱਚ ਕੁੱਲ 13 ਲੱਖ 52 ਹਜ਼ਾਰ 717 ਸੈਂਪਲ ਟੈਸਟ ਕੀਤੇ ਗਏ। ਯਾਨੀ ਕੱਲ੍ਹ ਤੱਕ 69 ਕਰੋੜ 15 ਲੱਖ 75 ਹਜ਼ਾਰ 352 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਯਾਨੀ ਕੱਲ੍ਹ ਤੱਕ 69 ਕਰੋੜ 15 ਲੱਖ 75 ਹਜ਼ਾਰ 352 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਮੀਕਰੋਨ ਦੇ ਵਧਦੇ ਖ਼ਤਰੇ ਤੇ ਕਰੋਨਾ ਦੀ ਬੇਕਾਬੂ ਰਫ਼ਤਾਰ ਦਰਮਿਆਨ ਟੀਕਾਕਰਨ ਮੁਹਿੰਮ ਤੇਜ਼ ਹੋ ਗਈ ਹੈ। ਹੁਣ ਤੱਕ 151 ਕਰੋੜ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ ਵਿੱਚ ਓਮੀਕਰੋਨ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 4,033 ਹੋ ਗਈ ਹੈ। ਮਹਾਰਾਸ਼ਟਰ ਤੇ ਰਾਜਸਥਾਨ ਵਿੱਚ ਓਮੀਕਰੋਨ ਦੇ ਸਭ ਤੋਂ ਵੱਧ 1,216 ਤੇ 529 ਕੇਸ ਹਨ। ਓਮੀਕਰੋਨ ਦੇ 4,033 ਮਰੀਜ਼ਾਂ ਵਿੱਚੋਂ 1,552 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਦੇਸ਼ ਵਿੱਚ ਕੁੱਲ ਕੋਰੋਨਾ ਮਾਮਲੇ ਵਧ ਕੇ 3 ਕਰੋੜ 57 ਲੱਖ 7 ਹਜ਼ਾਰ 727 ਹੋ ਗਏ ਹਨ। ਜਦੋਂਕਿ ਇਸ ਮਹਾਂਮਾਰੀ ਕਾਰਨ ਹੁਣ ਤੱਕ ਕੁੱਲ ਮਰਨ ਵਾਲਿਆਂ ਦੀ ਗਿਣਤੀ 4 ਲੱਖ 83 ਹਜ਼ਾਰ 936 ਹੋ ਗਈ ਹੈ। ਕੋਰੋਨਾ ਦੇ ਨਵੇਂ ਕੇਸ ਤੋਂ ਬਾਅਦ ਹੁਣ ਐਕਟਿਵ ਕੇਸਾਂ ਦੀ ਗਿਣਤੀ 7 ਲੱਖ 23 ਹਜ਼ਾਰ 619 ਹੋ ਗਈ ਹੈ। ਹਾਲਾਂਕਿ ਹੁਣ ਤੱਕ 3 ਕਰੋੜ 45 ਲੱਖ 172 ਲੋਕ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ।
ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਬੇਕਾਬੂ ਹੋ ਗਈ ਹੈ। ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ 1 ਲੱਖ 79 ਹਜ਼ਾਰ 729 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 146 ਲੋਕਾਂ ਦੀ ਮੌਤ ਹੋ ਗਈ ਹੈ।
ਪਿਛੋਕੜ
Punjab Breaking News, 10 January 2022 LIVE Updates: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫਤਾਰ ਬੇਕਾਬੂ ਹੋ ਗਈ ਹੈ। ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ 1 ਲੱਖ 79 ਹਜ਼ਾਰ 729 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 146 ਲੋਕਾਂ ਦੀ ਮੌਤ ਹੋ ਗਈ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਦੇਸ਼ ਵਿੱਚ ਕੁੱਲ ਕੋਰੋਨਾ ਮਾਮਲੇ ਵਧ ਕੇ 3 ਕਰੋੜ 57 ਲੱਖ 7 ਹਜ਼ਾਰ 727 ਹੋ ਗਏ ਹਨ। ਜਦੋਂਕਿ ਇਸ ਮਹਾਂਮਾਰੀ ਕਾਰਨ ਹੁਣ ਤੱਕ ਕੁੱਲ ਮਰਨ ਵਾਲਿਆਂ ਦੀ ਗਿਣਤੀ 4 ਲੱਖ 83 ਹਜ਼ਾਰ 936 ਹੋ ਗਈ ਹੈ। ਕੋਰੋਨਾ ਦੇ ਨਵੇਂ ਕੇਸ ਤੋਂ ਬਾਅਦ ਹੁਣ ਐਕਟਿਵ ਕੇਸਾਂ ਦੀ ਗਿਣਤੀ 7 ਲੱਖ 23 ਹਜ਼ਾਰ 619 ਹੋ ਗਈ ਹੈ। ਹਾਲਾਂਕਿ ਹੁਣ ਤੱਕ 3 ਕਰੋੜ 45 ਲੱਖ 172 ਲੋਕ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ।
ਉਧਰ, ਦੇਸ਼ ਵਿੱਚ ਓਮੀਕਰੋਨ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 4,033 ਹੋ ਗਈ ਹੈ। ਮਹਾਰਾਸ਼ਟਰ ਤੇ ਰਾਜਸਥਾਨ ਵਿੱਚ ਓਮੀਕਰੋਨ ਦੇ ਸਭ ਤੋਂ ਵੱਧ 1,216 ਤੇ 529 ਕੇਸ ਹਨ। ਓਮੀਕਰੋਨ ਦੇ 4,033 ਮਰੀਜ਼ਾਂ ਵਿੱਚੋਂ 1,552 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਓਮੀਕਰੋਨ ਦੇ ਵਧਦੇ ਖ਼ਤਰੇ ਤੇ ਕਰੋਨਾ ਦੀ ਬੇਕਾਬੂ ਰਫ਼ਤਾਰ ਦਰਮਿਆਨ ਟੀਕਾਕਰਨ ਮੁਹਿੰਮ ਤੇਜ਼ ਹੋ ਗਈ ਹੈ।
ਹੁਣ ਤੱਕ 151 ਕਰੋੜ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਐਤਵਾਰ ਨੂੰ ਦੇਸ਼ ਵਿੱਚ ਕੁੱਲ 13 ਲੱਖ 52 ਹਜ਼ਾਰ 717 ਸੈਂਪਲ ਟੈਸਟ ਕੀਤੇ ਗਏ। ਯਾਨੀ ਕੱਲ੍ਹ ਤੱਕ 69 ਕਰੋੜ 15 ਲੱਖ 75 ਹਜ਼ਾਰ 352 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਯਾਨੀ ਕੱਲ੍ਹ ਤੱਕ 69 ਕਰੋੜ 15 ਲੱਖ 75 ਹਜ਼ਾਰ 352 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
- - - - - - - - - Advertisement - - - - - - - - -