Breaking News LIVE: ਪੰਜਾਬ ਦਾ ਸਿਆਸੀ ਪਾਰਾ ਚੜ੍ਹਿਆ, ਕਿਸਾਨ ਵੀ ਚੋਣ ਮੈਦਾਨ 'ਚ ਡਟੇ
Punjab Breaking News, 11 January 2022 LIVE Updates: ਕਿਸਾਨ ਜਥੇਬੰਦੀਆਂ ਨੇ 117 ਸੀਟਾਂ ’ਤੇ ਚੋਣ ਲੜਨ ਲਈ 14 ਜਨਵਰੀ ਤੱਕ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ।
ਉਨ੍ਹਾਂ ਦੱਸਿਆ ਕਿ ਕਿਸਾਨੀ ਝੰਡੇ ਹੇਠ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਂਦੇ ਇਸੇ ਹਫ਼ਤੇ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮ ਵਰਗ ਸਮੇਤ ਪੰਜਾਬ ਦੇ ਸਾਰੇ ਭਖਦੇ ਮੁੱਦੇ ਸ਼ਾਮਲ ਕੀਤੇ ਜਾਣਗੇ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ 117 ਸੀਟਾਂ ’ਤੇ ਵਿਧਾਨ ਸਭਾ ਦੀ ਚੋਣ ਲੜੇਗੀ ਤੇ 14 ਜਨਵਰੀ ਤੱਕ ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਕੋਲੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਉਂਝ ਕਾਫ਼ੀ ਅਰਜ਼ੀਆਂ ਪ੍ਰਾਪਤ ਵੀ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਚਿਹਰੇ ਹਨ। ਕਈ ਥਾਵਾਂ ’ਤੇ ਸੀਨੀਅਰ ਸਿਟੀਜਨਾਂ ਨੇ ਵੀ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ।
ਕਿਸਾਨ ਜਥੇਬੰਦੀਆਂ ਨੇ 117 ਸੀਟਾਂ ’ਤੇ ਚੋਣ ਲੜਨ ਲਈ 14 ਜਨਵਰੀ ਤੱਕ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਤੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਵਿੱਚ ਮੁੱਖ ਚੋਣ ਦਫ਼ਤਰ ਖੋਲ੍ਹ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਇਸ ਦੇ ਨਾਲ ਹੀ ਦਿੱਲੀ ਆਫ਼ਤ ਪ੍ਰਬੰਧਨ ਕਮੇਟੀ ਨੇ ਅੱਜ ਨਵੇਂ ਨਿਯਮ ਲਾਗੂ ਕੀਤੇ ਹੈ ਜਿਸ ਤਹਿਤ ਦਿੱਲੀ ਸਰਕਾਰ ਨੇ ਅੱਜ ਤੋਂ ਸਾਰੇ ਪ੍ਰਾਈਵੇਟ ਦਫ਼ਤਰ ਵੀ ਬੰਦ ਕਰ ਦਿੱਤੇ ਹਨ ਤੇ ਘਰੋਂ ਕੰਮ ਦੀ ਆਗਿਆ ਦਿਤੀ ਗਈ ਹੈ। ਹਾਲਾਂਕਿ ਇਸ ਦੌਰਾਨ ਸਾਰੇ ਜ਼ਰੂਰੀ ਕੰਮ ਵਾਲੇ ਦਫ਼ਤਰ ਖੁੱਲ੍ਹੇ ਰਹਿਣਗੇ। ਉੱਥੇ ਹੀ ਸਾਰੇ ਰੈਸਟੋਰੈਂਟ ਬੰਦ ਕਰ ਦਿੱਤੇ ਹਨ ਤੇ ਟੇਕ ਅਵੇ ਦੀ ਮਨਜੂਰੀ ਦਿਤੀ ਗਈ ਹੈ।
ਦਿੱਲੀ ਦੇ ਵਿੱਚ ਕੋਰੋਨਾ ਸਮੇਤ ਓਮੀਕਰੋਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਰਕੇ ਕੇਜਰੀਵਾਲ ਸਰਕਾਰ ਨੇ ਕੋਰੋਨਾ ਨੂੰ ਰੋਕਣ ਲਈ ਸਖਤੀਆਂ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਇਸ ਦੇ ਨਾਲ ਹੀ ਨਾਈਟ ਕਰਫ਼ਿਊ ਦੇ ਬਾਅਦ ਹੁਣ ਵੀਕਐਂਡ ਕਰਫ਼ਿਊ ਵੀ ਲਗਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਮਾਮਲੇ ਲਗਾਤਾਰ ਵਧ ਰਹੇ ਹਨ, ਉੱਥੇ ਹੀ ਅੱਜ ਦਿੱਲੀ ਆਫ਼ਤ ਪ੍ਰਬੰਧਨ ਕਮੇਟੀ (DDMA) ਨੇ ਆਦੇਸ਼ ਵੀ ਜਾਰੀ ਕੀਤੇ ਹਨ।
