Breaking News LIVE: ਕੇਜਰੀਵਾਲ ਨੇ ਪੰਜਾਬੀਆਂ ਸਾਹਮਣੇ ਪੇਸ਼ ਕੀਤਾ ਆਪਣਾ ਪੰਜਾਬ ਮਾਡਲ, 10 ਏਜੰਡਿਆਂ 'ਤੇ ਕੰਮ ਦਾ ਵਾਅਦਾ
Punjab Breaking News, 12 January 2022 LIVE Updates: ਕੇਜਰੀਵਾਲ ਨੇ ਨਵਜੋਤ ਸਿੱਧੂ ਮਗਰੋਂ ਪੰਜਾਬ ਮਾਡਲ ਪੇਸ਼ ਕੀਤਾ। ਕੇਜਰੀਵਾਲ ਨੇ ਕਿਹਾ ‘ਆਪ’ ਵਿਕਾਸ ਵਾਲਾ ਪੰਜਾਬ ਬਣਾਏਗੀ ਜੋ 10 ਏਜੰਡਿਆਂ ‘ਤੇ ਟਿਕੀ ਹੋਵੇਗੀ।
LIVE
Background
Punjab Breaking News, 12 January 2022 LIVE Updates: ਡਰੱਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਲੀਡਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਅਜੇ ਘਟੀਆਂ ਨਹੀਂ। ਬੇਸ਼ੱਕ ਉਨ੍ਹਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ ਪਰ ਉਨ੍ਹਾਂ ਤੋਂ ਪੁੱਛ-ਪੜਤਾਲ ਜਾਰੀ ਹੈ। ਉਹ ਅੱਜ ਸਵੇਰੇ 11 ਵਜੇ ਮੋਹਾਲੀ 'ਚ ਵਿਸ਼ੇਸ਼ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ। ਇੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।
ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ 'ਚ ਪੇਸ਼ ਹੋਣ ਲਈ ਕਿਹਾ ਸੀ। ਹਾਈਕੋਰਟ ਨੇ ਮਜੀਠੀਆ ਨੂੰ ਸ਼ਰਤਾਂ ਉੱਪਰ ਜ਼ਮਾਨਤ ਦਿੱਤੀ ਸੀ, ਜਿਸ ਵਿੱਚ ਹਾਈਕੋਰਟ ਨੇ ਕਿਹਾ ਸੀ ਕਿ ਮਜੀਠੀਆ ਨੂੰ ਲੋੜ ਪੈਣ 'ਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ। ਇਸ ਦੇ ਨਾਲ ਹੀ ਅਗਲੀ ਸੁਣਵਾਈ ਤੱਕ ਮਜੀਠੀਆ ਦੇਸ਼ ਨਹੀਂ ਛੱਡਣਗੇ।
ਹਾਈਕੋਰਟ ਨੇ ਕਿਹਾ ਸੀ ਕਿ ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ ਜੋ ਹਰ ਸਮੇਂ ਉਪਲਬਧ ਹੋਵੇ ਤੇ 24 ਘੰਟੇ ਚਾਲੂ ਰਹੇਗਾ। ਮਜੀਠੀਆ ਡਾਇਰੈਕਟ ਜਾਂ ਇਨ ਡਾਇਰੈਕਟ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ। ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ। ਮਜੀਠੀਆ ਨੂੰ 438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।
