Breaking News LIVE: ਅੱਜ ਦੀਆਂ ਵੱਡੀਆਂ ਖਬਰਾਂ, ਮਜੀਠੀਆ ਨੇ ਭੁਗਤੀ ਪੇਸ਼ੀ, ਪੀਐਮ ਮੋਦੀ ਦੀ ਸੁਰੱਖਿਆ 'ਤੇ ਨਵਾਂ ਵਿਵਾਦ

Punjab Breaking News, 17 January 2022 LIVE Updates: SFJ ਦੇ ਰਿਕਾਰਡ ਕੀਤੇ ਸੰਦੇਸ਼ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਕੀਲਾਂ ਨੇ ਉਸ ਵਿਰੁੱਧ ਸ਼ਿਕਾਇਤ ਕੀਤੀ ਹੈ, ਉਨ੍ਹਾਂ ਨੇ ਆਪਣੇ ਆਪ ਨੂੰ ਖਤਰਨਾਕ ਸਥਿਤੀ ਵਿੱਚ ਪਾ ਲਿਆ ਹੈ।

ਏਬੀਪੀ ਸਾਂਝਾ Last Updated: 17 Jan 2022 03:53 PM
ਮਜੀਠੀਆ ਹੋਏ ਤੀਜੀ ਵਾਰ ਪੇਸ਼

ਇਸ ਲਈ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਹਦਾਇਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੂੰ ਹਦਾਇਤ ਦਿੱਤੀ ਸੀ ਕਿ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਕੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ।

ਬਿਕਰਮ ਮਜੀਠੀਆ ਨੇ ਅੱਜ ਫਿਰ ਭੁਗਤੀ ਪੇਸ਼ੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਫਿਰ ਨਸ਼ਾ ਤਸਕਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ੀ ਭੁਗਤੀ। ਜਜਮਾਨਤ ਮਿਲਣ ਮਗਰੋਂ ਉਹ ਅੱਜ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ। ਸਿੱਟ ਨੇ ਮਜੀਠੀਆ ਤੋਂ ਨਸ਼ਾ ਤਸਕਰੀ ਕੇਸ ਵਿੱਚ ਕਾਫੀ ਸਮਾਂ ਪੁੱਛਗਿੱਛ ਕੀਤੀ।

ਸੁਪਰੀਮ ਕੋਰਟ ਨੇ ਜਾਂਚ ਕਮੇਟੀ ਦਾ ਗਠਨ ਕੀਤਾ

ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਐਲਾਨ ਕੀਤਾ ਹੈ। ਜੱਜ ਐਨਵੀ ਰਮਨਾ ਦੀ ਅਗਵਾਈ ਵਾਲੇ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਜਾਂਚ ਕਮੇਟੀ ਲਈ ਹਵਾਲੇ ਦੀਆਂ ਪੰਜ ਸ਼ਰਤਾਂ ਦੀ ਰੂਪਰੇਖਾ ਤਿਆਰ ਕੀਤੀ ਹੈ।

ਸਿੱਖ ਫਾਰ ਜਸਟਿਸ ਨੇ PM ਮੋਦੀ ਦਾ ਕਾਫਲਾ ਰੋਕਿਆ ਸੀ!

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੀ ਸੁਣਵਾਈ ਵਿੱਚ ਸ਼ਾਮਲ ਜੱਜਾਂ ਲਈ ਧਮਕੀ ਭਰੇ ਫੋਨ ਆ ਰਹੇ ਹਨ। ਸਿੱਖਸ ਫਾਰ ਜਸਟਿਸ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਲਈ ਖੁਦ ਨੂੰ ਜ਼ਿੰਮੇਵਾਰ ਦੱਸਿਆ ਸੀ।