ਕੋਵਿਡ ਕਾਰਨ ਲਤਾ ਮੰਗੇਸ਼ਕਰ ਨੂੰ ਨਿਮੋਨੀਆ ਹੋ ਗਿਆ ਹੈ, ਜਿਸ ਨੂੰ ਕੋਵਿਡ ਨਿਮੋਨੀਆ ਕਿਹਾ ਜਾਂਦਾ ਹੈ। ਲਤਾ ਮੰਗੇਸ਼ਕਰ ਸ਼ਨੀਵਾਰ ਰਾਤ ਤੋਂ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਹੈ। ਕੋਰੋਨਾ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਠੀਕ ਨਹੀਂ ਦੱਸੀ ਜਾ ਰਹੀ ਹੈ।
ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਕੋਰੋਨਾ ਦੇ ਮਾਮੂਲੀ ਲੱਛਣ ਹਨ। ਉਮਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਹੈ।
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਵਿਡ-19 ਪੌਜੇਟਿਵ ਪਾਏ ਗਏ ਹਨ। ਟੈਸਟ ਪੌਜੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚ ਹਲਕੇ ਲੱਛਣ ਹਨ। ਉਨ੍ਹਾਂ ਭਤੀਜੀ ਰਚਨਾ ਨੇ ਖਬਰ ਏਜੰਸੀ ਏਐਨਆਈ ਕੋਲ ਪੁਸ਼ਟੀ ਕੀਤੀ ਹੈ।
ਦੇਸ਼ 'ਚ ਕੋਰੋਨਾ ਵਾਇਰਸ ਦੀ ਸੰਕ੍ਰਮਣ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਵਿਚਕਾਰ ਐਂਟੀ-ਕੋਵਿਡ ਵੈਕਸੀਨ ਦੀ 'ਇਹਤਿਆਤ' ਖੁਰਾਕ (Precaution Dose) ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਸੀਨੀਅਰ ਨਾਗਰਿਕਾਂ ਤੇ ਸਿਹਤ ਕਰਮਚਾਰੀਆਂ ਦੇ ਨਾਲ ਫਰੰਟ ਲਾਈਨ ਦੇ 9 ਲੱਖ ਤੋਂ ਵੱਧ ਲੋਕਾਂ ਨੂੰ ਬੂਸਟਰ ਡੋਜ਼ ਦਿੱਤੀਆਂ ਗਈਆਂ।
ਪੰਜਾਬ 'ਚ ਕੋਰੋਨਾ ਦਾ ਕਹਿਰ ਇੱਕ ਵਾਰ ਫਿਰ ਤੋਂ ਵੱਧ ਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ 3969 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਜਦਕਿ 7 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਜਿਸ 'ਚ ਬਠਿੰਡਾ-2, ਗੁਰਦਾਸਪੁਰ-1, ਜਲੰਧਰ-1, ਲੁਧਿਆਣਾ-2 ਅਤੇ ਪਟਿਆਲਾ-1 ਵਿਅਕਤੀ ਦੀ ਮੌਤ ਹੋਈ ਹੈ।ਪੰਜਾਬ 'ਚ ਮੌਜੂਦਾ ਸਮੇਂ 19379 ਕੇਸ ਹਨ।
ਦੇਸ਼ 'ਚ ਹੁਣ ਤਕ ਕੋਵਿਡ-19 ਤੋਂ 3 ਕਰੋੜ 45 ਲੱਖ 70 ਹਜ਼ਾਰ 131 ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਹੁਣ ਤਕ ਕੋਵਿਡ-19 ਤੋਂ 3 ਕਰੋੜ 45 ਲੱਖ 70 ਹਜ਼ਾਰ 131 ਲੋਕ ਠੀਕ ਹੋ ਚੁੱਕੇ ਹਨ। ਓਮੀਕਰੋਨ ਦੇ ਵਧਦੇ ਖ਼ਤਰੇ ਤੋਂ ਬਾਅਦ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 8 ਲੱਖ 21 ਹਜ਼ਾਰ 446 ਹੋ ਗਈ ਹੈ।
