Breaking News LIVE: ਅੱਜ ਹੋ ਸਕਦਾ ਕਾਂਗਰਸ ਦੇ 70 ਉਮੀਦਵਾਰਾਂ ਦਾ ਐਲਾਨ, ਨੌਜਵਾਨਾਂ 'ਤੇ ਖੇਡਿਆ ਜਾ ਸਕਦੇ ਦਾਅ

Punjab Breaking News, 14 January 2022 LIVE Updates: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ 70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਏਬੀਪੀ ਸਾਂਝਾ Last Updated: 14 Jan 2022 04:24 PM
ਬਰਿੰਦਰ ਢਿੱਲੋਂ ਨੂੰ ਰੋਪੜ ਤੋਂ ਟਿਕਟ ਮਿਲ ਸਕਦੀ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਰੋਪੜ ਤੋਂ ਟਿਕਟ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅਮਰਪ੍ਰੀਤ ਨੂੰ ਗ੍ਰਹਿਸ਼ੰਕਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਨੰਦਪੁਰ ਸਾਹਿਬ ਤੋਂ ਟਿਕਟ ਦੇ ਉਮੀਦਵਾਰਾਂ ਵਿੱਚ ਅਮਰਪ੍ਰੀਤ ਨੂੰ ਵੀ ਸ਼ਾਮਲ ਰਹੇ ਹਨ।

10 ਫੀਸਦੀ ਟਿਕਟ ਦੇਣ ਦੀ ਮੰਗ

ਯੂਥ ਕਾਂਗਰਸ ਦੇ ਪ੍ਰਧਾਨ ਬੀਵੀ ਸ੍ਰੀਨਿਵਾਸ ਨੇ ਯੂਥ ਆਗੂਆਂ ਨੂੰ 10 ਫੀਸਦੀ ਟਿਕਟ ਦੇਣ ਦੀ ਮੰਗ ਕੀਤੀ ਹੈ। 2017 ਵਿੱਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਯੂਥ ਕਾਂਗਰਸ ਦੇ 11 ਆਗੂਆਂ ਨੂੰ ਟਿਕਟਾਂ ਦਿੱਤੀਆਂ ਸਨ।

ਨੌਜਵਾਨ ਚਿਹਰਿਆਂ ਨੂੰ ਟਿਕਟ ਦੇਵੇਗੀ

ਕਾਂਗਰਸ ਪਾਰਟੀ ਉਨ੍ਹਾਂ ਨੌਜਵਾਨ ਚਿਹਰਿਆਂ ਨੂੰ ਟਿਕਟ ਦੇਵੇਗੀ, ਜਿਨ੍ਹਾਂ ਨੇ ਪਿਛਲੇ ਪੰਜ ਸਾਲਾਂ 'ਚ ਪਾਰਟੀ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ ਯੂਥ ਕਾਂਗਰਸ ਨਾਲ ਜੁੜੇ 12 ਆਗੂ ਕਾਂਗਰਸ ਪਾਰਟੀ ਤੋਂ ਟਿਕਟ ਦੀ ਉਮੀਦ ਕਰ ਰਹੇ ਹਨ। 

ਕਾਂਗਰਸ ਨੌਜਵਾਨ ਚਿਹਰਿਆਂ 'ਤੇ ਦਾਅ ਲਾਉਂਦੀ ਨਜ਼ਰ ਆ ਸਕਦੀ

ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੌਜਵਾਨ ਚਿਹਰਿਆਂ 'ਤੇ ਦਾਅ ਲਾਉਂਦੀ ਨਜ਼ਰ ਆ ਸਕਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਟਿਕਟਾਂ ਦੀ ਵੰਡ ਵਿੱਚ ਨੌਜਵਾਨ ਆਗੂਆਂ ਨੂੰ ਪਹਿਲਾਂ ਨਾਲੋਂ ਵੱਧ ਭਾਗੀਦਾਰੀ ਮਿਲੇਗੀ।

70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ 70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। 

ਵੀਰਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਤੋਂ 2.5 ਕਿਲੋ ਆਰਡੀਐਕਸ ਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਸੀ

ਪੁਲਿਸ ਨੇ ਵੀਰਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਤੋਂ 2.5 ਕਿਲੋ ਆਰਡੀਐਕਸ ਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਸੀ। ਇਹ ਖੇਪ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਰੋਡੇ) ਦੇ ਮੁਖੀ ਲਖਬੀਰ ਸਿੰਘ ਰੋਡੇ ਨੇ ਯੂਕੇ ਵਿੱਚ ਬੈਠੇ ਆਪਣੇ ਸਾਥੀਆਂ ਦੇ ਕਹਿਣ 'ਤੇ ਪਹੁੰਚਾਈ ਸੀ।