ਮੋਦੀ ਨੂੰ 26 ਜਨਵਰੀ ਨੂੰ ਫਿਰ ਰੋਕਿਆ ਜਾਵੇਗਾ

SFJ ਦੇ ਰਿਕਾਰਡ ਕੀਤੇ ਸੰਦੇਸ਼ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਕੀਲਾਂ ਨੇ ਉਸ ਵਿਰੁੱਧ ਸ਼ਿਕਾਇਤ ਕੀਤੀ ਹੈ, ਉਨ੍ਹਾਂ ਨੇ ਆਪਣੇ ਆਪ ਨੂੰ ਖਤਰਨਾਕ ਸਥਿਤੀ ਵਿੱਚ ਪਾ ਲਿਆ ਹੈ। ਜਸਟਿਸ ਇੰਦੂ ਮਲਹੋਤਰਾ ਨੂੰ ਜਾਂਚ ਨਹੀਂ ਕਰਨ ਦਿੱਤੀ ਜਾਵੇਗੀ। ਮੋਦੀ ਨੂੰ 26 ਜਨਵਰੀ ਨੂੰ ਫਿਰ ਰੋਕਿਆ ਜਾਵੇਗਾ।

SFJ ਵੱਲੋਂ ਧਮਕੀ ਭਰਿਆ ਫ਼ੋਨ ਆਇਆ

ਇੰਦੂ ਮਲਹੋਤਰਾ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲੈਪਸ ਮਾਮਲੇ 'ਚ ਜਾਂਚ ਕਮੇਟੀ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਨੂੰ ਸਿੱਖਸ ਫਾਰ ਜਸਟਿਸ (SFJ) ਵੱਲੋਂ ਧਮਕੀ ਭਰਿਆ ਫ਼ੋਨ ਆਇਆ ਹੈ।

ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀਆਂ ਮਿਲੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲੈਪਸ ਮਾਮਲੇ 'ਚ ਹੁਣ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਦੀ ਚੇਅਰਪਰਸਨ ਤੇ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀਆਂ ਮਿਲੀਆਂ ਹਨ। 

ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀ ਬੈਠਕ 'ਚ ਇਸ 'ਤੇ ਫੈਸਲਾ ਲਿਆ ਜਾਵੇਗਾ

ਸਿਹਤ ਮੰਤਰਾਲੇ ਅਤੇ ਐਨਟੀਜੀਆਈ ਦੇ ਸੂਤਰਾਂ ਅਨੁਸਾਰ ਮਾਰਚ ਤਕ 15 ਤੋਂ 17 ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਹੋਣ ਤੋਂ ਬਾਅਦ ਇਨ੍ਹਾਂ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਕੀਤਾ ਜਾ ਸਕਦਾ ਹੈ ਤੇ ਇਸ ਲਈ ਟੀਕਾ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਨਾਲ ਹੀ ਟੀਕਾਕਰਨ 'ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀ ਬੈਠਕ 'ਚ ਇਸ 'ਤੇ ਫੈਸਲਾ ਲਿਆ ਜਾਵੇਗਾ।

ਫਿਲਹਾਲ ਇਹ ਟੀਕਾ 15 ਤੋਂ 17 ਉਮਰ ਵਰਗ ਨੂੰ ਦਿੱਤਾ ਜਾ ਰਿਹਾ

ਭਾਰਤ ਦੇ ਡਰੱਗ ਕੰਟਰੋਲਰ ਜਨਰਲ ਨੇ ਭਾਰਤ 'ਚ 12 ਤੋਂ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਬਾਇਓਟੈੱਕ ਦੀ ਕੋਵੈਕਸੀਨ 12 ਤੋਂ 18 ਸਾਲ ਦੇ ਉਮਰ ਵਰਗ 'ਚ ਦਿੱਤੀ ਜਾ ਸਕਦੀ ਹੈ। ਫਿਲਹਾਲ ਇਹ ਟੀਕਾ 15 ਤੋਂ 17 ਉਮਰ ਵਰਗ ਨੂੰ ਦਿੱਤਾ ਜਾ ਰਿਹਾ ਹੈ। 

