Breaking News LIVE: ਕੋਰੋਨਾ ਦਾ ਕਹਿਰ! 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 71 ਹਜ਼ਾਰ 202 ਨਵੇਂ ਕੇਸ
Punjab Breaking News, 16 January 2022 LIVE Updates: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 71 ਹਜ਼ਾਰ 202 ਨਵੇਂ ਕੇਸ ਸਾਹਮਣੇ ਆਏ ਹਨ ਤੇ 314 ਲੋਕਾਂ ਦੀ ਮੌਤ ਹੋ ਗਈ ਹੈ।
LIVE
Background
Punjab Breaking News, 16 January 2022 LIVE Updates: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 71 ਹਜ਼ਾਰ 202 ਨਵੇਂ ਕੇਸ ਸਾਹਮਣੇ ਆਏ ਹਨ ਤੇ 314 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 7 ਹਜ਼ਾਰ 743 ਮਾਮਲੇ ਸਾਹਮਣੇ ਆ ਚੁੱਕੇ ਹਨ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਕੱਲ੍ਹ ਨਾਲੋਂ 2,369 ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਕੱਲ੍ਹ ਕੋਰੋਨਾ ਵਾਇਰਸ ਦੇ 2,68,833 ਮਾਮਲੇ ਸਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 15 ਲੱਖ 50 ਹਜ਼ਾਰ 377 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 86 ਹਜ਼ਾਰ 66 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 1 ਲੱਖ 38 ਹਜ਼ਾਰ 331 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 50 ਲੱਖ 85 ਹਜ਼ਾਰ 721 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਦੂਜੇ ਪਾਸੇ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 66 ਲੱਖ 21 ਹਜ਼ਾਰ 395 ਡੋਜ਼ਾਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਹੁਣ ਤੱਕ 156 ਕਰੋੜ 76 ਲੱਖ 15 ਹਜ਼ਾਰ 454 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਹੁਣ ਤੱਕ 7 ਹਜ਼ਾਰ 743 ਲੋਕ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਵਧੇਰੇ ਮਾਮਲੇ ਮਹਾਰਾਸ਼ਟਰ ਤੇ ਰਾਜਧਾਨੀ ਦਿੱਲੀ ਵਿੱਚ ਹਨ।
300 ਲੋਕਾਂ ਦੀ ਮੀਟਿੰਗ ਦੀ ਛੋਟ
