Breaking News LIVE: ਨਵਜੋਤ ਸਿੱਧੂ ਵੱਲੋਂ ਕੇਜਰਵਾਲ ਦਾ ਪੰਜਾਬ ਮਾਡਲ ਰੱਦ, 'ਆਪ' 'ਤੇ ਤਾਬੜਤੋੜ ਹਮਲੇ

Punjab Breaking News, 13 January 2022 LIVE Updates: ਪੰਜਾਬ ਮਾਡਲ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ।

ਏਬੀਪੀ ਸਾਂਝਾ Last Updated: 13 Jan 2022 02:53 PM
ਪੰਜਾਬ ਦੇ ਲੋਕ ਇਸ ਖੋਖਲੇ ਤੇ ਗੈਰ-ਸੰਜੀਦਾ ਏਜੰਡੇ ਦਾ ਸ਼ਿਕਾਰ ਨਹੀਂ ਹੋਣਗੇ

ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੁੜ ਉਸਾਰੀ ਇੱਕ ਗੰਭੀਰ ਮੁੱਦਾ ਹੈ ਕਿਉਂਕਿ ਇਸ 'ਤੇ ਤਿੰਨ ਕਰੋੜ ਪੰਜਾਬੀਆਂ ਦੀ ਜ਼ਿੰਦਗੀ ਨਿਰਭਰ ਹੈ। ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ, “ਪੰਜਾਬ ਦੇ ਲੋਕ ਇਸ ਖੋਖਲੇ ਤੇ ਗੈਰ-ਸੰਜੀਦਾ ਏਜੰਡੇ ਦਾ ਸ਼ਿਕਾਰ ਨਹੀਂ ਹੋਣਗੇ। ਇੱਕ ਅਸਲੀ ਰੋਡਮੈਪ ਦੀ ਲੋੜ ਹੈ ਜੋ ਮਾਫੀਆ ਦੀਆਂ ਜੇਬਾਂ ਵਿੱਚੋਂ ਵਸੀਲੇ ਕੱਢ ਕੇ ਪੰਜਾਬ ਦੇ ਲੋਕਾਂ ਤੱਕ ਪਹੁੰਚਾਵੇ।

ਨਕਲ ਦਾ ਮਾਡਲ ਕਹਿੰਦਿਆਂ ਬੁਰੀ ਤਰ੍ਹਾਂ ਭੰਡਿਆ

ਸਿੱਧੂ ਨੇ ਕੇਜਰੀਵਾਲ ਦੇ ਪੰਜਾਬ ਮਾਡਲ ਨੂੰ ਨਕਲ ਦਾ ਮਾਡਲ ਕਹਿੰਦਿਆਂ ਬੁਰੀ ਤਰ੍ਹਾਂ ਭੰਡਿਆ। ਸਿੱਧੂ ਨੇ ਕਿਹਾ, "ਇਹ ਬਹੁਤ ਅਸੁਰੱਖਿਅਤ ਮਾਡਲ, ਸ਼ਰਾਬ ਮਾਫੀਆ ਮਾਡਲ, ਪੈਸੇ ਲਈ ਟਿਕਟ ਮਾਡਲ, ਮੈਂ ਹੂੰ ਮਾਡਲ, ਮੈਨੂੰ ਬਹੁਤ ਅਫ਼ਸੋਸ ਹੈ ਮਜੀਠੀਆ ਜੀ: ਕਾਇਰ ਮਾਡਲ, ਰਾਈਟਿੰਗ ਫਰੀ ਚੈੱਕ ਮਾਡਲ, ਇਲੈਕਟ੍ਰੀਸਿਟੀ ਟੂ ਅੰਬਾਨੀ ਮਾਡਲ ਪੰਜ ਸਾਲਾਂ 'ਚ 450 ਨੌਕਰੀਆਂ ਮਾਡਲ ਕਰਾਰ ਦਿੱਤਾ ਹੈ।