12 ਤੋਂ 14 ਸਾਲ ਦੀ ਉਮਰ ਵਰਗ 'ਚ ਟੀਕਾਕਰਨ ਸ਼ੁਰੂ ਕੀਤਾ ਜਾ ਸਕਦਾ

ਕੋਰੋਨਾ ਦੀ ਬੇਕਾਬੂ ਰਫ਼ਤਾਰ ਦੇ ਵਿਚਕਾਰ ਦੇਸ਼ 'ਚ ਟੀਕਾਕਰਨ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। coWIN ਪੋਰਟਲ ਦੇ ਅਨੁਸਾਰ 3,45,35,664 ਟੀਕਿਆਂ ਦੀ ਪਹਿਲੀ ਖੁਰਾਕ 15-17 ਸਾਲ ਦੀ ਉਮਰ-ਸਮੂਹ 'ਚ ਦਿੱਤੀ ਗਈ ਹੈ। ਇਸ ਉਮਰ ਵਰਗ 'ਚ ਕਰੀਬ ਸਾਢੇ 7 ਕਰੋੜ ਬੱਚੇ ਹਨ। ਜਿਸ ਰਫ਼ਤਾਰ ਨਾਲ 15 ਤੋਂ 17 ਸਾਲ ਦੀ ਉਮਰ ਦੇ ਬੱਚਿਆਂ 'ਚ ਟੀਕਾਕਰਨ ਹੋ ਰਿਹਾ ਹੈ, ਉਸ ਉਮਰ ਵਰਗ 'ਚ ਫਰਵਰੀ ਦੇ ਅੰਤ ਤਕ ਟੀਕਾਕਰਨ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 12 ਤੋਂ 14 ਸਾਲ ਦੀ ਉਮਰ ਵਰਗ 'ਚ ਟੀਕਾਕਰਨ ਸ਼ੁਰੂ ਕੀਤਾ ਜਾ ਸਕਦਾ ਹੈ।

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਾਅਵਾ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਾਅਵਾ ਕੀਤਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ-19 ਦੇ ਕਥਿਤ 'ਘੱਟ' ਟੈਸਟਿੰਗ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿੱਚ ਇੱਥੇ ICMR ਦੀ ਸਿਫ਼ਾਰਸ਼ ਤੋਂ ਤਿੰਨ ਗੁਣਾ ਵੱਧ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਦਿੱਲੀ 'ਚ ਕਹਿਰ

ਐਤਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 18,286 ਮਾਮਲੇ ਸਾਹਮਣੇ ਆਏ ਤੇ 28 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਨਫੈਕਸ਼ਨ ਦੀ ਦਰ ਘਟ ਕੇ 27.87 ਫੀਸਦੀ ਰਹਿ ਗਈ, ਜੋ ਇੱਕ ਦਿਨ ਪਹਿਲਾਂ 30.64 ਫੀਸਦੀ ਸੀ। ਸ਼ਨੀਵਾਰ ਨੂੰ ਦਿੱਲੀ ਵਿੱਚ ਸੰਕਰਮਣ ਦੇ 20,718 ਮਾਮਲੇ ਸਾਹਮਣੇ ਆਏ ਤੇ 30 ਮਰੀਜ਼ਾਂ ਦੀ ਮੌਤ ਹੋ ਗਈ। ਜਦੋਂਕਿ ਸ਼ੁੱਕਰਵਾਰ ਨੂੰ 67,624 ਟੈਸਟ ਕੀਤੇ ਗਏ ਜਦੋਂਕਿ ਵੀਰਵਾਰ ਨੂੰ 79,578 ਟੈਸਟ ਕੀਤੇ ਗਏ।