ਇਸ ਦੌਰਾਨ 69,959 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਨਵੇਂ ਕੇਸ ਦੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਸੰਕ੍ਰਮਿਤ ਦੇ ਕੁੱਲ ਮਾਮਲੇ ਵੱਧ ਕੇ 3 ਕਰੋੜ 58 ਲੱਖ 75 ਹਜ਼ਾਰ 790 ਹੋ ਗਏ ਹਨ। ਜਦਕਿ ਹੁਣ ਤਕ ਇਸ ਮਹਾਮਾਰੀ ਕਾਰਨ 4 ਲੱਖ 84 ਹਜ਼ਾਰ 213 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਪਿਛਲੇ 24 ਘੰਟਿਆਂ ਦੌਰਾਨ 1 ਲੱਖ 68 ਹਜ਼ਾਰ 63 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 277 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ 'ਚ 6.4 ਫੀਸਦੀ ਦੀ ਕਮੀ ਆਈ ਹੈ। ਸੋਮਵਾਰ ਨੂੰ 1 ਲੱਖ 79 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ।
ਪਿਛੋਕੜ
Punjab Breaking News, 11 January 2022 LIVE Updates: ਦੇਸ਼ 'ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ 1 ਲੱਖ 68 ਹਜ਼ਾਰ 63 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 277 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ 'ਚ 6.4 ਫੀਸਦੀ ਦੀ ਕਮੀ ਆਈ ਹੈ। ਸੋਮਵਾਰ ਨੂੰ 1 ਲੱਖ 79 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ।
ਹਾਲਾਂਕਿ ਇਸ ਦੌਰਾਨ 69,959 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਨਵੇਂ ਕੇਸ ਦੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਸੰਕ੍ਰਮਿਤ ਦੇ ਕੁੱਲ ਮਾਮਲੇ ਵੱਧ ਕੇ 3 ਕਰੋੜ 58 ਲੱਖ 75 ਹਜ਼ਾਰ 790 ਹੋ ਗਏ ਹਨ। ਜਦਕਿ ਹੁਣ ਤਕ ਇਸ ਮਹਾਮਾਰੀ ਕਾਰਨ 4 ਲੱਖ 84 ਹਜ਼ਾਰ 213 ਲੋਕ ਆਪਣੀ ਜਾਨ ਗੁਆਚੁੱਕੇ ਹਨ।
ਦੇਸ਼ 'ਚ ਹੁਣ ਤਕ ਕੋਵਿਡ-19 ਤੋਂ 3 ਕਰੋੜ 45 ਲੱਖ 70 ਹਜ਼ਾਰ 131 ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਹੁਣ ਤਕ ਕੋਵਿਡ-19 ਤੋਂ 3 ਕਰੋੜ 45 ਲੱਖ 70 ਹਜ਼ਾਰ 131 ਲੋਕ ਠੀਕ ਹੋ ਚੁੱਕੇ ਹਨ। ਓਮੀਕਰੋਨ ਦੇ ਵਧਦੇ ਖ਼ਤਰੇ ਤੋਂ ਬਾਅਦ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 8 ਲੱਖ 21 ਹਜ਼ਾਰ 446 ਹੋ ਗਈ ਹੈ। ਸੋਮਵਾਰ ਨੂੰ ਭਾਰਤ 'ਚ ਕੋਰੋਨਾ ਵਾਇਰਸ ਲਈ 15,79,928 ਨਮੂਨੇ ਦੇ ਟੈਸਟ ਕੀਤੇ ਗਏ ਸਨ। ਕੱਲ੍ਹ ਤਕ ਕੁੱਲ 69 ਕਰੋੜ 31 ਲੱਖ 55 ਹਜ਼ਾਰ 280 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਪੰਜਾਬ 'ਚ ਕੋਰੋਨਾ ਦਾ ਕਹਿਰ ਇੱਕ ਵਾਰ ਫਿਰ ਤੋਂ ਵੱਧ ਦਾ ਜਾ ਰਿਹਾ ਹੈ।ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ 3969 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਜਦਕਿ 7 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਜਿਸ 'ਚ ਬਠਿੰਡਾ-2, ਗੁਰਦਾਸਪੁਰ-1, ਜਲੰਧਰ-1, ਲੁਧਿਆਣਾ-2 ਅਤੇ ਪਟਿਆਲਾ-1 ਵਿਅਕਤੀ ਦੀ ਮੌਤ ਹੋਈ ਹੈ।ਪੰਜਾਬ 'ਚ ਮੌਜੂਦਾ ਸਮੇਂ 19379 ਕੇਸ ਹਨ।
- - - - - - - - - Advertisement - - - - - - - - -