ਪੰਜਾਬ 'ਚ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 300 ਲੋਕਾਂ ਦੀ ਮੀਟਿੰਗ ਦੀ ਛੋਟ ਦਿੱਤੀ ਹੈ। ਹਾਲਾਂਕਿ ਇਹ ਸਮਰੱਥਾ ਸਮਾਗਮ ਵਾਲੀ ਥਾਂ 'ਤੇ 50% ਤੋਂ ਵੱਧ ਨਹੀਂ ਹੋ ਸਕਦੀ। ਵੱਡੀਆਂ ਚੋਣ ਰੈਲੀਆਂ, ਰੋਡ ਸ਼ੋਅ, ਸਾਈਕਲ ਜਾਂ ਪੈਦਲ ਰੈਲੀਆਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਪਾਬੰਦੀਆਂ ਲਾਗੂ
ਸੂਬੇ ਦੇ ਸਾਰੇ ਵਿਦਿਅਕ ਅਦਾਰੇ, ਜਿੰਮ, ਸਵੀਮਿੰਗ ਪੂਲ, ਸਕੂਲ ਤੇ ਕਾਲਜ ਸਮੇਤ ਸਪੋਰਟਸ ਕੰਪਲੈਕਸ ਵੀ 25 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ।
ਨਾਈਟ ਕਰਫਿਊ 25 ਜਨਵਰੀ ਤੱਕ
ਪੰਜਾਬ 'ਚ ਕੋਰੋਨਾ ਦੀ ਤੇਜ਼ੀ ਨੂੰ ਵੇਖਦੇ ਹੋਏ ਸਰਕਾਰ ਨੇ ਨਾਈਟ ਕਰਫਿਊ ਨੂੰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਵਧਾ ਕੇ 25 ਜਨਵਰੀ ਤੱਕ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਨਡੋਰ 'ਚ 50 ਅਤੇ ਆਊਟਡੋਰ 'ਚ 100 ਲੋਕਾਂ ਦਾ ਇਕੱਠ ਤੈਅ ਕੀਤਾ ਗਿਆ ਹੈ। ਇਹ ਗਿਣਤੀ ਸਮਾਗਮ ਵਾਲੀ ਥਾਂ 'ਤੇ 50% ਤੋਂ ਵੱਧ ਨਹੀਂ ਹੋਵੇਗੀ।
ਪੰਜਾਬ 'ਚ 684 ਲੋਕ ਲਾਈਫ਼ ਸੇਵਿੰਗ ਸਪੋਰਟ 'ਤੇ ਪਹੁੰਚ ਚੁੱਕੇ
ਪੰਜਾਬ 'ਚ 684 ਲੋਕ ਲਾਈਫ਼ ਸੇਵਿੰਗ ਸਪੋਰਟ 'ਤੇ ਪਹੁੰਚ ਚੁੱਕੇ ਹਨ। ਇਨ੍ਹਾਂ 'ਚੋਂ 521 ਆਕਸੀਜਨ 'ਤੇ ਹਨ। 138 ਨੂੰ ਆਈਸੀਯੂ 'ਚ ਰੱਖਿਆ ਗਿਆ ਹੈ, ਜਦਕਿ 25 ਵੈਂਟੀਲੇਟਰ 'ਤੇ ਹਨ। ਅਜਿਹੇ 'ਚ ਸਿਹਤ ਸਹੂਲਤਾਂ ਦੀ ਸਮੱਸਿਆ ਦੇ ਨਾਲ-ਨਾਲ ਆਉਣ ਵਾਲੇ ਦਿਨਾਂ 'ਚ ਮੌਤਾਂ ਦੀ ਗਿਣਤੀ ਵੀ ਵੱਧ ਸਕਦੀ ਹੈ।
ਲੁਧਿਆਣਾ ਤੇ ਪਟਿਆਲਾ 'ਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਮੌਤ ਹੋ ਰਹੀ
ਅੰਕੜਿਆਂ ਮੁਤਾਬਕ ਲੁਧਿਆਣਾ ਤੇ ਪਟਿਆਲਾ 'ਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਮੌਤ ਹੋ ਰਹੀ ਹੈ। 15 ਜਨਵਰੀ ਨੂੰ ਲੁਧਿਆਣਾ 'ਚ 7 ਮਰੀਜ਼ਾਂ ਦੀ ਮੌਤ ਹੋਈ ਸੀ। 14 ਜਨਵਰੀ ਨੂੰ ਵੀ ਇੱਥੇ 5 ਲੋਕਾਂ ਦੀ ਮੌਤ ਹੋਈ ਸੀ। ਸ਼ਨੀਵਾਰ ਨੂੰ ਇੱਥੇ 15 ਮਰੀਜ਼ਾਂ ਨੂੰ ਆਈਸੀਯੂ 'ਚ ਦਾਖਲ ਕਰਵਾਉਣਾ ਪਿਆ ਸੀ। ਪਟਿਆਲਾ 'ਚ 14 ਜਨਵਰੀ ਨੂੰ 6 ਤੇ 15 ਜਨਵਰੀ ਨੂੰ 2 ਲੋਕਾਂ ਦੀ ਮੌਤ ਹੋ ਗਈ ਸੀ। ਅੰਮ੍ਰਿਤਸਰ ਤੇ ਜਲੰਧਰ 'ਚ ਵੀ ਕੋਰੋਨਾ ਦੇ ਮਰੀਜ਼ਾਂ ਦੀ ਲਗਾਤਾਰ ਮੌਤ ਹੋ ਰਹੀ ਹੈ।