ਪੰਜਾਬ ਵਿੱਚ ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਲਈ ਵਰਤੀ ਜਾਣੀ ਸੀ

ਪੁਲਿਸ ਮੁਤਾਬਕ ਅਟਾਰੀ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਧਨੋਆ ਕਲਾਂ ਤੋਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ 5 ਕਿਲੋ ਆਰਡੀਐਕਸ ਬਰਾਮਦ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਲਈ ਵਰਤੀ ਜਾਣੀ ਸੀ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਇਸ ਸਮੱਗਰੀ ਦੇ ਪੰਜਾਬ ਆਉਣ ਦੀ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾ ਕੇ ਕਾਰਵਾਈ ਕੀਤੀ ਗਈ।

26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਏ ਕਲਾਂ ਤੋਂ ਅੱਜ ਸਵੇਰੇ ਦੋ ਕਿਲੋ ਧਮਾਕਾਖੇਜ਼ ਸਮੱਗਰੀ ਸੁਰੱਖਿਆ ਬਲਾਂ ਨੇ ਬਰਾਮਦ ਕੀਤੀ। ਸੂਤਰਾਂ ਅਨੁਸਾਰ ਇਹ ਸਮਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ। ਖੁਫੀਆ ਏਜੰਸੀਆਂ ਨੂੰ ਖਦਸ਼ਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਮਾਕੇ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। 

RDX ਪਾਕਿਸਤਾਨ ਤੋਂ ਸਪਲਾਈ ਹੋਇਆ ਹੋ ਸਕਦਾ

ਪੁਲਿਸ ਸੂਤਰਾਂ ਮੁਤਾਬਕ ਐਸਟੀਐਫ ਨੇ ਖੇਤਾਂ 'ਚ ਦਬਾਇਆ ਗਿਆ RDX, 3 ਡੇਟੋਨੇਟਰ, ਬੰਬ ਨੂੰ ਸ਼ਕਤੀਸ਼ਾਲੀ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪਿੱਛੇ ਪਾਕਿਸਤਾਨ ਦਾ ਹੱਥ ਹੋ ਸਕਦਾ ਹੈ। ਖਦਸ਼ਾ ਇਹ ਵੀ ਜਤਾਇਆ ਜਾ ਰਿਹਾ ਹੈ ਕਿ RDX ਪਾਕਿਸਤਾਨ ਤੋਂ ਸਪਲਾਈ ਹੋਇਆ ਹੋ ਸਕਦਾ ਹੈ। 

ਅੰਮ੍ਰਿਤਸਰ 'ਚ ਪੰਜ ਕਿਲੋ RDX ਫੜਿਆ

ਬਾਰਡਰ ਦੇ ਨੇੜੇ ਐਸਟੀਐਫ ਨੇ ਖੇਤਾਂ ਦੇ ਬਾਰੂਦ ਦੀ ਵੱਢੀ ਖੇਪ ਫੜੀ ਹੈ। ਪੁਲਿਸ ਨੇ ਅੰਮ੍ਰਿਤਸਰ 'ਚ ਪੰਜ ਕਿਲੋ RDX ਫੜਿਆ ਹੈ। ਪਾਕਿਸਤਾਨ ਬਾਰਡਰ ਦੇ ਨੇੜੇ ਐਸਟੀਐਫ ਨੇ ਖੇਤਾਂ ਦੇ ਬਾਰੂਦ ਦੀ ਵੱਢੀ ਖੇਪ ਫੜੀ ਹੈ। 

ਲੜਾਈ ਪੰਜਾਬ ਨੂੰ ਕਮਜ਼ੋਰ ਕਰਨ ਵਾਲੇ ਸਿਸਟਮ ਨੂੰ ਬਦਲਣ ਦੀ

ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਪੰਜਾਬ ਨੂੰ ਕਮਜ਼ੋਰ ਕਰਨ ਵਾਲੇ ਸਿਸਟਮ ਨੂੰ ਬਦਲਣ ਦੀ ਹੈ। ਸਿੱਧੂ ਨੇ ਕਿਹਾ ਕਿ ਅਜਿਹਾ ਸਿਸਟਮ ਜੋ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕੇ ਤੇ ਡਰੱਗ ਗੈਂਗ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕੇ, ਨੂੰ ਢਾਹੁਣ ਦੀ ਲੋੜ ਹੈ। ਮੈਂ ਸਪੱਸ਼ਟ ਤੌਰ 'ਤੇ ਕਹਿੰਦਾ ਹਾਂ ਕਿ ਮੈਂ ਕਿਸੇ ਅਹੁਦੇ ਦੇ ਪਿੱਛੇ ਨਹੀਂ ਦੌੜ ਰਿਹਾ ਹਾਂ। ਇਹ ਪ੍ਰਬੰਧ ਹੋਵੇਗਾ ਜਾਂ ਨਵਜੋਤ ਸਿੰਘ ਸਿੱਧੂ।

ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕੇ

ਅਜਿਹੀ ਅਟਕਲਾਂ ਸਨ ਕਿ ਨਵਜੋਤ ਸਿੱਧੂ ਮੌਜੂਦਾ ਸਰਕਾਰ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਉਮੀਦਵਾਰ ਲਈ ਆਪਣਾ ਦਾਅਵਾ ਕਰ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਿਸੇ ਅਹੁਦੇ ਦੀ ਇੱਛਾ ਨਹੀਂ ਰੱਖਦੇ। ਸਿੱਧੂ ਨੇ ਹਾਲਾਂਕਿ ਕਿਹਾ ਕਿ "ਉਹ ਸਿਸਟਮ ਨੂੰ ਤਬਾਹ ਕਰਨ ਲਈ ਕੰਮ ਕਰ ਰਹੇ ਹਨ ਜੋ ਸਾਡੇ ਗੁਰੂ ਨੂੰ ਇਨਸਾਫ ਨਹੀਂ ਦੇ ਸਕੇ ਤੇ ਡਰੱਗ ਗੈਂਗ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕੇ"।

ਪਾਰਟੀ ਦੀ ਸਰਕਾਰ 'ਤੇ ਹਮਲਾ ਬੋਲਿਆ

ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ 'ਚ ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਨਵਜੋਤ ਸਿੱਧੂ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਿਸਟਮ ਕਾਰਨ ਨਸ਼ਿਆਂ ਦੇ ਮਾਮਲੇ ਦੇ ਵੱਡੇ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੋ ਰਹੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਕਿ "ਜਾਂ ਤਾਂ ਮੌਜੂਦਾ ਸਿਸਟਮ ਨਹੀਂ ਰਹੇਗਾ ਜਾਂ ਸਿੱਧੂ ਨਹੀਂ ਰਹੇਗਾ"।

ਸਕਰੀਨਿੰਗ ਕਮੇਟੀ ਦੀਆਂ 4 ਗੇੜਾਂ ਦੀ ਮੀਟਿੰਗ ਦਿੱਲੀ ਵਿੱਚ ਹੋ ਚੁੱਕੀ ਹੈ

ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀਰਵਾਰ ਸ਼ਾਮ ਨੂੰ ਕੇਂਦਰੀ ਚੋਣ ਕਮੇਟੀ (CEC) ਦੀ ਪਹਿਲੀ ਮੀਟਿੰਗ ਬੁਲਾਈ। ਪਾਰਟੀ ਦੀ ਇਸ ਸੀਈਸੀ ਮੀਟਿੰਗ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀਆਂ 4 ਗੇੜਾਂ ਦੀ ਮੀਟਿੰਗ ਦਿੱਲੀ ਵਿੱਚ ਹੋ ਚੁੱਕੀ ਹੈ। 

ਔਰਤਾਂ ਤੇ ਨੌਜਵਾਨਾਂ ਨੂੰ ਖਾਸ ਅਹਿਮੀਅਤ ਦੇ ਰਹੀ ਕਾਂਗਰਸ

ਪਤਾ ਲੱਗਾ ਹੈ ਕਿ ਕਾਂਗਰਸ ਇਸ ਵਾਰ ਔਰਤਾਂ ਤੇ ਨੌਜਵਾਨਾਂ ਨੂੰ ਖਾਸ ਅਹਿਮੀਅਤ ਦੇ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਕਾਂਗਰਸ 40 ਫੀਸਦੀ ਔਰਤਾਂ ਨੂੰ ਟਿਕਟਾਂ ਦੇ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਚਿਹਰਿਆਂ ਨੂੰ ਅੱਗ ਲਿਆਉਣ ਦੀ ਤਿਆਰੀ ਹੈ।

70 ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਕਿਸ-ਕਿਸ ਦੇ ਨਾਂ?