ਕੇਜਰੀਵਾਲ ਸਿਆਸੀ ਸੈਲਾਨੀ

ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹਨ। ਕੇਜਰੀਵਾਲ ਨੇ ਆਪਣੇ ਦੌਰੇ ਦੇ ਪਹਿਲੇ ਦਿਨ 10 ਸੂਤਰੀ ਏਜੰਡਾ ਪੇਸ਼ ਕੀਤਾ। ਇਸ 'ਤੇ ਹਮਲਾ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ, ''ਕੇਜਰੀਵਾਲ ਸਿਆਸੀ ਸੈਲਾਨੀ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ 'ਚੋਂ ਗੈਰ ਹਾਜ਼ਰ ਰਹੇ ਤੇ ਹੁਣ ਪੰਜਾਬ ਮਾਡਲ ਦੇਣ ਦਾ ਦਾਅਵਾ ਕਰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਦਾ ਪ੍ਰਚਾਰ ਤੇ ਏਜੰਡਾ ਪੰਜਾਬ ਦੇ ਲੋਕਾਂ ਨਾਲ ਮਜ਼ਾਕ ਹੈ। ਪੰਜਾਬ ਬਾਰੇ ਜ਼ੀਰੋ ਗਿਆਨ ਰੱਖਣ ਵਾਲੇ ਦਿੱਲੀ ਬੈਠੇ ਲੋਕਾਂ ਵੱਲੋਂ ਤਿਆਰ ਕੀਤੀ 10 ਸੂਤਰੀ ਸੂਚੀ ਕਦੇ ਵੀ ਪੰਜਾਬ ਦਾ ਮਾਡਲ ਨਹੀਂ ਹੋ ਸਕਦੀ।

ਕੇਜਰੀਵਾਲ ਦੇ 'ਪੰਜਾਬ ਮਾਡਲ' 'ਤੇ ਸਵਾਲ

 ਪੰਜਾਬ ਮਾਡਲ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ। ਨਵਜੋਤ ਸਿੱਧੂ ਵੱਲੋਂ ਆਪਣਾ ਪੰਜਾਬ ਮਾਡਲ ਦੱਸਿਆ ਤਾਂ ਕੇਜਰੀਵਾਲ ਨੇ ਵੀ ਆਪਣੇ 10 ਨੁਕਾਤੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਹੁਣ ਨਵਜੋਤ ਸਿੱਧੂ ਨੇ ਕੇਜਰੀਵਾਲ ਦੇ 'ਪੰਜਾਬ ਮਾਡਲ' 'ਤੇ ਸਵਾਲ ਉਠਾਉਂਦੇ ਹੋਏ ਇਸ ਨੂੰ ਨਕਲ ਦਾ ਮਾਡਲ ਕਿਹਾ ਹੈ। ਸਿੱਧੂ ਨੇ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਸੈਲਾਨੀ ਹਨ।

ਜਨਤਾ ਜੋ ਜਿੰਮੇਵਾਰੀ ਦੇਵੇਗੀ ਉਹ ਨਿਭਾਵਾਂਗੇ

ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨਣ ਦੇ ਸਵਾਲ ‘ਤੇ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਮੇਰੇ ਭਰਾ ਵਰਗੇ ਹਨ ਤੇ ਉਨ੍ਹਾਂ ਨੂੰ ਸੀਐਮ ਚਿਹਰਾ ਐਲਾਨਣ ਦੀ ਗੱਲ ਕੀਤੀ ਗਈ ਸੀ ਪਰ ਭਗਵੰਤ ਮਾਨ ਨੇ ਹੀ ਕਿਹਾ ਇਸ ‘ਚ ਜਨਤਾ ਦੀ ਰਾਏ ਲੈਣੀ ਚਾਹੀਦੀ ਹੈ। ਜਨਤਾ ਜੋ ਜਿੰਮੇਵਾਰੀ ਦੇਵੇਗੀ ਉਹ ਨਿਭਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਬੰਦ ਕਮਰੇ ‘ਚ ਸੀਐਮ ਚਿਹਰਾ ਚੁਣਨ ਦੀ ਬਜਾਏ ਲੋਕਾਂ ਦੀ ਪਸੰਦ ਜਾਣ ਲੈਣੀ ਚਾਹੀਦੀ ਹੈ।

ਲੋਕਾਂ ਨੂੰ ਜੰਮ ਕੇ ਵੋਟ ਪਾਉਣ ਦੀ ਅਪੀਲ ਕੀਤੀ

ਦੋ ਦਿਨਾਂ ਪੰਜਾਬ ਦੌਰੇ ‘ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਅੱਜ ਮੁਹਾਲੀ ‘ਚ ਪ੍ਰੈੱਸਵਾਰਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪਾਰਟੀ ਚੋਣਾਂ ‘ਚ ਵੱਡੀ ਜਿੱਤ ਦਰਜ ਕਰੇਗੀ ਜਿਸ ਲਈ ਉਨ੍ਹਾਂ ਵੱਲੋਂ ਲੋਕਾਂ ਨੂੰ ਜੰਮ ਕੇ ਵੋਟ ਪਾਉਣ ਦੀ ਅਪੀਲ ਕੀਤੀ।

ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ

ਉਨ੍ਹਾਂ ਕਿਹਾ ਕਿ ਪਿਛਲੇ 4 ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਹਸਪਤਾਲ ਵਿੱਚ ਭਰਤੀ ਦਰ ਸਥਿਰ ਹੈ, ਜੋ ਇੱਕ ਚੰਗਾ ਸੰਕੇਤ ਹੈ। ਦਿੱਲੀ 'ਚ ਵਧਦੇ ਕੋਰੋਨਾ ਮਾਮਲੇ 'ਤੇ ਲੌਕਡਾਊਨ ਬਾਰੇ 'ਚ ਸਤੇਂਦਰ ਜੈਨ ਨੇ ਕਿਹਾ ਕਿ ਬੈੱਡਾਂ 'ਤੇ ਦਾਖਲੇ ਦੀ ਦਰ 15 ਫੀਸਦੀ ਹੈ, ਸਾਡੀ ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ ਹੈ।

ਦਿੱਲੀ 'ਚ ਕੋਰੋਨਾ ਪੂਰੀ ਤਰ੍ਹਾਂ ਬੇਕਾਬੂ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਪੂਰੀ ਤਰ੍ਹਾਂ ਬੇਕਾਬੂ ਹੋ ਗਿਆ ਹੈ। ਨਾਈਟ ਤੇ ਵੀਕੈਂਡ ਕਰਫਿਊ ਦੇ ਬਾਵਜੂਦ, ਕੋਵਿਡ-19 ਸੰਕਰਮਣ ਦਾ ਪ੍ਰਸਾਰ ਰੁਕਦਾ ਨਜ਼ਰ ਨਹੀਂ ਆ ਰਿਹਾ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਅੱਜ ਕੋਰੋਨਾ ਦੇ 27 ਹਜ਼ਾਰ 500 ਨਵੇਂ ਮਾਮਲੇ ਸਾਹਮਣੇ ਆਉਣਗੇ।

ਹੁਣ ਤਕ 154 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 154 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 76 ਲੱਖ 32 ਹਜ਼ਾਰ 24 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 154 ਕਰੋੜ 61 ਲੱਖ 39 ਹਜ਼ਾਰ 465 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਐਕਟਿਵ ਕੇਸ ਵਧ ਕੇ 11 ਲੱਖ 17 ਹਜ਼ਾਰ 531 ਹੋਏ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 11 ਲੱਖ 17 ਹਜ਼ਾਰ 531 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 35 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 84 ਹਜ਼ਾਰ 825 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 47 ਲੱਖ 15 ਹਜ਼ਾਰ 361 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਰੋਜ਼ਾਨਾ ਪੌਜੇਵਿਟੀ ਦਰ ਹੁਣ 13.11%

ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 5488 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ 'ਚ ਰੋਜ਼ਾਨਾ ਪੌਜੇਵਿਟੀ ਦਰ ਹੁਣ 13.11% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਕੱਲ੍ਹ ਨਾਲੋਂ 52 ਹਜ਼ਾਰ 697 ਵੱਧ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਕੋਰੋਨਾ ਦੇ 1 ਲੱਖ 94 ਹਜ਼ਾਰ 720 ਮਾਮਲੇ ਸਾਹਮਣੇ ਆਏ ਸਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

2 ਲੱਖ 47 ਹਜ਼ਾਰ 417 ਨਵੇਂ ਮਾਮਲੇ

ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 47 ਹਜ਼ਾਰ 417 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 380 ਲੋਕਾਂ ਦੀ ਮੌਤ ਹੋ ਗਈ ਹੈ।

ਪਿਛੋਕੜ

Punjab Breaking News, 13 January 2022 LIVE Updates: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 47 ਹਜ਼ਾਰ 417 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 380 ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੰਕੜੇ ਫਿਕਰ ਵਾਲੇ ਹਨ।


ਇਸ ਨਾਲ ਹੀ ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 5488 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 13.11% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਕੱਲ੍ਹ ਨਾਲੋਂ 52 ਹਜ਼ਾਰ 697 ਵੱਧ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਕੋਰੋਨਾ ਦੇ 1 ਲੱਖ 94 ਹਜ਼ਾਰ 720 ਮਾਮਲੇ ਸਾਹਮਣੇ ਆਏ ਸਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 11 ਲੱਖ 17 ਹਜ਼ਾਰ 531 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 35 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 84 ਹਜ਼ਾਰ 825 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 47 ਲੱਖ 15 ਹਜ਼ਾਰ 361 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।


ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 154 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 76 ਲੱਖ 32 ਹਜ਼ਾਰ 24 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 154 ਕਰੋੜ 61 ਲੱਖ 39 ਹਜ਼ਾਰ 465 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.