ਦੱਸ ਦਈਏ ਕਿ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸਭ ਤੋਂ ਪਹਿਲਾਂ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਉਨ੍ਹਾਂ ਨੇ ਮੀਡੀਆ ਨਾਲ ਗੱਲ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਰਾਹੂ-ਕੇਤੂ ਯਾਨੀ ਸੀਐਮ ਚਰਨਜੀਤ ਚੰਨੀ ਤੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੂੰ ਠੀਕ ਕਰਾਂਗਾ। ਠੋਕੋ ਤਾਲੀ ਯਾਨੀ ਨਵਜੋਤ ਸਿੱਧੂ ਨੂੰ ਵੀ ਬੰਦੇ ਦਾ ਪੁੱਤ ਬਣਾ ਦੇਣਗੇ। ਮਜੀਠੀਆ ਨੇ ਇਹ ਵੀ ਕਿਹਾ ਕਿ ਜੇਕਰ ਸਮਰਥਕ ਚਾਹੁਣ ਤਾਂ ਉਹ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਖਿਲਾਫ ਚੋਣ ਲੜਨ ਲਈ ਤਿਆਰ ਹਨ।
ਕਿਸਾਨਾਂ ਦੇ ਚੋਣ ਲੜਨ ਨਾਲ ਆਮ ਆਦਮੀ ਪਾਰਟੀ ਨੂੰ ਹੋਵੇਗਾ ਨੁਕਸਾਨ, ਕੇਜਰੀਵਾਲ ਨੇ ਕਬੂਲੀ ਗੱਲ
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਸਯੁੰਕਤ ਸਮਾਜ ਮੋਰਚਾ (SSM) ਵਿਚਕਾਰ ਗੱਲਬਾਤ ਟੁੱਟ ਗਈ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸਾਂਝੇ ਸਮਾਜ ਮੋਰਚੇ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਮੰਨਿਆ ਕਿ ਸੰਯੁਕਤ ਸਮਾਜ ਮੋਰਚਾ ਦੇ ਚੋਣਾਂ ਲੜਨ ਨਾਲ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਹੋਵੇਗਾ।
ਰਾਜੇਵਾਲ ਨੇ ਮੰਗੀਆਂ ਸੀ 60 ਟਿਕਟਾਂ
ਕੇਜਰੀਵਾਲ ਨੇ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਨੇ ਉਨ੍ਹਾਂ ਤੋਂ 60 ਟਿਕਟਾਂ ਮੰਗੀਆਂ ਸਨ ਪਰ ਤਦ ਤੱਕ ਅਸੀਂ 90 ਟਿਕਟਾਂ ਦੀ ਵੰਡ ਕਰ ਚੁੱਕੇ ਸੀ। ਉੱਥੇ ਹੀ ਸੀਐਮ ਚਿਹਰੇ ਦੇ ਨਾਂ ਤੋਂ ਵੀ ਕੇਜਰੀਵਾਲ ਅਗਲੇ ਹਫਤੇ ਪਰਦਾ ਚੁੱਕਣਗੇ। ਇਸ ਦਾ ਐਲਾਨ ਵੀ ਪ੍ਰੈੱਸ ਵਾਰਤਾ ਦੌਰਾਨ ਕੀਤਾ ਗਿਆ।
ਕਿਸਾਨੀ ਮਸਲੇ ਦਾ ਹੱਲ
ਕਿਸਾਨੀ ਮਸਲੇ ਦਾ ਹੱਲ- ਸਰਕਾਰ ਬਣਨ ‘ਤੇ ਕਿਸਾਨੀ ਮਸਲਿਆਂ ਦਾ ਹੱਲ ਜਲਦ ਕੱਢਿਆ ਜਾਵੇਗਾ।
ਵਪਾਰ ਤੇ ਇੰਡਸਟ੍ਰੀਜ਼- ਰੇਡ ਰਾਜ ਖਤਮ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਵਾਂਗੇ।
ਮਹਿਲਾਵਾਂ ਨੂੰ 1000 ਰੁਪਏ
ਬਿਜਲੀ- ਪੰਜਾਬ ‘ਚ ਬਣਨ ਦੇ ਬਾਵਜੂਦ ਲੋਕ ਬਿਜਲੀ ਦੀ ਸਮੱਸਿਆ ਨਾਲ ਜੂਝ ਰਹੇ ਹਨ। 24 ਘੰਟੇ ਬਿਜਲੀ ਦਿੱਤੀ ਜਾਵੇਗੀ।
ਮਹਿਲਾਵਾਂ ਨੂੰ 1000 ਰੁਪਏ- ‘ਆਪ’ ਦੀ ਸਰਕਾਰ ਆਉਣ ਤੇ 18 ਸਾਲ ਤੋਂ ਉੱਪਰ ਹਰ ਮਹਿਲਾ ਦੇ ਖਾਤੇ ‘ਚ 1000 ਰੁਪਏ ਆਉਣਗੇ।
ਪੰਜਾਬ ਦੀ ਸਿੱਖਿਆ ਦੀ ਹਾਲਤ ਸੁਧਾਰੀ ਜਾਵੇਗੀ
ਸਿੱਖਿਆ-ਪੰਜਾਬ ਦੀ ਸਿੱਖਿਆ ਦੀ ਹਾਲਤ ਸੁਧਾਰੀ ਜਾਵੇਗੀ। ਸਿੱਖਿਆ ਵਿਵਸਥਾ ਬਦਲੀ ਜਾਵੇਗੀ।
ਸਿਹਤ -ਦਿੱਲੀ ਵਾਂਗ ਪੰਜਾਬ ‘ਚ ਵੀ ਸ਼ਾਨਦਾਰ ਸਰਕਾਰੀ ਹਸਪਤਾਲ ਬਣਾਏ ਜਾਣਗੇ।