ਕਾਂਗਰਸੀ ਸੂਤਰਾਂ ਮੁਤਾਬਕ ਕੇਂਦਰੀ ਚੋਣ ਕਮੇਟੀ ਨੇ ਕਰੀਬ 70 ਉਮੀਦਵਾਰਾਂ ਦੀ ਸੂਚੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਹਿਲੀ ਸੂਚੀ ਵਿੱਚ ਮੌਜੂਦਾ ਵਜ਼ੀਰਾਂ ਤੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਹਲਕਿਆਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਹੀਂ, ਉਨ੍ਹਾਂ ਹਲਕਿਆਂ ਦੇ ਉਮੀਦਵਾਰਾਂ ਨੂੰ ਪਹਿਲੀ ਸੂਚੀ ਵਿੱਚ ਪਾਇਆ ਗਿਆ ਹੈ।

ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰੀ

ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰੀ ਹੋ ਗਈ ਹੈ। ਭਰੋਸੇਯੋਗ ਸੂਤਰਾਂ ਨੇ ਕਿਹਾ ਹੈ ਕਿ ਪਹਿਲੀ ਸੂਚੀ ਅੱਜ ਜਾਰੀ ਹੋ ਜਾਏਗੀ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਪਗ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਮਾਮਲੇ ਵਿੱਚ ਕਾਂਗਰਸ ਪਿੱਛੇ ਚੱਲ ਰਹੀ ਹੈ।

ਪਿਛੋਕੜ

Punjab Breaking News, 14 January 2022 LIVE Updates: ਆਖਰ ਕਾਂਗਰਸੀ ਉਮੀਦਵਾਰਾਂ ਦੀਆਂ ਉਡੀਕਾਂ ਮੁੱਕ ਗਈਆਂ ਹਨ। ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰੀ ਹੋ ਗਈ ਹੈ। ਭਰੋਸੇਯੋਗ ਸੂਤਰਾਂ ਨੇ ਕਿਹਾ ਹੈ ਕਿ ਪਹਿਲੀ ਸੂਚੀ ਅੱਜ ਜਾਰੀ ਹੋ ਜਾਏਗੀ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਪਗ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਮਾਮਲੇ ਵਿੱਚ ਕਾਂਗਰਸ ਪਿੱਛੇ ਚੱਲ ਰਹੀ ਹੈ। ਆਖਰ ਕਾਂਗਰਸ ਨੇ 70 ਉਮੀਦਵਾਰਾਂ ਦੀ ਸੂਚੀ ਫਾਈਨਲ ਕਰ ਲਈ ਹੈ।


70 ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਕਿਸ-ਕਿਸ ਦੇ ਨਾਂ?


ਕਾਂਗਰਸੀ ਸੂਤਰਾਂ ਮੁਤਾਬਕ ਕੇਂਦਰੀ ਚੋਣ ਕਮੇਟੀ ਨੇ ਕਰੀਬ 70 ਉਮੀਦਵਾਰਾਂ ਦੀ ਸੂਚੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਹਿਲੀ ਸੂਚੀ ਵਿੱਚ ਮੌਜੂਦਾ ਵਜ਼ੀਰਾਂ ਤੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਹਲਕਿਆਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਹੀਂ, ਉਨ੍ਹਾਂ ਹਲਕਿਆਂ ਦੇ ਉਮੀਦਵਾਰਾਂ ਨੂੰ ਪਹਿਲੀ ਸੂਚੀ ਵਿੱਚ ਪਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਕਾਂਗਰਸ ਇਸ ਵਾਰ ਔਰਤਾਂ ਤੇ ਨੌਜਵਾਨਾਂ ਨੂੰ ਖਾਸ ਅਹਿਮੀਅਤ ਦੇ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਕਾਂਗਰਸ 40 ਫੀਸਦੀ ਔਰਤਾਂ ਨੂੰ ਟਿਕਟਾਂ ਦੇ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਚਿਹਰਿਆਂ ਨੂੰ ਅੱਗ ਲਿਆਉਣ ਦੀ ਤਿਆਰੀ ਹੈ।


ਦੱਸ ਦਈਏ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵੱਧ ਟਿਕਟਾਂ ਮਿਲਣਗੀਆਂ। ਸਾਲ 2017 ਦੀਆਂ ਚੋਣਾਂ ਵਿੱਚ ਛੇ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।

ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ। ਇਸ ਸੂਚੀ ਵਿੱਚ ਸ਼ਾਇਦ ਜ਼ਿਆਦਾ ਪੁਰਾਣੇ ਚਿਹਰੇ ਹੀ ਸ਼ਾਮਲ ਹੋਣਗੇ ਕਿਉਂਕਿ ਪਹਿਲੀ ਸੂਚੀ ਵਿੱਚ ਬਗੈਰ ਵਿਵਾਦ ਵਾਲੀਆਂ ਟਿਕਟਾਂ ਹੀ ਐਲਾਨੀਆਂ ਜਾਣਗੀਆਂ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.