4 ਲੱਖ 86 ਹਜ਼ਾਰ 451 ਲੋਕ ਆਪਣੀ ਜਾਨ ਗੁਆ ਚੁੱਕੇ

ਇਸ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 86 ਹਜ਼ਾਰ 451 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦੋਂਕਿ ਓਮੀਕ੍ਰੋਨ ਦੇ ਕੁੱਲ ਕੇਸ ਵੱਧ ਕੇ 8 ਹਜ਼ਾਰ 209 ਹੋ ਗਏ ਹਨ। ਇੱਥੇ ਦੱਸ ਦੇਈਏ ਕਿ ਦੇਸ਼ 'ਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਹੁਣ ਤੱਕ 157 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ।

2 ਲੱਖ 58 ਹਜ਼ਾਰ 89 ਨਵੇਂ ਮਾਮਲੇ

ਕੋਰੋਨਾ ਦੀ ਬੇਕਾਬੂ ਰਫ਼ਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਹਾਂਮਾਰੀ ਕਾਰਨ 385 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸੇ ਦੌਰਾਨ 1 ਲੱਖ 51 ਹਜ਼ਾਰ 740 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 16 ਲੱਖ 56 ਹਜ਼ਾਰ 341 ਹੋ ਗਈ ਹੈ।

ਪਿਛੋਕੜ

Punjab Breaking News, 17 January 2022 LIVE Updates: ਕੋਰੋਨਾ ਦੀ ਬੇਕਾਬੂ ਰਫ਼ਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਮਹਾਂਮਾਰੀ ਕਾਰਨ 385 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸੇ ਦੌਰਾਨ 1 ਲੱਖ 51 ਹਜ਼ਾਰ 740 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 16 ਲੱਖ 56 ਹਜ਼ਾਰ 341 ਹੋ ਗਈ ਹੈ।


ਦੱਸ ਦਈਏ ਕਿ ਇਸ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 86 ਹਜ਼ਾਰ 451 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦੋਂਕਿ ਓਮੀਕ੍ਰੋਨ ਦੇ ਕੁੱਲ ਕੇਸ ਵੱਧ ਕੇ 8 ਹਜ਼ਾਰ 209 ਹੋ ਗਏ ਹਨ। ਇੱਥੇ ਦੱਸ ਦੇਈਏ ਕਿ ਦੇਸ਼ 'ਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਹੁਣ ਤੱਕ 157 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ।


ਐਤਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 18,286 ਮਾਮਲੇ ਸਾਹਮਣੇ ਆਏ ਤੇ 28 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਨਫੈਕਸ਼ਨ ਦੀ ਦਰ ਘਟ ਕੇ 27.87 ਫੀਸਦੀ ਰਹਿ ਗਈ, ਜੋ ਇੱਕ ਦਿਨ ਪਹਿਲਾਂ 30.64 ਫੀਸਦੀ ਸੀ। ਸ਼ਨੀਵਾਰ ਨੂੰ ਦਿੱਲੀ ਵਿੱਚ ਸੰਕਰਮਣ ਦੇ 20,718 ਮਾਮਲੇ ਸਾਹਮਣੇ ਆਏ ਤੇ 30 ਮਰੀਜ਼ਾਂ ਦੀ ਮੌਤ ਹੋ ਗਈ। ਜਦੋਂਕਿ ਸ਼ੁੱਕਰਵਾਰ ਨੂੰ 67,624 ਟੈਸਟ ਕੀਤੇ ਗਏ ਜਦੋਂਕਿ ਵੀਰਵਾਰ ਨੂੰ 79,578 ਟੈਸਟ ਕੀਤੇ ਗਏ।


ਉਧਰ, ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਾਅਵਾ ਕੀਤਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ-19 ਦੇ ਕਥਿਤ 'ਘੱਟ' ਟੈਸਟਿੰਗ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿੱਚ ਇੱਥੇ ICMR ਦੀ ਸਿਫ਼ਾਰਸ਼ ਤੋਂ ਤਿੰਨ ਗੁਣਾ ਵੱਧ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.